(file photo) ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲੈਂਦਿਆ ਭ੍ਰਿਸ਼ਟਾਚਾਰ ਉਤੇ ਕਰਾਰੀ ਸੱਟ ਮਾਰੀ ਹੈ, ਜਿਸ ਦੀ ਪਾਰਟੀ ਵਰਕਰ ਅਤੇ ਆਮ ਜਨਤਾ ਸ਼ਲਾਘਾ ਕਰ ਰਹੀ ਹੈ, ਉਥੇ ਵਿਰੋਧੀ ਪਾਰਟੀਆਂ ਦੇ ਆਗੂ ਵੀ ਤਾਰੀਫ ਕਰਨ ਤੋਂ ਪਿਛੇ ਨਹੀਂ ਰਹਿ ਰਹੇ। ਇਨ੍ਹਾਂ ਵਿਚੋਂ ਹੀ ਅੱਜ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵਿੱਟ ਰਾਹੀਂ ਸ਼ਲਾਘਾ ਕੀਤੀ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵਿਟ ਕੀਤਾ ਹੈ ਕਿ ਮੈਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਭਗਵੰਤ ਮਾਨ ਵੱਲੋਂ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਸ਼ੁਰੂ ਕਰਨ ਦੀ ਸ਼ਲਾਘਾ ਕਰਦਾ ਹੈ। ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਸ਼ੁਰੂ ਕਰਕੇ ਮੈਨੂੰ ਉਮੀਦ ਹੈ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਫਲ ਦੇਣਗੀਆਂ ਅਤੇ ਸਾਡਾ ਸੂਬਾ ਇਸ ਗੰਦੀ ਖਤਰੇ ਕਾਰਨ ਤਬਾਹ ਹੋਣ ਤੋਂ ਬਚ ਜਾਵੇਗਾ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪਹਿਲੀ ਮੀਟਿੰਗ ਨੂੰ ਸੰਬੋਧਨ ਦੌਰਾਨ ਮਾਨ ਨੇ ਕਿਹਾ ਕਿ ਜਿੰਨਾ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਮਹੂਰੀਅਤ ਵਿਚ ਇਹੀ ਲੋਕ ਅਸਲ ਸ਼ਾਸਕ ਹੁੰਦੇ ਹਨ ਅਤੇ ਸਿਆਸਤਦਾਨਾਂ ਨੂੰ ਸੱਤਾ ਵਿਚ ਰਹਿਣ ਜਾਂ ਬਾਹਰ ਦਾ ਰਸਤਾ ਦਿਖਾਉਣ ਦੀ ਤਾਕਤ ਵੀ ਇਨ੍ਹਾਂ ਲੋਕਾਂ ਦੇ ਹੱਥ ਵਿਚ ਹੁੰਦੀ ਹੈ।
ਇਸ ਮੌਕੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਨੂੰ ਯਕੀਨੀ ਬਣਾਉਣ ਲਈ ਮਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਇਕ ਵਟਸਐਪ ਨੰਬਰ ਸ਼ੁਰੂ ਕਰੇਗੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।
Published by: Ashish Sharma
First published: March 17, 2022, 18:57 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।