Home /punjab /

ਪਿੰਡ ਪਾਪੜੀ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਨਿਰੀਖਣ

ਪਿੰਡ ਪਾਪੜੀ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਨਿਰੀਖਣ

 Inspection of Legal Awareness Program at Village Papari

 Inspection of Legal Awareness Program at Village Papari

 • Share this:
  ਕਰਨ ਵਰਮਾ

  ਮੋਹਾਲੀ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ “ਪੈਨ ਇੰਡੀਆ ਆਊਟਰੀਚ ਅਤੇ ਅਵੇਅਰਨੈਸ ਪ੍ਰੋਗਰਾਮ” ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਐਸ.ਏ.ਐਸ. ਨਗਰ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਪਿੰਡ ਪਾਪੜੀ, ਧਰਮਗੜ੍ਹ, ਬਾਕਰਪੁਰ, ਚਿੱਲਾ, ਅਲੀਪੁਰ, ਝਿਊਰਹੇੜੀ ਅਤੇ ਬੜੀ ਪਿੰਡਾਂ ਵਿਚ ਲੀਗਲ ਅਵੇਰਨੈਸ ਪ੍ਰੋਗਰਾਮ ਕੀਤੇ ਗਏ।

  ਪਿੰਡ ਪਾਪੜੀ ਵਿਚ ਕਰਵਾਏ ਗਏ ਲੀਗਲ ਅਵੇਰਨੈਸ ਪ੍ਰੋਗਰਾਮ ਦਾ ਨਿਰੀਖਣ ਮਾਨਯੋਗ ਮਿਸਟਰ ਜਸਟਿਸ ਸ੍ਰੀ ਅਜੇ ਤਿਵਾੜੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੀਤਾ ਗਿਆ। ਆਰ.ਐਸ.ਰਾਏ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ/ਦਿਵਿਆਂਗ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿਚ ਵਿਅਕਤੀ, ਜੇਲ੍ਹਾਂ ਵਿਚ ਬੰਦ ਹਵਾਲਾਤੀ ਅਤੇ ਕੈਦੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਦੇ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਵਿਚ ਅਦਾਲਤਾਂ ਵਿਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾਂ ਫੀਸ ਅਤੇ ਗਵਾਹਾਂ ਆਦਿ ਤੇ ਹੋਣ ਵਾਲੇ ਖਰਚਿਆਂ ਦੀ ਅਦਾਇਗੀ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਕੀਤੀ ਜਾਂਦੀ ਹੈ। ਉਨ੍ਹਾਂ ਵਲੋਂ ਲੋਕਾਂ ਨੂੰ ਵਿਕਟਮ ਕੰਪਨਸੇ਼ਸਨ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਹਤ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

  ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਾਕਰਪੁਰ ਅਤੇ ਧਰਮਗੜ੍ਹ ਵਿਖੇ ਕਰਵਾਏ ਪ੍ਰੋਗਰਾਮਾਂ ਵਿਚ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਪਿੰਡ ਵਾਸੀਆਂ ਨੂੰ ਲੀਗਲ ਸਰਵਿਜਿਸ਼ ਅਥਾਰਟੀਜ਼ ਐਕਟ ਅਧੀਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਇਲਾਵਾ ਵਿਕਟਮ ਕੰਪਨਸੇਸ਼ਨ ਸਕੀਮ ਅਧੀਨ ਆਮ ਲੋਕਾਂ ਨੂੰ ਦਿੱਤੀ ਜਾਂਦੀ ਰਾਹਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਤੇਜ਼ਾਬ ਪੀੜ੍ਹਤ ਨੂੰ ਮੁਆਵਜ਼ਾ ਦੇਣ ਦਾ ਉਪਬੰਧ ਕੀਤਾ ਗਿਆ ਹੈ ਜਿਸ ਵਿਚ ਪੀੜ੍ਹਤਾ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਰਾਸ਼ੀ ਅਦਾ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਦੀ ਐਕਸੀਡੈਂਟ ਵਿਚ ਮੌਤ ਹੋ ਜਾਂਦੀ ਹੈ ਜਾਂ ਕੋਈ ਵਿਅਕਤੀ ਐਕਸੀਡੈਂਟ ਵਿਚ ਅਪਾਹਜ ਹੋ ਜਾਂਦਾ ਹੈ ਤਾਂ ਉਸ ਵਿਅਕਤੀ ਨੂੰ ਦੋ ਲੱਖ ਰੁਪਏ ਤੱਕ ਦੀ ਮਾਲੀ ਸਹਾਇਤਾ ਦੇਣ ਦਾ ਉਪਬੰਧ ਹੈ।

  ਇਸ ਮੌਕੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਾਕਰਪੁਰ ਵਲੋਂ ਚੇਤਨਾ ਰੈਲੀ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿਚ ਸਕੂਲ ਦੇ ਸਟਾਫ, ਵਿਦਿਆਰਥੀਆਂ ਤੋਂ ਇਲਾਵਾ ਡਾਕਟਰ ਮਨਦੀਪ ਮਿੱਤਲ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਹਿਤੇਸ਼ ਕਪਿਲਾ, ਬੀ.ਡੀ.ਪੀ.ਓ. ਵੀ ਸ਼ਾਮਲ ਸਨ।
  Published by:Ashish Sharma
  First published:

  Tags: Mohali

  ਅਗਲੀ ਖਬਰ