ਮੋਗਾ: ਖੇਤਾਂ 'ਚ ਕੰਮ ਕਰ ਰਹੇ ਵਿਅਕਤੀ ਦੀ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ

News18 Punjabi | News18 Punjab
Updated: June 14, 2021, 8:14 PM IST
share image
ਮੋਗਾ: ਖੇਤਾਂ 'ਚ ਕੰਮ ਕਰ ਰਹੇ ਵਿਅਕਤੀ ਦੀ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ
ਮੋਗਾ: ਖੇਤਾਂ 'ਚ ਕੰਮ ਕਰ ਰਹੇ ਵਿਅਕਤੀ ਦੀ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ

  • Share this:
  • Facebook share img
  • Twitter share img
  • Linkedin share img
Deepak Singla

ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰਜਿਆਨਾ ਦੇ ਖੇਤਾਂ ਵਿਚ ਕੰਮ ਕਰਦੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। 40 ਸਾਲਾ ਕੇਵਲ ਸਿੰਘ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ।

ਮੋਟਰਸਾਈਕਲ ਸਵਾਰ ਖੇਤ ਵਿਚੋਂ ਮਜ਼ਦੂਰ ਦਾ ਬੈਗ ਚੁੱਕ ਕੇ ਫਰਾਰ ਹੋਏ ਸੀ ਅਤੇ ਕੇਵਲ ਸਿੰਘ ਨੇ ਉਨ੍ਹਾਂ ਦਾ ਪਿੱਛਾ ਕਰਕੇ ਘੇਰ ਲਿਆ ਅਤੇ ਮੋਟਰਸਾਈਕਲ ਦੀ ਚਾਬੀ ਕੱਢ ਲਈ ਜਿਸ ਨੂੰ ਲੈ ਕੇ ਮੋਟਰਸਾਈਕਲ ਸਵਾਰਾ ਨੇ ਗੋਲੀ ਚਲਾ ਦਿੱਤੀ।
ਜਾਣਕਾਰੀ ਦਿੰਦੇ ਹੋਏ ਉਥੋਂ ਦੇ ਲੋਕਾਂ ਨੇ ਦੱਸਿਆ ਕਿ ਜਦੋਂ ਮਜ਼ਦੂਰ, ਕੇਵਲ ਸਿੰਘ ਦੇ ਖੇਤਾਂ ਵਿੱਚ ਕੰਮ ਕਰ ਰਹੇ ਸਨ ਤਾਂ ਦੋ ਮੋਟਰਸਾਈਕਲ ਸਵਾਰ ਪਿੱਛੋਂ ਆਏ ਅਤੇ ਖੇਤਾਂ ਵਿੱਚ ਕੰਮ ਕਰ ਰਹੀ ਲੇਬਰ ਦਾ ਬੈਗ ਲੈ ਕੇ ਭੱਜ ਗਏ। ਕੇਵਲ ਸਿੰਘ ਨੇ ਉਨ੍ਹਾਂ ਦਾ ਪਿੱਛਾ ਕੀਤਾ। ਦੋਵਾਂ ਮੋਟਰਸਾਈਕਲ ਸਵਾਰਾਂ ਨੂੰ ਕੇਵਲ ਸਿੰਘ ਨੇ ਘੇਰ ਲਿਆ ਤਾਂ ਮੋਟਰਸਾਈਕਲ ਸਵਾਰਾਂ ਨੇ ਕੇਵਲ ਸਿੰਘ ਨੂੰ ਗੋਲੀ ਮਾਰ ਦਿਤੀ।

ਕੇਵਲ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਬਾਘਾਪੁਰਾਣਾ ਦੇ ਡੀਐਸਪੀ ਜਸਬਿੰਦਰ ਨੇ ਦੱਸਿਆ ਕਿ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਖੇਤਾਂ ਵਿਚ ਕੰਮ ਕਰ ਰਹੇ ਮਜ਼ਦੂਰਾਂ ਦੇ ਲਿਫਾਫੇ ਲੈ ਕੇ ਭੱਜ ਗਏ ਸਨ, ਜਿਸ ਦਾ ਪਿੱਛਾ ਕੇਵਲ ਸਿੰਘ ਨੇ ਕੀਤਾ ਅਤੇ ਢੇਡ ਕਿਲੋਮੀਟਰ ਹੋਰ ਅੱਗੇ ਜਾਣ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਕੇਵਲ ਸਿੰਘ ਨੇ ਫੜ ਲਿਆ। ਉਸ ਨੇ ਕੇਵਲ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਕੇਵਲ ਸਿੰਘ ਦੀ ਮੌਤ ਹੋ ਗਈ। ਡੀਐਸਪੀ ਨੇ ਦੱਸਿਆ ਕਿ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਧਾਰਾ 302 ਅਧੀਨ ਕੇਸ ਵੀ ਦਰਜ ਕਰ ਲਿਆ ਹੈ।
Published by: Gurwinder Singh
First published: June 14, 2021, 6:19 PM IST
ਹੋਰ ਪੜ੍ਹੋ
ਅਗਲੀ ਖ਼ਬਰ