ਚੰਡੀਗੜ੍ਹ- ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਬੀਤੇ ਦਿਨ ਜਸਟਿਸ ਅਰਵਿੰਦ ਸਾਂਗਵਾਨ ਨੇ ਹਨੀ ਐਂਡ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਬਿਪਿਨ ਘਈ ਦਾ ਪੱਖ ਸੁਣਨ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਵੱਲੋਂ ਦਾਇਰ ਇਸ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਅੱਜ ਹਾਈ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਈਡੀ ਨੇ ਹਨੀ ਖ਼ਿਲਾਫ਼ ਪਿਛਲੇ ਸਾਲ 30 ਨਵੰਬਰ ਨੂੰ ਐਫਆਈਆਰ ਦਰਜ ਕੀਤੀ ਸੀ। ਜਿਸ ਤੋਂ ਬਾਅਦ ਹਨੀ ਨੂੰ ਗ੍ਰਿਫਤਾਰ ਕਰ ਲਿਆ ਸੀ।
ਕਾਬਲੇਗੌਰ ਹੈ ਕਿ ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ ਦੇ ਪਹਿਲੇ ਹਫਤੇ ਮਨੀ ਲਾਂਡਰਿੰਗ, ਮਾਈਨਿੰਗ ਅਫਸਰਾਂ ਦੇ ਤਬਾਦਲੇ ਅਤੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ। 12 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਮੋਹਾਲੀ 'ਚ ਹਨੀ ਦੇ ਟਿਕਾਣੇ 'ਤੇ ਛਾਪਾ ਮਾਰਿਆ ਸੀ। ਉਸ ਕੋਲੋਂ 8 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਇਸ ਤੋਂ ਬਾਅਦ ਹਨੀ ਦੇ ਇਕ ਦੋਸਤ ਕੋਲੋਂ 2 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਸੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।