Home /punjab /

ਡੇਰਾਬੱਸੀ ਵਿਖੇ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ: ਵਿਵੇਕ ਸ਼ੀਲ ਸੋਨੀ

ਡੇਰਾਬੱਸੀ ਵਿਖੇ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ: ਵਿਵੇਕ ਸ਼ੀਲ ਸੋਨੀ

Three members of gang who looted Rs 1 crore arrested in Dera Bassi: Vivek Sheel

Three members of gang who looted Rs 1 crore arrested in Dera Bassi: Vivek Sheel

ਮੋਹਾਲੀ: ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਬੀਤੇ ਦਿਨੀਂ 10 ਜੂਨ ਨੂੰ ਡੇਰਾਬੱਸੀ ਸ਼ਹਿਰ ਵਿੱਚ ਦਿਨ ਦਿਹਾੜੇ ਪਿਸਟਲ ਦਿਖਾ ਇੱਕ ਵਿਅਕਤੀ ਨੂੰ ਜਖ਼ਮੀ ਕਰਕੇ ਪ੍ਰਾਪਰਟੀ ਡੀਲਰ ਹਰਜੀਤ ਨਾਗਪਾਲ ਪਾਸੋਂ ਲੁਟੇਰਿਆ ਨੇ 1 ਕਰੋੜ ਰੁਪਏ ਦੀ ਖੋਹ ਕੀਤੀ ਸੀ। ਜਿਸ ਸਬੰਧੀ ਮੁੱਕਦਮਾ ਨੰਬਰ 193 ਮਿਤੀ 10-06-2022 ਅ/ਧ 307, 397, 120ਬੀ ਭ: ਦ: ਅਤੇ 25 ਅਸਲਾ ਐਕਟ, ਥਾਣਾ ਡੇਰਾਬੱਸੀ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ।

ਹੋਰ ਪੜ੍ਹੋ ...
  • Share this:
    ਕਰਨ ਵਰਮਾ

    ਉਕਤ ਮੁੱਕਦਮੇ ਨੂੰ ਟਰੇਸ ਕਰਨ ਲਈ ਗੁਰਬਖਸ਼ੀਸ਼ ਸਿੰਘ, ਉਪ ਕਪਤਾਨ ਪੁਲਿਸ ਸਬ:ਡਵੀਜ਼ਨ ਡੇਰਾਬੱਸੀ, ਕੁਲਜਿੰਦਰ ਸਿੰਘ ਡੀ.ਐਸ.ਪੀ. (ਤਫਤੀਸ਼), ਮੁੱਖ ਅਫਸਰ ਥਾਣਾ ਡੇਰਾਬਸੀ, ਮੁੱਖ ਅਫਸਰ ਥਾਣਾ ਹੰਡੇਸਰਾ, ਮੁੱਖ ਅਫਸਰ ਥਾਣਾ ਲਾਲੜੂ ਅਤੇ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਅਗਵਾਈ ਵਿੱਚ ਵੱਖ ਵੱਖ ਪੁਲਿਸ ਟੀਮਾਂ ਬਣਾਈਆਂ ਗਈਆ ਸੀ।

    ਉਨਾਂ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ਟਰੇਸ ਕਰਕੇ ਹੁਣ ਤੱਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਰਣਯੋਧ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਝੰਡੀਆ ਕਲਾਂ, ਜ਼ਿਲ੍ਹਾ ਫਿਰੋਜਪੁਰ ਹਾਲ ਵਾਸੀ ਫਲੈਟ ਨੰਬਰ 700, ਪਲਾਕ ਡੀ-6, ਪੈਂਟਾ ਹੋਰ ਜ਼ੀਰਕਪੁਰ ਉਮਰ ਕਰੀਬ 33 ਸਾਲ। (ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ) ਜੋ ਕਿ 5 ਦਿਨਾਂ ਦੇ ਪੁਲਿਸ ਰਿਮਾਂਡ ਪਰ ਹੈ। ਦੋਰਾਨੇ ਤਫਤੀਸ਼ ਦੋਸੀ ਰਣਜੋਧ ਸਿੰਘ ਨੇ 28 ਲੱਖ ਰੁਪਏ ਆਪਣੇ ਫਲੈਟ ਨੇ 700 ਪੈਂਟਾਂ ਹੋਮਜ ਵਿੱਚੋਂ ਬਰਾਮਦ ਕਰਵਾਇਆ ਹੈ। ਮਨਿੰਦਰਜੀਤ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਪਿੰਡ ਬਡਾਲਾ ਜੋਹਲ ਤਹਿ ਅਤੇ ਜ਼ਿਲ੍ਹਾ ਅੰਮ੍ਰਿਤਸਰ ਉਮਰ ਕਰੀਬ 25 ਸਾਲ।

    ਦੋਸ਼ੀ ਨੂੰ ਇੰਚਾਰਜ ਸੀ.ਆਈ.ਏ ਸਟਾਫ ਅਤੇ ਮੁੱਖ ਅਫ਼ਸਰ ਥਾਣਾ ਹੰਡੇਸਰਾ ਦੀ ਟੀਮ ਵੱਲੋਂ ਜੰਡਿਆਲਾ ਗੁਰੂ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਨੇ ਦੋਰਾਨੇ ਪੁੱਛਗਿੱਛ ਕਰੀਬ 40 ਲੱਖ ਰੁਪਏ ਬਾਅਦ ਕਰਵਾਇਆ ਹੈ। ਸੌਰਵ ਸ਼ਰਮਾ ਪੁੱਤਰ ਰਾਜਵੀਰ ਸਿੰਘ ਵਾਸੀ # 56, ਵਾਰਡ ਨੰਬਰ 13, ਵਿਸ਼ਨੂੰ ਨਗਰ ਨੇੜੇ ਗੁਰਦੁਆਰਾ ਸਾਹਿਬ ਗੋਹਾਣਾ ਥਾਣਾ ਸਿਟੀ ਗੋਹਾਣਾ ਜ਼ਿਲ੍ਹਾ ਗੋਹਾਣਾ ਉਮਰ ਕਰੀਬ 22 ਸਾਲ। ਜਿਸ ਨੂੰ ਅੱਜ ਮੁੱਖ ਅਫਸਰ, ਡੇਰਾਬੱਸੀ ਅਤੇ ਮੁੱਖ ਅਫਸਰ, ਥਾਣਾ ਲਾਲੜੂ ਦੀ ਟੀਮ ਵੱਲੋਂ ਦੋਸ਼ੀ ਸੋਰਵ ਦੇ ਘਰ ਤੋ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਸ਼ੀਆਂ ਕੋਲੋ 68 ਲੱਖ ਰੁਪਏ ਭਾਰਤੀ ਕਰੰਸੀ ਅਤੇ ਇਕ ਕਾਰ ਹੋਂਡਾ ਸਿਟੀ ਨੰਬਰ (DL -4CNC-0508) ਦੀ ਰਿਕਵਰੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਦੋਸ਼ੀ ਮਨਿੰਦਰਜੀਤ ਸਿੰਘ ਅਤੇ ਸੌਰਵ ਸ਼ਰਮਾ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿੰਨਾ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮੇ ਦੀ ਤਫਤੀਸ਼ ਜਾਰੀ ਹੈ।
    Published by:rupinderkaursab
    First published:

    Tags: Mohali, Police, Punjab

    ਅਗਲੀ ਖਬਰ