Home /punjab /

ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਦੇ ਮੁਤਾਬਿਕ ਸੰਤੁਲਿਤ ਬਜਟ ਪੇਸ਼ ਕਰੇਗੀ: ਹਰਪਾਲ ਚੀਮਾ

ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਦੇ ਮੁਤਾਬਿਕ ਸੰਤੁਲਿਤ ਬਜਟ ਪੇਸ਼ ਕਰੇਗੀ: ਹਰਪਾਲ ਚੀਮਾ

Punjab Government Will Present a balanced Budget: Harpal Cheema 

Punjab Government Will Present a balanced Budget: Harpal Cheema 

ਕਿਹਾ, ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਪਹਿਲੇ ਸਾਢੇ ਚਾਰ ਸਾਲਾਂ ਦੌਰਾਨ ਜੋ ਕੰਮ ਨਹੀਂ ਕਰ ਸਕੀਆਂ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ 55 ਦਿਨਾਂ ਵਿੱਚ ਕਰ ਦਿਖਾਇਆ

 • Share this:
  ਕਰਨ ਵਰਮਾ

  ਮੋਹਾਲੀ: ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਇੱਕ ਚੁਣੀ ਹੋਈ ਸਰਕਾਰ ਵੱਲੋਂ ਆਮ ਬਜਟ ਪੇਸ਼ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਕੋਲੋਂ ਬਜਟ ਦੇ ਸਬੰਧ ਵਿੱਚ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਉਮੀਦਾਂ ਮੁਤਾਬਿਕ ਇੱਕ ਸਰਬਪੱਖੀ ਬਜਟ ਪੇਸ਼ ਕੀਤਾ ਜਾਵੇਗਾ ਜਿਸ ਵਿੱਚ ਇੰਡਸਟਰੀ , ਸਿੱਖਿਆ , ਸਿਹਤ ਤੇ ਪੇਂਡੂ ਵਿਕਾਸ ਦੇ ਨਾਲ ਹੋਰਨਾਂ ਸੈਕਟਰਾਂ ਦੇ ਸਮੂਹਿਕ ਵਿਕਾਸ ਬਾਰੇ ਸੰਤੁਲਿਤ ਵਿੱਤੀ ਵਿਵਸਥਾ ਕੀਤੀ ਜਾਵੇਗੀ।

  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ. ਹਰਪਾਲ ਸਿੰਘ ਚੀਮਾ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਪੰਜਾਬ ਸਰਕਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ , ਐਸ.ਏ.ਐਸ. ਨਗਰ ਵਿਖੇ ਜਨਤਾ ਬਜਟ 2022-23 ਲਈ ਸਨਅਤਕਾਰਾਂ ,ਵਪਾਰੀ ਵਰਗ ਅਤੇ ਸਿੱਖਿਆ ਮਾਹਿਰਾਂ ਕੋਲੋਂ ਸੁਝਾਅ ਲੈਣ ਲਈ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

  ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਇੱਛਾਵਾਂ ਅਤੇ ਉਮੀਦਾਂ ਮੁਤਾਬਿਕ ਹੀ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ ਵਿੱਚ ਉਨ੍ਹਾਂ ਨੇ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਸਨਅਤਕਾਰਾਂ, ਵਪਾਰੀ ਵਰਗ ਕੋਲੋਂ ਸੁਝਾਅ ਇਕੱਤਰ ਕੀਤੇ ਹਨ।

  ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਸੌੜੇ ਸਿਆਸੀ ਨਿੱਜੀ ਹਿਤਾਂ ਕਾਰਨ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਜਿਸ ਕਾਰਨ ਪੰਜਾਬ ਲਗਾਤਾਰ ਬਰਬਾਦ ਹੁੰਦਾ ਗਿਆ ਅਤੇ ਲੱਖਾਂ ਕਰੋੜਾਂ ਦੇ ਕਰਜ਼ੇ ਦੀ ਪੰਡ ਪੰਜਾਬੀਆਂ ਸਿਰ ਚੜ੍ਹ ਗਈ। ਉਨ੍ਹਾਂ ਦੱਸਿਆ ਕਿ 1987 ਤੋਂ ਪਹਿਲਾਂ ਪੰਜਾਬ ਦਾ ਬਜਟ ਦਾ ਸਰਪਲੱਸ ਬਜਟ ਹੁੰਦਾ ਸੀ ਜਦਕਿ 1992 ਤੋ ਬਾਅਦ ਦੀਆਂ ਆਈਆਂ ਸਰਕਾਰਾਂ ਦੀਆਂ ਦਿਸ਼ਾਹੀਣ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ਾ ਚੜ੍ਹਦਾ ਚਲਾ ਗਿਆ।

  ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸਰਕਾਰ ਸਿਰ 3 ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਚੜ੍ਹਿਆ ਹੋਇਆ ਹੈ। ਹਾਲਾਤ ਇਹ ਬਣ ਗਏ ਹਨ ਕਿ ਹੁਣ ਪੰਜਾਬ ਸਰਕਾਰ ਨੂੰ ਕਰਜ਼ਾ ਮੋੜਨ ਲਈ ਵੀ ਕਰਜ਼ਾ ਲੈਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਹੀ ਪੰਜਾਬ ਦੀ ਸਨਅਤ ਤਬਾਹ ਹੋ ਗਈ ਅਤੇ ਇਹ ਇੱਥੋਂ ਉੱਜੜ ਕੇ ਹੋਰਨਾਂ ਗੁਆਂਢੀ ਸੂਬਿਆਂ ਵਿੱਚ ਪਲਾਇਨ ਕਰ ਚੁੱਕੀ ਹੈ। ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ ਅਤੇ ਉਹ ਰੁਜ਼ਗਾਰ ਦੀ ਭਾਲ ਲਈ ਵਿਦੇਸ਼ਾਂ ਵੱਲ ਨੂੰ ਭੱਜ ਰਿਹਾ ਹੈ।

  ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅੱਗੇ ਇਨ੍ਹਾਂ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ ਚੁਨੌਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪਹਿਲੇ 55 ਦਿਨਾਂ ਵਿੱਚ ਹੀ ਬੜੇ ਇਤਿਹਾਸਕ ਫ਼ੈਸਲੇ ਲਏ ਜਦਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ਼ ਆਪਣੇ ਨਿੱਜੀ ਹਿਤ ਹੀ ਪੂਰੇ ਜਾਂਦੇ ਸਨ ਅਤੇ ਸਾਢੇ ਚਾਰ ਤੱਕ ਉਨ੍ਹਾਂ ਵੱਲੋਂ ਕੋਈ ਵੀ ਠੋਸ ਫ਼ੈਸਲਾ ਲੋਕਾਂ ਦੇ ਹਿਤ ਬਾਰੇ ਨਹੀਂ ਲਿਆ ਜਾਂਦਾ ਸੀ।

  ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਂਦਾ ਕਰਨ ਲਈ ਉਦਯੋਗਾਂ ਨੂੰ ਰੀਡ ਹੱਡੀ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸ਼ਿੱਦਤ ਨਾਲ ਵਿਚਾਰ ਕੇ ਲੋਕ ਰਾਏ ਅਨੁਸਾਰ ਹੀ ਆਮ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸੁਝਾਅ ਲੈਣ ਲਈ ਪੋਰਟਲ ਵੀ ਲਾਂਚ ਕੀਤਾ ਗਿਆ ਸੀ

  ਜਿਸ ਉੱਤੇ ਲੱਖਾਂ ਦੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਬਜਟ ਬਾਰੇ ਆਪਣੇ ਸੁਝਾਅ ਪੇਸ਼ ਕੀਤੇ ਗਏ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਇਨ੍ਹਾਂ ਸੁਝਾਵਾਂ ਦਾ ਅਧਿਐਨ ਕਰ ਕੇ ਬਲੂਪ੍ਰਿੰਟ ਤਿਆਰ ਕਰ ਲਿਆ ਗਿਆ ਹੈ ਅਤੇ ਅੱਜ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਇਸ ਬਾਰੇ ਮੀਟਿੰਗ ਕੀਤੀ ਜਾਣੀ ਹੈ। ਮੀਟਿੰਗ ਦੌਰਾਨ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ , ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਖਰੜ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਵੀ ਜਨਤਾ ਬਜਟ ਬਾਰੇ ਆਪਣੇ ਆਪਣੇ ਸੁਝਾਅ ਦਿੱਤੇ ਗਏ।
  Published by:Amelia Punjabi
  First published:

  Tags: Bhagwant Mann, Bhagwant Mann Cabinet, Budget 2022, Harpal cheema, Punjab government

  ਅਗਲੀ ਖਬਰ