Home /News /punjab /

ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਪੰਜਾਬ ਦੇ ਕਈ ਪਿੰਡਾਂ 'ਚ 100 ਵੇਸਟ ਮੈਨੇਜਮੈਂਟ ਪ੍ਰੋਜੈਕਟ ਸਫ਼ਲਤਾਪੂਰਵਕ ਲਾਗੂ

ਪਿਛਲੇ ਤਿੰਨ ਸਾਲਾਂ ਵਿੱਚ, ਫਾਊਂਡੇਸ਼ਨ ਨੇ 100 ਪਿੰਡਾਂ ਵਿੱਚ ਵੇਸਟ ਮੈਨੇਜਮੈਂਟ ਪ੍ਰੋਜੈਕਟ ਸਥਾਪਤ ਕੀਤੇ ਹਨ, ਜਿਸ ਨਾਲ ਬਹੁਤ ਸਾਰੀਆਂ ਨੌਕਰੀਆਂ ਪੈਦਾ ਹੋਈਆਂ ਹਨ ਅਤੇ 15,000 ਘਰਾਂ ਨੂੰ ਲਾਭ ਹੋਇਆ ਹੈ।ਇਹ ਪ੍ਰੋਜੈਕਟ ਫਤਿਹਗੜ੍ਹ ਸਾਹਿਬ, ਪਟਿਆਲਾ, ਲੁਧਿਆਣਾ, ਮੋਹਾਲੀ, ਮਾਨਸਾ, ਰੂਪਨਗਰ, ਬਠਿੰਡਾ, ਮੋਗਾ, ਗੁਰਦਾਸਪੁਰ, ਕਪੂਰਥਲਾ ਅਤੇ ਨਵਾਂਸ਼ਹਿਰ ਸਮੇਤ 14 ਜ਼ਿਲਿਆਂ ਨੂੰ ਵਿਚ ਲੱਗੇ ਹਨ।

ਹੋਰ ਪੜ੍ਹੋ ...
  • Share this:

ਮੋਹਾਲੀ ਸਥਿਤ, ਰਾਊਂਡਗਲਾਸ ਫਾਊਂਡੇਸ਼ਨ ਨੇ ਪਟਿਆਲੇ ਦੇ ਨੇੜੇਲੇ ਪਿੰਡ ਹਰਦਾਸਪੁਰ ਵਿੱਚ ਇੱਕ ਸਮਾਗਮ ਦੌਰਾਨ ਪੰਜਾਬ ਦੇ ਕਈ ਪਿੰਡਾਂ ਵਿੱਚ 100 ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਦਾ ਸਮਾਰੋਹ ਮਨਾਇਆ। ਇਸ ਸਮਾਗਮ ਦਾ ਉਦੇਸ਼ ਸਰਪੰਚਾਂ, ਕੂੜਾ ਇਕੱਠਾ ਕਰਨ ਵਾਲਿਆਂ ਅਤੇ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਇਕੱਠਾ ਕਰਨਾ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਸੀ ਜੋ ਫਾਊਂਡੇਸ਼ਨ ਨਾਲ ਆਪਣੇ ਪਿੰਡਾਂ ਵਿੱਚ ਵੇਸਟ ਮੈਨੇਜਮੈਂਟ ਪ੍ਰੋਜੈਕਟ ਸਥਾਪਤ ਕਰਨ ਅਤੇ ਚਲਾਉਣ ਲਈ ਕੰਮ ਕਰ ਰਹੇ ਹਨ।

ਸੰਦੀਪ ਹੰਸ (ਆਈ.ਏ.ਐਸ.), ਡਿਪਟੀ ਕਮਿਸ਼ਨਰ, ਪਟਿਆਲਾ ਨੇ ਭਾਗ ਲੈਣ ਵਾਲੇ ਪਿੰਡਾਂ ਦੇ ਸਰਪੰਚਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੌਰਾਨ ਤਿੰਨ ਪਿੰਡਾ ਦਿਆਂ ਸਰਪੰਚਾਂ ਨੇ ਇਹ ਪ੍ਰਾਜੈਕਟ ਲਾਗੂ ਕਰਨ ਅਤੇ ਫਾਊਂਡੇਸ਼ਨ ਨਾਲ ਕੰਮ ਕਰਨ ਦੇ ਆਪਣੇ ਤਜ਼ਰਬੇ ਸਾਂਝੇ ਕੀਤੇ। ਇਹ ਸਮਾਗਮ ਕੋਵਿਡ-19 ਦੇ ਸਾਰੇ ਪ੍ਰੋਟੋਕੋਲਾਂ ਦੀ ਪਾਲਣਾ ਵਿੱਚ ਆਯੋਜਿਤ ਕੀਤਾ ਗਿਆ ਸੀ।

ਵੈਂਕਟੇਸ਼ ਰਾਘਵੇਂਦਰ, ਫਾਊਂਡੇਸ਼ਨ ਦੇ ਰਣਨੀਤਕ ਸਲਾਹਕਾਰ, ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੇ ਸਾਰੇ ਪਿੰਡਾਂ ਤੱਕ ਪਹੁੰਚਣਾ ਅਤੇ ਕੂੜਾ ਪ੍ਰਬੰਧਨ ਅਤੇ ਕੂੜੇ ਦੇ ਸਹੀ ਨਿਪਟਾਰੇ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਾਡੇ ਨਾਲ ਜੋੜਨਾ ਹੈ। ਸਾਡੇ ਯਤਨਾਂ ਸਦਕਾ ਪਿੰਡਾਂ ਵਿਚ ਰੂੜੀਆਂ ਅਤੇ ਛੱਪੜਾਂ ਦੀ ਸਫਾਈ ਹੋਈ ਹੈ ਅਤੇ ਰੁਜ਼ਗਾਰ ਪੈਦਾ ਹੋਇਆ ਹੈ। ਸਾਡੇ 100ਵੇਂ ਵੇਸਟ ਮੈਨੇਜਮੈਂਟ ਪ੍ਰਾਜੈਕਟ ਦੀ ਸਥਾਪਨਾ ਨਾਲ ਇੱਕ ਸਾਫ਼-ਸੁਥਰਾ, ਸਿਹਤਮੰਦ ਪੰਜਾਬ ਬਣਾਉਣ ਅਤੇ ਪੰਜਾਬੀਆਂ ਨੂੰ ਸੰਪੂਰਨ ਤੰਦਰੁਸਤੀ ਵਾਲਾ ਜੀਵਨ ਦੇਣ ਦਾ ਸਾਡਾ ਵਾਅਦਾ ਮਜ਼ਬੂਤ ਹੋਇਆ ਹੈ।”

ਇਸ ਮੌਕੇ ਸ੍ਰੀ ਸੰਦੀਪ ਹੰਸ ਡਿਪਟੀ ਕਮਿਸ਼ਨਰ ਪਟਿਆਲਾ ਨੇ ਸੰਬੋਧਨ ਕਰਦਿਆਂ ਕਿਹਾ: “ਵੇਸਟ ਮੈਨੇਜਮੈਂਟ ਪ੍ਰਾਜੈਕਟ ਰਾਹੀਂ ਇੱਕ ਸਾਫ਼-ਸੁਥਰਾ ਅਤੇ ਟਿਕਾਊ ਪੰਜਾਬ ਬਣਾਉਣ ਦੀ ਸਾਡੀ ਯਾਤਰਾ ਵਿੱਚ ਇਹ ਸੱਚਮੁੱਚ ਇੱਕ ਮੀਲ ਪੱਥਰ ਹੈ। ਰਾਊਂਡਗਲਾਸ ਫਾਊਂਡੇਸ਼ਨ ਦੇ ਵੇਸਟ ਮੈਨੇਜਮੈਂਟ ਪ੍ਰੋਗਰਾਮ ਬਾਰੇ ਸਭ ਤੋਂ ਵਧੀਆ ਗੱਲ ਇਹ ਹੈ ਕਿ ਇਸ ਵਿਚ ਕਮਿਊਨਿਟੀ ਦੀ ਸ਼ਮੂਲੀਅਤ ਹੈ — ਟੀਮ ਸਥਾਨਕ ਭਾਈਚਾਰੇ ਨੂੰ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾਉਣ ਅਤੇ ਲਾਗੂ ਕਰਨ ਲਈ ਲਾਮਬੰਦ ਅਤੇ ਸਿੱਖਿਅਤ ਕਰਦੀ ਹੈ, ਜਿਸ ਨਾਲ ਉਹਨਾਂ ਦੇ ਪਿੰਡਾਂ ਦੀ ਸਫਾਈ ਵਿੱਚ ਉਹਨਾਂ ਦੀ ਭਾਗੀਦਾਰੀ ਯਕੀਨੀ ਬਣ ਜਾਂਦੀ ਹੈ।”

ਰਾਊਂਡਗਲਾਸ ਫਾਊਂਡੇਸ਼ਨ ਪੰਜਾਬ ਦੇ ਪਿੰਡਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਲੋਕਾਂ ਨੂੰ ਬਿਹਤਰ ਜ਼ਿੰਦਗੀ ਜਿਉਣ ਵਿੱਚ ਮਦਦ ਕਰ ਰਹੀ ਹੈ। ਫਾਊਂਡੇਸ਼ਨ ਪੰਜਾਬ ਸਰਕਾਰ ਦੀ ਭਾਈਵਾਲੀ ਨਾਲ ਕੁਸ਼ਲ, ਕਿਫਾਇਤੀ, ਅਤੇ ਟਿਕਾਊ ਵੇਸਟ ਮੈਨੇਜਮੈਂਟ ਪ੍ਰਾਜੈਕਟ ਲਗਾਉਂਦੀ ਹੈ ਜਿਸ ਵਿਚ ਖਾਦ ਬਣਾਉਣ ਅਤੇ ਰੀਸਾਈਕਲਿੰਗ ਲਈ ਕੂੜੇ ਨੂੰ ਅਲੱਗ- ਅਲੱਗ ਕਰਨ ਦਾ ਮਾਡਲ ਲਾਗੂ ਕੀਤਾ ਜਾਂਦਾ ਹੈ। ਰਾਜ ਅਤੇ ਸਥਾਨਕ ਸਰਕਾਰਾਂ ਪ੍ਰੋਜੈਕਟ ਲਾਗਤ ਦਾ 70-75% ਸਬਸਿਡੀਆਂ ਵਿੱਚ ਪ੍ਰਦਾਨ ਕਰਦੀਆਂ ਹਨ ਅਤੇ ਫਾਊਂਡੇਸ਼ਨ ਲਾਗਤ ਦਾ 20-25% ਕਵਰ ਕਰਦੀ ਹੈ।

ਪਿਛਲੇ ਤਿੰਨ ਸਾਲਾਂ ਵਿੱਚ, ਫਾਊਂਡੇਸ਼ਨ ਨੇ 100 ਪਿੰਡਾਂ ਵਿੱਚ ਵੇਸਟ ਮੈਨੇਜਮੈਂਟ ਪ੍ਰੋਜੈਕਟ ਸਥਾਪਤ ਕੀਤੇ ਹਨ, ਜਿਸ ਨਾਲ ਬਹੁਤ ਸਾਰੀਆਂ ਨੌਕਰੀਆਂ ਪੈਦਾ ਹੋਈਆਂ ਹਨ ਅਤੇ 15,000 ਘਰਾਂ ਨੂੰ ਲਾਭ ਹੋਇਆ ਹੈ।ਇਹ ਪ੍ਰੋਜੈਕਟ ਫਤਿਹਗੜ੍ਹ ਸਾਹਿਬ, ਪਟਿਆਲਾ, ਲੁਧਿਆਣਾ, ਮੋਹਾਲੀ, ਮਾਨਸਾ, ਰੂਪਨਗਰ, ਬਠਿੰਡਾ, ਮੋਗਾ, ਗੁਰਦਾਸਪੁਰ, ਕਪੂਰਥਲਾ ਅਤੇ ਨਵਾਂਸ਼ਹਿਰ ਸਮੇਤ 14 ਜ਼ਿਲਿਆਂ ਨੂੰ ਵਿਚ ਲੱਗੇ ਹਨ।

ਹਰੇਕ ਪਿੰਡ ਵਿੱਚ ਵੇਸਟ ਮੈਨੇਜਮੈਂਟ ਪ੍ਰੋਜੈਕਟ ਸਥਾਪਤ ਕਰਨ ਤੋਂ ਇਲਾਵਾ, ਇਸ ਪ੍ਰਾਜੈਕਟ ਤਹਿਤ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਨਿਯੁਕਤ ਕੀਤਾ ਜਾਂਦਾ ਹੈ ਜਿਨ੍ਹਾਂ ਨੂੰ ਘਰਾਂ ਤੋਂ ਰੋਜ਼ਾਨਾ ਕੂੜਾ ਇਕੱਠਾ ਕਰਨ ਲਈ ਸਿਖਲਾਈ ਦਿੱਤੀ ਜਾਂਦੀ ਹੈ। ਟੀਮ ਨੇ ਸਥਾਨਕ ਲੋਕਾਂ ਵਿੱਚ ਕੂੜੇ ਨੂੰ ਅਲੱਗ-ਥਲੱਗ ਕਰਨ ਅਤੇ ਪ੍ਰਬੰਧਨ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਲਈ ਵਰਕਸ਼ਾਪਾਂ ਦਾ ਵੀ ਆਯੋਜਨ ਕੀਤਾ। ਇਸ ਤੋਂ ਇਲਾਵਾ, ਇਹ ਪਿੰਡਾਂ ਨੂੰ ਸਾਫ਼ ਰੱਖਣ ਵਿੱਚ ਮਦਦ ਕਰਦਾ ਹੈ ਅਤੇ ਵਾਤਾਵਰਣ ਨੂੰ ਸੁਰੱਖਿਅਤ ਕਰਨ ਦੇ ਨਜ਼ਰੀਏ ਨਾਲ ਸਥਾਨਕ ਜਲ ਸਰੋਤਾਂ ਨੂੰ ਮੁੜ ਸੁਰਜੀਤ ਕਰਦਾ ਹੈ। ਪ੍ਰੋਗਰਾਮ ਦੇ ਲਾਗੂ ਹੋਣ ਤੋਂ ਬਾਅਦ, ਪਿੰਡਾਂ ਨੇ 100 ਟਨ ਤੋਂ ਵੱਧ ਰਹਿੰਦ-ਖੂੰਹਦ ਨੂੰ ਖਾਦ ਵਿੱਚ ਬਦਲ ਦਿੱਤਾ ਹੈ ਜੋ ਕਿਸਾਨਾਂ ਲਈ ਉਪਲਬਧ ਹੈ।

Published by:Amelia Punjabi
First published:

Tags: Mohali, Punjab, Swachh Bharat Mission, Village, Waste