ਗੁਰਦਾਸ `ਚ ਪ੍ਰਸ਼ਾਸਨ ਵੱਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ।ਬੱਚਿਆਂ ਹੁਣ ਸ਼ਹਿਰ ਦੇ ਸਕੂਲਾਂ `ਚ ਪੜ੍ਹਾਉਂਦੇ ਸਮੇਂ ਅਧਿਆਪਕਾਂ ਨੂੰ ਆਪਣੇ ਮੋਬਾਈਲ ਫ਼ੋਨਾਂ ਨੂੰ ਬੰਦ ਰੱਖਣਾ ਪਵੇਗਾ। ਦੱਸ ਦਈਏ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਵੱਲੋਂ ਇਹ ਫ਼ਰਮਾਨ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇਹ ਵੀ ਹਦਾਇਤ ਜਾਰੀ ਕੀਤੀ ਗਈ ਹੈ ਕਿ ਸਕੂਲਾਂ `ਚ ਬੱਚਿਆਂ ਨੂੰ ਪੜ੍ਹਾਉਂਦੇ ਸਮੇਂ ਅਧਿਆਪਕਾਂ ਨੂੰ ਮੋਬਾਈਲ ਫ਼ੋਨਜ਼ ਬੰਦ ਰੱਖਣੇ ਪੈਣਗੇ, ਇਸ ਦੇ ਨਾਲ ਹੀ ਅਧਿਆਪ ਆਪਣੇ ,ਮੋਬਾਈਲ ਫ਼ੋਨ ਸਕੂਲ ਮੁਖੀ ਨੂੰ ਵੀ ਜਮਾਂ ਕਰਵਾ ਸਕਦੇ ਹਨ।
ਉੱਧਰ, ਇਸ ਫ਼ੈਸਲੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦਾ ਪੁਰਜ਼ੋਰ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ।ਵਿਰੋਧ ਕਰਨ ਵਾਲਿਆਂ ਦਾ ਕਹਿਣੈ ਕਿ ਇੱਕ ਪਾਸੇ ਤਾਂ ਸਰਕਾਰ ਸਕੂਲਾਂ `ਚ ਫ਼ੋਨਾਂ ਨੂੰ ਬੈਨ ਕਰਨ ਦੇ ਫ਼ਰਮਾਨ ਜਾਰੀ ਕਰ ਰਹੀ ਹੈ, ਤੇ ਦੂਜੇ ਪਾਸੇ ਆਨਲਾਈਨ ਕਲਾਸਾਂ ਲਗਾਉਣ ਦਾ ਫ਼ੈਸਲਾ ਲਿਆ ਜਾ ਰਿਹਾ ਹੈ।
ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਨੇ ਨਿਊਜ਼18 ਨਾਲ ਗੱਲਬਾਤ ਕਰਦਿਆਂ ਦਸਿਆ ਕਿ ਸਕੂਲਾਂ ਵਿੱਚ ਮੋਬਾਈਲ ਫ਼ੋਨ ਲੈਕੇ ਜਾਣ ਤੇ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ। ਬਲਕਿ ਅਧਿਆਪਕਾਂ ਨੂੰ ਬੱਚਿਆਂ ਦੀ ਕਲਾਸ ਲੈਂਦੇ ਹੋਏ ਮੋਬਾਈਲ ਫ਼ੋਨ ਬੰਦ ਰੱਖਣ ਦੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਬੱਚਿਆਂ ਦੀ ਪੜ੍ਹਾਈ `ਚ ਕੋਈ ਰੁਕਾਵਟ ਨਾ ਹੋਵੇ ਅਤੇ ਉਹ ਚੰਗੀ ਤਰ੍ਹਾਂ ਬਿਨਾਂ ਕਿਸੇ ਡਿਸਟਰਬੈਂਸ ਦੇ ਪੜ੍ਹਾਈ ਕਰ ਸਕਣ। ਇਸ ਸਭ ਨੂੰ ਦੇਖਦੇ ਹੋਏ ਹੀ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।