Home /punjab /

ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ ਸੁੱਟਣ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ

New orders issued by the district administration regarding operation of non-vege

ਮੋਹਾਲੀ: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਿਤ ਤਲਵਾੜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆਂ ਏਅਰ ਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਏ (ਜੋ ਕਿ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦਾ ਹੈ) ਦੇ ਆਲ਼ੇ ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ ਨੂੰ ਸੁੱਟਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜ਼ੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ,ਕੋਈ ਜਾਨੀ-ਮਾਲੀ ਨੁਕਸਾਨ ਨਾਂ ਹੋ ਸਕੇ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ । ਇਹ ਹੁਕਮ 29 ਅਗਸਤ 2022 ਤੱਕ ਲਾਗੂ ਰਹਿਣਗੇ।

ਹੋਰ ਪੜ੍ਹੋ ...
  • Share this:
    ਕਰਨ ਵਰਮਾ,

    ਤਲਵਾੜ ਨੇ ਦੱਸਿਆ ਕਿ ਏਅਰ ਫੋਰਸ ਸਟੇਸ਼ਨ ਅਥਾਰਿਟੀਜ਼ ਚੰਡੀਗੜ੍ਹ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵੱਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆ ਹਨ, ਉਨ੍ਹਾਂ ਵੱਲੋਂ ਇਨ੍ਹਾਂ ਵਸਤਾਂ ਦੀ ਰਹਿੰਦਾ ਖੱਲੇ ਵਿੱਚ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿੱਚ ਮਾਸਾਹਾਰੀ ਪੰਛੀ ਉੱਡਦੇ ਰਹਿੰਦੇ ਹਨ।

    ਇਨ੍ਹਾਂ ਦੇ ਉੱਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰੇ ਦਾ ਕਾਰਨ ਬਣਦਾ ਹੈ ਅਤੇ ਫ਼ੌਜ ਵੱਲੋਂ ਦਿੱਤੀਆਂ ਜਾ ਰਹਿਆਂ ਸੇਵਾਵਾਂ ਵਿੱਚ ਵੀ ਵਿਘਨ ਪੈਦਾ ਕਰਦਾ ਹੈ । ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਕਤ ਹੁਕਮ ਲਾਗੂ ਕੀਤੇ ਗਏ ਹਨ।
    Published by:rupinderkaursab
    First published:

    Tags: Mohali, Punjab

    ਅਗਲੀ ਖਬਰ