
'ਪਹਿਲਾਂ 20 ਰੁਪਏ ਵਧਾ ਤੇ ਫੇਰ 7-8 ਰੁਪਏ ਘਟਾ ਕੇ ਜਨਤਾ ਨੂੰ ਮੂਰਖ ਨਾ ਬਣਾਓ ਮੋਦੀ ਜੀ'
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਪੈਟਰੋਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ। ਸੀਤਾਰਮਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।
ਉਧਰ, ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਐਲਾਨ ਉਤੇ ਸਵਾਲ ਚੁੱਕੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਹੈ ਕਿ ਮੋਦੀ ਸਰਕਾਰ ਪਹਿਲਾਂ 20 ਰੁਪਏ ਵਧਾ ਤੇ ਫੇਰ 7-8 ਰੁਪਏ ਤੇਲ ਦੇ ਰੇਟ ਘਟਾ ਕੇ ਜਨਤਾ ਨੂੰ ਮੂਰਖ ਨਾ ਬਣਾਏ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਤੇਲ ਕੀਮਤਾਂ ਘੱਟ ਕਰਨ ਦੇ ਐਲਾਨ ਦੀਆਂ ਤਰੀਫਾਂ ਦੇ ਪੁੱਲ ਬੰਨ੍ਹੇ ਜਾ ਰਹੇ ਹਨ ਪਰ ਸਰਕਾਰ ਦੀ ਮੰਸ਼ਾ ਬਾਰੇ ਜਾਣਨ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਜਾਣਨ ਲਈ ਪਿਛਲੇ ਅੰਕੜਿਆਂ ਉਤੇ ਝਾਤ ਮਾਰਨ ਦੀ ਲੋੜ ਹਨ। 2014 ਦੀਆਂ ਚੋਣਾਂ ਤੋਂ ਪਹਿਲਾਂ ਮਾਹੌਲ ਖੜ੍ਹਾ ਕੀਤਾ ਗਿਆ ਕਿ ਜੇਕਰ ਤੇਲ ਸਸਤਾ ਲੈਣ ਹੈ ਤਾਂ ਭਾਜਪਾ ਦੀ ਸਰਕਾਰ ਲੈ ਕੇ ਆਓ ਪਰ ਹੁਣ ਜੋ ਹਾਲਾਤ ਬਣੇ ਹਨ. ਉਹ ਸਾਹਮਣੇ ਹਨ।
2014 ਮੁਕਾਬਲੇ ਕੌਮਾਂਤਰੀ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਅੱਧੀਆਂ ਰਹਿ ਗਈਆਂ ਪਰ, ਇਧਰ ਨਿਗ੍ਹਾ ਮਾਰ ਕੇ ਵੇਖ ਲਵੋ। ਤੇਲ ਦੀਆਂ ਕੀਮਤਾਂ ਦੁਗਣੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਦੀ ਤੁੁਲਣਾ ਕੀਤੀ ਜਾਵੇ ਤਾਂ ਅੱਜ 40 ਰੁਪਏ ਡੀਜ਼ਲ ਦੇ ਰੇਟ ਘੱਟ ਹੋਣੇ ਚਾਹੀਦੇ ਹਨ।
ਡੀਜ਼ਲ ਦੀਆਂ ਚੜ੍ਹੀਆਂ ਕੀਮਤਾਂ ਕਾਰਨ ਹਰ ਚੀਜ਼ ਮਹਿੰਗੀ ਹੋ ਰਹੀ ਹੈ। ਸਰਕਾਰ ਦਾ ਧਿਆਨ ਇਸ ਸਮੇਂ ਲੋਕਾਂ ਦੀਆਂ ਜੇਬ੍ਹਾਂ ਵਿਚੋਂ ਪੈਸਾ ਕਢਵਾਉਣ ਉਤੇ ਲੱਗਾ ਹੋਇਆ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।