ਕਰਨ ਵਰਮਾ,
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪੰਜਾਬ ਯੁਨੀਵਰਸਿਟੀ ਬਚਾਓ ਮੋਰਚਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ 20 ਜੂਨ ਜ਼ਿਮਨੀ ਚੋਣਾਂ ਸੰਗਰੂਰ ਦੇ ਭਾਜਪਾ ਉਮੀਦਵਾਰ ਦੇ ਦਫਤਰ ਦੇ ਘਿਰਾਓ ਦਾ ਐਲਾਨ।
ਇਸ ਮੌਕੇ ਸੰਗਰੂਰ ਜ਼ਿਮਨੀ ਚੋਣਾਂ ਵਿਚ ਬਾਕੀ ਚੋਣਾਂ ਲੜ ਰਹੀ ਪਾਰਟੀਆਂ ਨੂੰ ਪੰਜਾਬ ਯੂਨੀਵਰਸਿਟੀ ਦੇ ਮਸਲੇ ਉੱਪਰ ਘੇਰਨ ਅਤੇ ਪੰਜਾਬ ਸਰਕਾਰ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਅਤੇ ਆਮ ਆਦਮੀ ਪਾਰਟੀ ਦੇ 92 ਐਮ ਐਲ ਏ ਅਤੇ ਬਾਕੀ ਅਕਾਲੀ ਕਾਂਗਰਸੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਬਚਾਉਣ ਲਈ ਮਤਾ ਲਿਆਉਣ ਲਈ ਅਪੀਲ ਕੀਤੀ।
ਆਗੂਆਂ ਨੇ ਕਿਹਾ ਕੇਂਦਰ ਦੀ ਫਾਸ਼ੀਵਾਦੀ ਭਾਜਪਾ ਹਕੂਮਤ ਵੱਲੋਂ ਦੇਸ਼ ਅੰਦਰ ਨਿਜੀਕਰਨ, ਕੇਂਦਰੀਕਰਨ ਤੇ ਭਗਵੇਂਕਰਨ ਦੇ ਏਜੰਡੇ ਨੂੰ ਜ਼ੋਰ ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸੇ ਏਜੰਡੇ ਦਾ ਹੀ ਹਿੱਸਾ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਵੀ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ 9 ਵਿਦਿਆਰਥੀ ਜਥੇਬੰਦੀਆਂ ਜਿਸ 'ਚ ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, , ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ, ਡੈਮੋਕ੍ਰੈਟਿਕ ਸਟੂਡੈਂਟਸ ਆਰਗੇਨਾਈਜੇਸ਼ਨ, ਪੰਜਾਬ ਸਟੂਡੈਂਟਸ ਫੈਡਰੇਸ਼ਨ, ਸਟੂਡੈਂਟਸ ਫਾਰ ਸੁਸਾਇਟੀ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਨੇ ਇਕ ਸਾਂਝੀ ਮੀਟਿੰਗ ਕਰਕੇ 'ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ' ਦਾ ਗਠਨ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।