Home /News /punjab /

ਮੁਹਾਲੀ: ਐਂਬੂਲੈਂਸ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ, 8 ਕਿਲੋ ਅਫ਼ੀਮ ਸਣੇ 3 ਮੁਲਜ਼ਮ ਕਾਬੂ

 • Share this:
  ਮੁਹਾਲੀ ਪੁਲਿਸ ਨੇ ਐਂਬੂਲੈਂਸ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਕੇ 8 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧੀ ਤਿੰਨ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

  ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਐੱਸਪੀ (ਡੀ) ਅਮਨਦੀਪ ਸਿੰਘ ਬਰਾੜ ਅਤੇ ਡੀਐੱਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਆਗਵਾਈ ਵਾਲੀ ਟੀਮ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਪਿੰਡ ਦੱਪਰ ਨੇੜੇ ਟੌਲ ਪਲਾਜ਼ਾ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਅੰਬਾਲਾ ਤੋਂ ਆ ਰਹੀ ਐਂਬੂਲੈਸ ਵੈਨ ਨੂੰ ਰੋਕ ਕੇ ਚੈਕਿੰਗ ਕੀਤੀ ਗਈ।  ਐਂਬੂਲੈਂਸ ਵਿੱਚ ਇੱਕ ਵਿਅਕਤੀ ਮਰੀਜ਼ ਦੀ ਤਰ੍ਹਾਂ ਲੰਮਾ ਪਿਆ ਸੀ ਅਤੇ ਦੂਜਾ ਉਸ ਨਾਲ ਦੇਖਭਾਲ ਲਈ ਬੈਠਾ ਹੋਇਆ ਸੀ। ਸ਼ੱਕ ਪੈਣ ਉਤੇ ਐਂਬੂਲੈਸ ਨੂੰ ਚੈਕ ਕਰਨ ’ਤੇ ਮਰੀਜ਼ ਬਣੇ ਵਿਅਕਤੀ ਦੇ ਸਿਰਹਾਣੇ ਦੀ ਤਲਾਸ਼ੀ ਕਰਨ 'ਤੇ ਉਸ ਵਿੱਚ 8 ਕਿੱਲੋ ਅਫੀਮ ਬਰਾਮਦ ਕੀਤੀ ਗਈ।

  ਚਾਲਕ ਸਮੇਤ ਤਿੰਨਾਂ ਵਿਅਕਤੀਆਂ ਖਿਲਾਫ਼ ਲਾਲੜੂ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਪਾ ਲਈ ਗਈ।
  Published by:Gurwinder Singh
  First published:

  Tags: Drug, Drug Mafia, Drug Overdose Death

  ਅਗਲੀ ਖਬਰ