ਕਰਨ ਵਰਮਾ
ਮੋਹਾਲੀ: ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ ਅਤੇ ਨਾਲ ਹੀ ਬਿਜਲੀ ਦਾ ਵੀ। ਪੰਜਾਬ ਵਿੱਚ ਵੀ ਬਿਜਲੀ ਦੇ ਲੰਬੇ ਕੱਟਾ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਇਸੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਡੀ.ਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਮੋਹਾਲੀ ਜ਼ਿਲ੍ਹੇ ਵਿੱਚ ਵੀ ਡੀ.ਸੀ ਦਫ਼ਤਰ ਅੱਗੇ ਇਸੀ ਤਰ੍ਹਾਂ ਦੇ ਤਸਵੀਰ ਵੇਖਣ ਨੂੰ ਮਿਲੀ ਜਿੱਥੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਧਰਨਾ ਦਿੱਤਾ ਗਿਆ। ਉਨ੍ਹਾਂ ਨੇ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਦੀ ਅਗਵਾਈ ਭਾਰਤੀ ਜਨਤਾ ਪਾਰਟੀ ਦੇ ਮੋਹਾਲੀ ਤੋਂ ਪ੍ਰਧਾਨ ਸੰਜੀਵ ਵਸ਼ਿਸ਼ਠ ਵੱਲੋਂ ਕੀਤਾ ਗਿਆ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Mohali, Power, Punjab