
(ਸੰਕੇਤਕ ਫੋਟੋ)
ਮੋਗਾ - ਮੋਗਾ ਦੇ ਥਾਣੇ ਵਿਚੋਂ ਮੁਲਜਮ ਨੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਥਾਣਾ ਬਾਘਾਪੁਰਾਣਾ ਦੇ ਥਾਣੇ ਵਿਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲਈ ਹੈ। ਮੁਲਜ਼ਮ ਦੀ ਪਛਾਣ ਮੱਖਣ ਸਿੰਘ,ਵਾਸੀ ਮਾਣੂਕੇ ਸੰਧੂਆਂ, ਜਗਰਾਉਂ ਵਜੋਂ ਹੋਈ ਹੈ। ਉਸਨੇ ਸਵੇਰੇ ਥਾਣ ਦੇ ਬਾਥਰੂਮ ਵਿੱਚ ਬਨੈਣ ਨਾਲ ਫਾਹਾ ਲੈਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਮੁਲਜ਼ਮ ਨੂੰ ਪੁਲਿਸ ਦਸੰਬਰ 2021 'ਚ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ ਨਕਦੀ ਦੀ ਲੁੱਟ ਖੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਅਦਾਲਤ ਨੇ ਉਸਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜਿਆ ਸੀ। ਪਰ ਅੱਜ ਅੱਜ ਸਵੇਰੇ ਕੋਈ ਸਾਢੇ ਕੁ ਪੰਜ ਵਜੇ ਬਣੇ ਬਾਥਰੂਮ 'ਚ ਜਾਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।