ਕਰਨ ਵਰਮਾ
ਮੋਹਾਲੀ: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਵਿੱਚ ਦਿਨੋ-ਦਿਨ ਵੱਧ ਰਹੇ ਐਨ.ਆਰ.ਆਈ. ਲਾੜਿਆਂ ਵੱਲੋਂ ਲੜਕੀਆਂ ਨਾਲ ਕੀਤੇ ਜਾ ਰਹੇ ਧੋਖਾਧੜੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਰਣਨੀਤੀ ਘੜਨ ਹਿੱਤ ਡੀ.ਜੀ.ਪੀ. ਪੰਜਾਬ ਨਾਲ ਇੱਕ ਬੈਠਕ ਕੀਤੀ ਜਾਵੇਗੀ।
ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਏ.ਡੀ.ਜੀ.ਪੀ. (ਐਨ ਆਰ.ਆਈ ਮਾਮਲੇ) ਏ.ਐਸ. ਰਾਏ ਨਾਲ ਪੰਜਾਬ ਰਾਜ ਵਿੱਚ ਦਿਨੋਂ ਦਿਨ ਸਾਹਮਣੇ ਆ ਰਹੇ ਐਨ.ਆਰ.ਆਈ ਲਾੜਿਆਂ ਵੱਲੋਂ ਲੜਕੀਆਂ ਨਾਲ ਕੀਤੇ ਗਏ ਧੋਖਾਧੜੀ ਦੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਗਈ ਮੀਟਿੰਗ ਉਪਰੰਤ ਦਿੱਤੀ।
ਮੀਟਿੰਗ ਬਾਰੇ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਦੌਰਾਨ ਕਮਿਸ਼ਨ ਕੋਲ ਬਹੁਤ ਜ਼ਿਆਦਾ ਗਿਣਤੀ ਵਿੱਚ ਐਨ.ਆਰ.ਆਈ ਲੜਕਿਆਂ ਵੱਲੋਂ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਮਾਮਲਿਆਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਐਨ.ਆਰ.ਆਈ. ਲੜਕਿਆਂ ਵੱਲੋਂ ਸੂਬੇ ਦੀਆਂ ਲੜਕੀਆਂ ਦਾ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਸ੍ਰੀਮਤੀ ਗੁਲਾਟੀ ਨੇ ਕਿਹਾ ਇਸ ਮੀਟਿੰਗ ਵਿੱਚ ਪੰਜਾਬ ਰਾਜ ਦੇ ਐਨ.ਆਰ.ਆਈ ਵਿੰਗ ਦੇ ਬਾਕੀ ਅਧਿਕਾਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ ਅਤੇ ਐਨ.ਆਰ.ਆਈ. ਲਾੜਿਆਂ ਵੱਲੋਂ ਕੀਤੀ ਜਾ ਰਹੀ ਧੋਖਾਧੜੀ ਦੇ ਮਾਮਲਿਆਂ ਨੂੰ ਤੇਜ਼ੀ ਨਾਲ ਨਜਿੱਠਣ ਲਈ ਖਾਕਾ ਤਿਆਰ ਕੀਤਾ ਜਾਵੇਗਾ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Crime against women, Punjab government, Punjab Women Commission, Punjabi NRIs