ਰਵੀ ਆਜ਼ਾਦ
ਮਾਲੇਰਕੋਟਲਾ- ਮਲੇਰਕੋਟਲਾ ਇਲਾਕੇ ਦੇ ਕਿਸਾਨਾਂ ਵੱਲੋਂ ਕੱਟੇ ਗਏ ਮੋਬਾਇਲ ਟਾਵਰਾਂ ਨੂੰ ਲੈ ਕੇ ਆਮ ਲੋਕਾਂ ਦੇ ਵਿਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੋਬਾਇਲ ਟਾਵਰ ਬੰਦ ਹੋਣ ਦੇ ਨਾਲ ਉਨ੍ਹਾਂ ਦੇ ਕਾਰੋਬਾਰ ਤੇ ਕਾਫੀ ਅਸਰ ਪਿਆ ਹੈ। ਆਨਲਾਈਨ ਦਾ ਕੰਮ ਕਰਨ ਵਾਲੇ ਨੇ ਕਿਹਾ ਕਿ ਸਾਨੂੰ ਬਹੁਤ ਹੀ ਨੁਕਸਾਨ ਹੋ ਰਿਹਾ ਹੈ ਕਿਉਂਕਿ ਮੋਬਾਇਲ ਟਾਵਰ ਬੰਦ ਪਏ ਹਨ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਨੇ ਵੀ ਕਿਹਾ ਕਿ ਉਨ੍ਹਾਂ ਦੀ ਆਨਲਾਈਨ ਪੜ੍ਹਾਈ ਦੇ ਵਿੱਚ ਵੀ ਕਾਫੀ ਵਿਘਨ ਪੈ ਰਿਹਾ ਹੈ ਕਿ ਕੇ ਉਹ ਮੋਬਾਇਲ ਟਾਵਰ ਬੰਦ ਹੋਣ ਕਰਕੇ ਪੜ੍ਹਾਈ ਨਹੀਂ ਕਰ ਰਹੇ। ਉਨ੍ਹਾਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਕਿਉਂਕਿ ਮੋਬਾਇਲ ਟਾਵਰ ਬੰਦ ਹੋਣ ਕਰਕੇ ਇੰਟਰਨੈੱਟ ਦੀ ਸਮੱਸਿਆ ਖੜ੍ਹੀ ਹੋ ਗਈ ਹੈ ਲੋਕਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਇਸ ਪਾਸੇ ਤੁਰੰਤ ਧਿਆਨ ਦੇ ਕੇ ਬੰਦ ਪਏ ਮੋਬਾਇਲ ਟਾਵਰਾਂ ਨੂੰ ਚਾਲੂ ਕਰਵਾਏ ਜਾਣ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Malerkotla