Home /punjab /

ਪਾਣੀ ਦੀ ਬੱਚਤ ਅਤੇ ਵਾਤਾਵਰਨ ਲਈ ਲਾਭਦਾਇਕ ਹੈ ਝੋਨੇ ਦੀ ਸਿੱਧੀ ਬਿਜਾਈ : ਖੇਤੀਬਾੜੀ ਅਫ਼ਸਰ 

ਪਾਣੀ ਦੀ ਬੱਚਤ ਅਤੇ ਵਾਤਾਵਰਨ ਲਈ ਲਾਭਦਾਇਕ ਹੈ ਝੋਨੇ ਦੀ ਸਿੱਧੀ ਬਿਜਾਈ : ਖੇਤੀਬਾੜੀ ਅਫ਼ਸਰ 

Direct sowing of paddy is beneficial for water conservation and environment

Direct sowing of paddy is beneficial for water conservation and environment

ਮੋਹਾਲੀ:  ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਤਕਨੀਕੀ ਜਾਣਕਾਰੀ ਦੇਣ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਸਮੂਹ ਕਲੱਸਟਰ,ਨੋਡਲ ਅਫ਼ਸਰਾਂ ਵੱਲੋਂ ਪਿੰਡਾਂ ਵਿੱਚ ਜਾਕੇ ਕਿਸਾਨ ਟਰੇਨਿੰਗ ਕੈਂਪ ਲਗਾਏ ਜਾ ਰਹੇ ਹਨ।

ਹੋਰ ਪੜ੍ਹੋ ...
  • Share this:

ਕਰਨ ਵਰਮਾ

ਮੋਹਾਲੀ:  ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਤਕਨੀਕੀ ਜਾਣਕਾਰੀ ਦੇਣ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਸਮੂਹ ਕਲੱਸਟਰ,ਨੋਡਲ ਅਫ਼ਸਰਾਂ ਵੱਲੋਂ ਪਿੰਡਾਂ ਵਿੱਚ ਜਾਕੇ ਕਿਸਾਨ ਟਰੇਨਿੰਗ ਕੈਂਪ ਲਗਾਏ ਜਾ ਰਹੇ ਹਨ।

ਇਨ੍ਹਾਂ ਕੈਂਪਾਂ ਬਾਰੇ ਡਾ ਗੁਰਬਚਨ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਮਾਜਰੀ ਨੇ ਦੱਸਿਆ ਕਿ 10 ਮਈ ਤੋਂ ਲਗਾਤਾਰ ਬਲਾਕ ਮਾਜਰੀ ਦੀ ਟੀਮ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਪਿੰਡਾਂ ਵਿੱਚ ਜਾਕੇ ਟਰੇਨਿੰਗ ਕੈਂਪਾਂ,ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਫ਼ਾਇਦੇ ਅਤੇ ਬਿਜਾਈ ਸਬੰਧੀ ਮੁੱਖ ਨੁਕਤੇ ਦੱਸੇ ਜਾ ਰਹੇ ਹਨ। ਪਿੰਡ ਕਾਦੀਮਾਜਰਾ ਵਿਖੇ ਸੁਰਿੰਦਰ ਸਿੰਘ ਅਤੇ ਸਰਬਜੀਤ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਬਲਾਕ ਵਿੱਚ 2 ਲੱਕੀ ਸੀਡ ਡ੍ਰਿਲ ਮਸ਼ੀਨਾਂ ਹਨ। ਇੰਨਾ ਮਸ਼ੀਨਾਂ ਨਾਲ ਬਿਜਾਈ ਦੇ ਨਾਲ ਦੀ ਨਾਲ ਨਦੀਨਾਸ਼ਕ ਦਵਾਈ ਦੀ ਸਪਰੇਅ ਕੀਤੀ ਜਾਂਦੀ ਹੈ, ਜਿਸ ਕਾਰਨ ਨਦੀਣਾਂ ਤੇ ਕੰਟਰੋਲ ਹੋ ਜਾਂਦਾ ਹੈ ।

ਇਸ ਤੋਂ ਇਲਾਵਾ ਬਲਾਕ ਵਿੱਚ 13 ਮਸ਼ੀਨਾਂ ਝੋਨੇ ਦੀ ਸਿੱਧੀ ਬਿਜਾਈ ਕਰ ਰਹੀਆ ਹਨ। ਇਸ ਮੌਕੇ ਡਾ ਗੁਰਬਚਨ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਸਮੱਸਿਆ ਅਤੇ ਝਾੜ ਘੱਟ ਨਿਕਲਣ ਦੀ ਸ਼ਿਕਾਇਤ ਕੀਤੀ ਜਾਂਦੀ ਹੈ।ਇਸ ਤੇ ਉਨ੍ਹਾਂ ਦੱਸਿਆ ਕਿ ਕੁੱਝ ਧਿਆਨ ਰੱਖਣ ਯੋਗ ਗੱਲਾਂ ਜਿਵੇਂ ਖੇਤ ਦੀ ਚੋਣ,ਘੱਟ ਸਮੇਂ ਲੈਣ ਵਾਲੀ ਕਿਸਮ,ਤਰ ਵੱਤਰ ਜ਼ਮੀਨ ਵਿੱਚ ਬਿਜਾਈ ਸਾਂਮ ਸਮੇਂ,ਬਿਜਾਈ ਤੋਂ ਬਾਅਦ ਤੁਰੰਤ ਨਦੀਨਾਸ਼ਕ ਦਾ ਸਪਰੇਅ,ਅਗਰ ਬਾਦ ਵਿੱਚ ਨਦੀਣ ਹੋ ਜਾਣ ਤਾਂ ਨਦੀਣਾਂ ਦੀ ਪਛਾਣ ਕਰਕੇ ਸਮੇਂ ਸਿਰ ਸਪਰੇਅ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ,ਕਰਮਚਾਰੀਆਂ ਨਾਲ ਬਿਜਾਈ ਤੋਂ ਲੈਕੇ ਕਟਾਈ ਤੱਕ ਤਾਲਮੇਲ ਰੱਖ ਕੇ ਕਾਮਯਾਬ ਹੋ ਸਕਦੇ ਹਾਂ। ਇਸ ਮੌਕੇ ਡਾਂ ਗੁਰਪ੍ਰੀਤ ਸਿੰਘ, ਡਾ ਪਰਮਿੰਦਰ ਸਿੰਘ ਏ.ਡੀ.ੳ, ਸਵਿੰਦਰ ਕੁਮਾਰ ਏ.ਟੀ.ਐਮ ਅਤੇ ਕਿਸਾਨ ਹਾਜ਼ਰ ਸਨ।

Published by:rupinderkaursab
First published:

Tags: Agriculture, Mohali, Punjab