ਅੰਮ੍ਰਿਤਸਰ: ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਅੱਜ ਆਪਣੇ ਨਿੱਜੀ ਪ੍ਰੋਗਰਾਮ ਦੌਰਾਨ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜੇ, ਜਿੱਥੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅਧਿਕਾਰੀਆਂ ਨੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਅਤੇ ਦੁਸ਼ਾਲਾ ਦੇ ਕੇ ਸਵਾਗਤ ਕੀਤਾ ਗਿਆ। ਸ਼ੇਖਾਵਤ ਉਥੋਂ ਸੜਕ ਰਾਹੀਂ ਰਾਧਾ ਸੁਆਮੀ ਡੇਰਾ ਬਿਆਸ ਲਈ ਰਵਾਨਾ ਹੋਏ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਅੰਮ੍ਰਿਤਸਰ ਪਰਤਦੇ ਸਮੇਂ ਸ਼ੇਖਾਵਤ ਪਿੰਡ ਮੱਲੀਆਂ ਅੱਗੋਂ ਲਾੰਗ ਰਹੇ ਸਨ ਤਾਂ ਉਹਨਾਂ ਦੀ ਨਜਰ ਉਥੇ ਆਪਣੇ ਖੇਤਾਂ ‘ਚ ਕੰਮ ਕਰਦੇ ਕਿਸਾਨਾਂ ਅਤੇ ਮਜਦੂਰਾਂ ‘ਤੇ ਪਈ ਅਤੇ ਉਹਨਾਂ ਆਪਣਾ ਕਾਫ਼ਿਲਾ ਰੁਕਵਾ ਕੇ ਕਿਸਾਨਾਂ ਨਾਲ ਉਨ੍ਹਾਂ ਨੇ ਖੇਤਾਂ 'ਚ ਅੱਧੇ ਘੰਟੇ ਤੋਂ ਵੱਧ ਸਮਾਂ ਬੈਠ ਕੇ ਗੱਲਬਾਤ ਕੀਤੀ ਅਤੇ ਉਥੇ ਗੰਨੇ ਅਤੇ ਗੁੜ ਦਾ ਸਵਾਦ ਚੱਖਿਆ। ਸ਼ੇਖਾਵਤ ਨੇ ਕਿਸਾਨਾਂ-ਮਜ਼ਦੂਰਾਂ ਨਾਲ ਪੰਜਾਬ ਦੇ ਸੱਭਿਆਚਾਰ ਅਤੇ ਸੰਸਕ੍ਰਿਤੀ ਬਾਰੇ ਗੱਲਬਾਤ ਕੀਤੀ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਭਰਾਵਾਂ ਲਈ ਬਣਾਏ ਕਾਨੂੰਨਾਂ ਨੂੰ ਲੈ ਕੇ ਕਿਸਨਾਂ ਵੀਰਾਂ ਤੋਂ ਮੁਆਫ਼ੀ ਮੰਗਦਿਆਂ ਕਾਨੂੰਨ ਵਾਪਸ ਲੈ ਕੇ ਕਿਸਾਨ ਹਿਤੈਸ਼ੀ ਹੋਣ ਦਾ ਪ੍ਰਤਖ ਸਬੂਤ ਦਿੱਤਾ ਹੈ। ਮੋਦੀ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਈ ਸੁਧਾਰ ਕੀਤੇ ਹਨ ਜਿਵੇਂ ਕਿ ਮਿੱਟੀ ਸਿਹਤ ਕਾਰਡ, ਸਬਸਿਡੀ ਵਾਲਾ ਨਿੰਮ-ਕੋਟੇਡ ਯੂਰੀਆ, ਕਿਸਾਨ ਸਨਮਾਨ-ਨਿਧੀ ਸਕੀਮ, ਕਿਸਾਨਾਂ ਦੀਆਂ ਫਸਲਾਂ ਦਾ ਸਿੱਧਾ ਉਨ੍ਹਾਂ ਦੇ ਖਾਤਿਆਂ ਵਿੱਚ ਭੁਗਤਾਨ ਕਰਨਾ ਆਦਿ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰੀ ਹਿੱਤ, ਕਿਸਾਨ ਹਿੱਤ ਅਤੇ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਸਮਰਥਨ ਕਰਨ ਵਾਲੇ ਸਾਰਿਆਂ ਨੂੰ ਭਾਜਪਾ ਆਪਣੇ ਨਾਲ ਜੋੜੇਗੀ ਅਤੇ ਨਾਲ ਲੈ ਕੇ ਚਲੇਗੀ। ਭਾਜਪਾ ਅਜਿਹੇ ਲੋਕਾਂ ਦਾ ਆਪਣੇ ਪਰਿਵਾਰ 'ਚ ਸਵਾਗਤ ਕਰਦੀ ਹੈ। ਪੰਜਾਬ ਦੇ ਲੋਕ ਵੀ ਇਸ ਵਾਰ ਪੰਜਾਬ ਵਿੱਚ ਨਵਾਂ ਇਤਿਹਾਸ ਲਿਖਣ ਲਈ ਤਿਆਰ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।