Home /News /punjab /

Zirakpur: ਪੁਲਿਸ ਨੇ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Zirakpur: ਪੁਲਿਸ ਨੇ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Zirakpur: ਪੁਲਿਸ ਨੇ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ (ਸੰਕੇਤਿਕ ਤਸਵੀਰ)

Zirakpur: ਪੁਲਿਸ ਨੇ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ (ਸੰਕੇਤਿਕ ਤਸਵੀਰ)

 ਮੁਹਾਲੀ ਪੁਲਿਸ ਨੇ ਜੀਰਕਪੁਰ ਦੀ ਲਾਈਟਾਂ ਤੋਂ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਢਾਲਾ ਅਤੇ ਗੁਰਜੰਟ ਸਿੰਘ ਉਰਫ ਜੰਟਾ ਦੇ ਸਾਥੀ ਹਨ, ਜੋ ਕਿ ISI ਨਾਲ ਜੁੜੇ ਹੋਏ ਹਨ। ਪੁਲਿਸ ਨੇ  ਇਨ੍ਹਾਂ ਕੋਲੋਂ  ਦੋ ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਹੋਰ ਪੜ੍ਹੋ ...
 • Share this:
  ਮੁਹਾਲੀ-  ਮੁਹਾਲੀ ਪੁਲਿਸ ਨੇ ਜੀਰਕਪੁਰ ਦੀ ਲਾਈਟਾਂ ਤੋਂ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਢਾਲਾ ਅਤੇ ਗੁਰਜੰਟ ਸਿੰਘ ਉਰਫ ਜੰਟਾ ਦੇ ਸਾਥੀ ਹਨ, ਜੋ ਕਿ ISI ਨਾਲ ਜੁੜੇ ਹੋਏ ਹਨ। ਪੁਲਿਸ ਨੇ  ਇਨ੍ਹਾਂ ਕੋਲੋਂ  ਦੋ ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਉਸ ਨੂੰ ਛੱਤ ਦੇ ਲਾਈਟ ਪੁਆਇੰਟ ਤੋਂ ਕਾਬੂ ਕੀਤਾ ਗਿਆ ਹੈ।

  ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਮਿਤ ਕੁਮਾਰ ਵਾਸੀ ਪਿੰਡ ਗੋਪਾਲਪੁਰ ਥਾਣਾ ਖਰਖੌਦਾ ਜ਼ਿਲ੍ਹਾ ਸੋਨੀਪਤ (ਹਰਿਆਣਾ) ਅਤੇ ਸ਼ਾਹਰੁਖ ਖਾਨ ਵਾਸੀ ਪਿੰਡ ਜੱਸੜ ਸੁਲਤਾਨ ਨਗਰ ਜ਼ਿਲ੍ਹਾ ਮੇਰਠ (ਯੂ.ਪੀ) ਵਜੋਂ ਹੋਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਢਾਲਾ ਵਾਸੀ ਪਿੰਡ ਧਾਲਾ ਜ਼ਿਲ੍ਹਾ ਮੋਗਾ ਅਤੇ ਗੁਰਜੰਟ ਸਿੰਘ ਉਰਫ਼ ਜੰਟਾ ਵਾਸੀ ਸੁਹਾਵੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਦੇਸ਼ 'ਚ ਬੈਠੇ ਅੱਤਵਾਦੀ ਗਤੀਵਿਧੀਆਂ 'ਚ ਲੱਗੇ ਹੋਏ ਹਨ ਅਤੇ ਆਈ.ਐੱਸ.ਆਈ. ਦੇ ਸੰਪਰਕ 'ਚ ਹਨ।  ਅਰਸ਼ਦੀਪ ਨੇ ਕੈਨੇਡਾ ਅਤੇ ਗੁਰਜੰਟ ਆਸਟ੍ਰੇਲੀਆ ਤੋਂ ਭਾਰਤ ਵਿਚ ਆਪਣੇ ਸਾਥੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਹਨ ਅਤੇ ਪੰਜਾਬ ਦੇ ਪ੍ਰਭਾਵਸ਼ਾਲੀ ਲੋਕਾਂ ਦੀ ਰੇਕੀ ਕਰਵਾ ਕੇ ਉਨ੍ਹਾਂ ਤੋਂ ਫਿਰੌਤੀ ਦੀ ਮੰਗ ਕਰਦੇ ਹਨ। ਇਸ ਤੋਂ ਇਲਾਵਾ ਆਈਐਸਆਈ ਦੇ ਏਜੰਟਾਂ ਨਾਲ ਮਿਲ ਕੇ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੇ ਇਰਾਦੇ ਨਾਲ ਹਿੰਦੂ ਜੱਥੇਬੰਦੀਆਂ ਦੇ ਆਗੂ, ਸਿਆਸੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਵਿੱਚ ਸਨ। ਪੁਲਿਸ ਨੇ ਇਹ ਮਾਮਲਾ ਸਟੇਟ ਸਪੈਸ਼ਲ ਆਰਗੇਨਾਈਜ਼ੇਸ਼ਨ ਕੰਟਰੋਲ (ਐਸਐਸਓਸੀ) ਪੁਲਿਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਐਸਐਸਓਸੀ ਥਾਣੇ ਵਿੱਚ ਦਰਜ ਐਫਆਈਆਰ ਨੰਬਰ-4 ਵਿੱਚ ਨਾਮਜ਼ਦ ਕੀਤਾ ਗਿਆ ਹੈ।
  Published by:Ashish Sharma
  First published:

  Tags: Gangster, Mohali, Punjab Police, Zirakpur

  ਅਗਲੀ ਖਬਰ