ਉੱਤਰਾਖੰਡ ਵਿਚ ਲਗਭਗ 15 ਹਜ਼ਾਰ ਫੁੱਟ ਦੀ ਉਚਾਈ ਉਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਬਣਨ ਨਾਲ ਹੁਣ ਹਰੇਕ ਸ਼ਰਧਾਲੂ ਉਥੋਂ ਦੇ ਦਰਸ਼ਨ ਕਰ ਸਕੇਗਾ। ਕਰੀਬ 1163 ਕਰੋੜ ਰੁਪਏ ਨਾਲ ਤਿਆਰ ਹੋਣ ਵਾਲੇ ਇਸ ਰੋਪਵੇਅ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਂਹ ਪੱਥਰ ਰੱਖਿਆ।
ਪ੍ਰਸਤਾਵਿਤ ਰੋਪਵੇਅ ਯੋਜਨਾ ਤਹਿਤ ਕਰੀਬ ਸਾਢੇ 12 ਕਿਲੋਮੀਟਰ ਦਾ ਰੋਪਵੇਅ ਤਿਆਰ ਹੋਵੇਗਾ ਅਤੇ ਇਹ ਰਸਤਾ ਸਿਰਫ਼ 45 ਮਿੰਟਾਂ ਵਿਚ ਪੂਰਾ ਕੀਤਾ ਜਾ ਸਕੇਗਾ। ਇਸ ਵੇਲੇ ਲਗਪਗ 19 ਕਿਲੋਮੀਟਰ ਦੀ ਤਿੱਖੀ ਚੜ੍ਹਾਈ ਵਾਲਾ ਇਹ ਰਸਤਾ ਦੋ ਦਿਨਾਂ ਵਿਚ ਯਾਤਰੂਆਂ ਵੱਲੋਂ ਪੂਰਾ ਕੀਤਾ ਜਾਂਦਾ ਹੈ। ਇਹ ਯੋਜਨਾ 2024 ਤਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਉਧਰ, ਭਾਜਪਾ ਆਗੂ ਸੁਨੀਲ ਜਾਖੜ ਨੇ ਇਸ ਪਹਿਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਸ਼੍ਰੀ ਹੇਮਕੁੰਟ ਸਾਹਿਬ ਤੱਕ 12 ਕਿਲੋਮੀਟਰ ਲੰਬੇ ਰੋਪਵੇਅ ਦਾ ਨੀਂਹ ਪੱਥਰ ਰੱਖਣ ਲਈ ਗੁਰੂ ਨਾਮ ਲੇਵਾ ਸਿੱਖ ਸੰਗਤ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਧੰਨਵਾਦੀ ਹੈ। ਪ੍ਰਧਾਨ ਮੰਤਰੀ ਨੇ ਇੱਕ ਵਾਰ ਫਿਰ ਸਿੱਖ ਭਾਵਨਾਵਾਂ ਲਈ ਆਪਣਾ ਡੂੰਘਾ ਸਤਿਕਾਰ ਅਤੇ ਫਿਕਰ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਜੀ ਦਾ ਧੰਨਵਾਦ।''
Guru naam leva Sikh Sangat is grateful to the Hon. PM Sh @narendramodi ji for laying the foundation stone of 12 km long ropeway to Shri Hemkund Sahib. In doing this,PM has once again shown his deep respect and concern for the Sikh sentiments.Thank you Prime Minister. pic.twitter.com/ZogPf8Xaxm
— Sunil Jakhar (@sunilkjakhar) October 21, 2022
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਅਤੇ ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਗਲੇ ਵਰ੍ਹੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਆਉਣ ਦਾ ਸੱਦਾ ਦਿੱਤਾ ਹੈ ਜਿਸ ਨੂੰ ਉਨ੍ਹਾਂ ਪ੍ਰਵਾਨ ਕਰ ਲਿਆ ਹੈ। ਨੀਂਹ ਪੱਥਰ ਰੱਖਣ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੇਮਕੁੰਟ ਸਾਹਿਬ ਗੁਰਦੁਆਰੇ ਤੱਕ ਪਹੁੰਚ ਲਈ ਰੋਪਵੇਅ ਦਾ ਲਾਭ ਨਾ ਸਿਰਫ਼ ਦੇਸ਼ ਸਗੋਂ ਇੰਗਲੈਂਡ, ਜਰਮਨੀ ਅਤੇ ਕੈਨੇਡਾ ਦੇ ਸਿੱਖਾਂ ਨੂੰ ਵੀ ਹੋਵੇਗਾ।
ਉਨ੍ਹਾਂ ਸਥਾਨਕ ਲੋਕਾਂ ਨੂੰ ਰੋਪਵੇਅ ਪ੍ਰੋਜੈਕਟਾਂ ਦੀ ਉਸਾਰੀ ’ਚ ਲੱਗੇ ਮਜ਼ਦੂਰਾਂ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਪਰਮਾਤਮਾ ਦੀ ਸੇਵਾ ’ਚ ਲੱਗੇ ਹੋਏ ਹਨ। ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਵਿਚ ਉਨ੍ਹਾਂ ਦੇ ਤਪ ਅਸਥਾਨ ਵਜੋਂ ਜਾਣੇ ਜਾਂਦੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚਣ ਲਈ ਰਾਹ ਸੁਖਾਲਾ ਕਰਨ ਵਾਸਤੇ ਪਿਛਲੇ ਇੱਕ ਦਹਾਕੇ ਤੋਂ ਯਤਨ ਕੀਤੇ ਜਾ ਰਹੇ ਸਨ।
ਪ੍ਰਸਤਾਵਿਤ ਰੋਪਵੇਅ ਯੋਜਨਾ ਤਹਿਤ ਕਰੀਬ ਸਾਢੇ 12 ਕਿਲੋਮੀਟਰ ਦਾ ਰੋਪਵੇਅ ਤਿਆਰ ਹੋਵੇਗਾ ਅਤੇ ਇਹ ਰਸਤਾ ਸਿਰਫ਼ 45 ਮਿੰਟਾਂ ਵਿਚ ਪੂਰਾ ਕੀਤਾ ਜਾ ਸਕੇਗਾ। ਇਸ ਵੇਲੇ ਲਗਪਗ 19 ਕਿਲੋਮੀਟਰ ਦੀ ਤਿੱਖੀ ਚੜ੍ਹਾਈ ਵਾਲਾ ਇਹ ਰਸਤਾ ਦੋ ਦਿਨਾਂ ਵਿਚ ਯਾਤਰੂਆਂ ਵੱਲੋਂ ਪੂਰਾ ਕੀਤਾ ਜਾਂਦਾ ਹੈ। ਇਹ ਯੋਜਨਾ 2024 ਤਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Modi 2.0, Modi government, Narendra modi, Sunil Jakhar