ਪਟਿਆਲਾ ਜੇਲ ਵਿਚ ਬੰਦ ਜਗਦੀਸ਼ ਭੋਲਾ ਤੋਂ ਮੋਬਾਇਲ ਫੋਨ ਬਰਾਮਦ ਹੋਇਆ ਹੈ। ਜਗਦੀਸ਼ ਭੋਲਾ ਨਸ਼ਾ ਤਸਕਰੀ ਦੇ ਕੇਸ ਵਿੱਚ ਪਟਿਆਲਾ ਦੀ ਜੇਲ ਵਿੱਚ ਬੰਦ ਹੈ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੀ ਸ਼ਿਕਾਇਤ ’ਤੇ ਥਾਣਾ ਤ੍ਰਿਪੜੀ ਪੁਲੀਸ ਨੇ ਭੋਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕਾਬਲੇਗੌਰ ਹੈ ਕਿ ਬੀਤੇ ਦਿਨੀਂ ਏਡੀਜੀਪੀ ਪੰਜਾਬ ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਸੀ। ਐਡਵਾਇਜਰੀ ਜਾਰੀ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਜੇਲ ਮੰਤਰੀ ਹਰਬੈਂਸ ਜੋਤ ਦਾ ਬਿਆਨ ਆਇਆ ਹੈ ਕਿ ਜੇਕਰ ਜੇਲ ਵਿੱਚੋਂ ਮੋਬਾਇਲ ਮਿਲਦਾ ਹੈ ਤਾਂ ਇਸ ਦੀ ਜਿੰਮੇਵਾਰੀ ਜੇਲ ਸੁਪਰਡੈਂਟ ਦੀ ਹੋਵੇਗੀ। ਦੱਸਣਯੋਗ ਹੈ ਕਿ ਪਟਿਆਲਾ ਦੀ ਇਸ ਹਾਈਪ੍ਰੋਫਾਇਲ ਜੇਲ ਵਿੱਚ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠਿਆ ਵੀ ਬੰਦ ਹਨ।
ਭੋਲੇ ਨੂੰ 700 ਕਰੋੜ ਰੁਪਏ ਦੇ ਡਰੱਗ ਰੈਕੇਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਗਦੀਸ਼ ਭੋਲਾ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ। 2012 ਵਿੱਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Harjot Singh Bains, Jagdish Bhola, Mobile phone, Patiala, Patiala Central Jail, Punjab Police