Home /News /punjab /

Mohali: 39 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ

Mohali: 39 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ

Mohali: 39 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਚ ਇੱਕ ਗ੍ਰਿਫਤਾਰ

Mohali: 39 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਚ ਇੱਕ ਗ੍ਰਿਫਤਾਰ

ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਦਾ ਧੰਦਾ ਕਰ ਰਿਹਾ ਸੀ ਅਤੇ ਹਰਿਆਣਾ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਆਪਣੇ ਗਾਹਕਾਂ ਨੂੰ ਇਹ ਗੋਲੀਆਂ ਸਪਲਾਈ ਕਰਦਾ ਸੀ।

  • Share this:

ਮੋਹਾਲੀ ਦੇ ਬਲੌਂਗੀ ਥਾਣਾ ਪੁਲਿਸ ਨੇ 39 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਮੋਨੀ ਵਾਸੀ ਮਕਾਨ ਨੰਬਰ-1169, ਗਲੀ ਨੰਬਰ-1, ਗੁਲਾਬਗੜ੍ਹ ਰੋਡ ਡੇਰਾਬੱਸੀ ਵਜੋਂ ਹੋਈ ਹੈ। ਜਾਂਚ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਜਾਂਚ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਖਰੜ-ਲਾਂਦਰਾ ਰੋਡ 'ਤੇ ਸਵਰਾਜ ਫੈਕਟਰੀ ਨੇੜੇ ਗਸ਼ਤ 'ਤੇ ਤਾਇਨਾਤ ਸੀ। ਇਸੇ ਦੌਰਾਨ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਖਰੜ ਲਾਂਡਰਾ ਰੋਡ 'ਤੇ ਸਥਿਤ ਸਵਰਾਜ ਫੈਕਟਰੀ ਨੇੜੇ ਨਸ਼ੇ ਦੀ ਸਪਲਾਈ ਕਰਨ ਦਾ ਕੰਮ ਕਰਨ ਵਾਲਾ ਨੌਜਵਾਨ ਆਪਣੇ ਪੱਕੇ ਗ੍ਰਾਹਕਾਂ ਨੂੰ ਨਸ਼ਾ ਸਪਲਾਈ ਕਰਨ ਲਈ ਆ ਰਿਹਾ ਹੈ। ਜਿਸ 'ਤੇ ਪੁਲਿਸ ਪਾਰਟੀ ਨੇ ਆਂਸਲ ਸਿਟੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਮੁਲਜ਼ਮ ਮੌਕੇ ਤੋਂ ਲੰਘਣ ਲੱਗਾ ਤਾਂ ਸਾਹਮਣੇ ਖੜ੍ਹੀ ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ, ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਦੌਰਾਨ ਉਸ ਕੋਲੋਂ 39 ਹਜ਼ਾਰ ਨਸ਼ੀਲੀਆਂ ਗੋਲੀਆਂ (ਲਿਮੋਟਿਲ) ਬਰਾਮਦ ਹੋਈਆਂ। ਜਿਸਦੇ ਬਾਅਦ ਉਸਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਤਫਤੀਸ਼ੀ ਅਫਸਰ ਨੇ ਦੱਸਿਆ ਕਿ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਦਾ ਧੰਦਾ ਕਰ ਰਿਹਾ ਸੀ ਅਤੇ ਹਰਿਆਣਾ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਆਪਣੇ ਗਾਹਕਾਂ ਨੂੰ ਇਹ ਗੋਲੀਆਂ ਸਪਲਾਈ ਕਰਦਾ ਸੀ। ਫਿਲਹਾਲ ਪੁਲਿਸ ਇਸ ਡਰੱਗ ਨੈੱਟਵਰਕ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Published by:Ashish Sharma
First published:

Tags: Drug pills, Mohali, Police arrested accused, Punjab Police