ਚੰਡੀਗੜ੍ਹ : ਮੌਨਸੂਨ ਦੀ ਦਸਤਕ ਬਾਰੇ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਵਿਸ਼ੇਸ਼ ਜਾਣਕਾਰੀ ਦਿੱਤੀ। ਮਨਮੋਹਨ ਸਿੰਘ ਨੇ ਕਿਹਾ ਕਿ ਮਾਨਸੂਨ 24 ਤੋਂ 48 ਘੰਟਿਆਂ ਵਿੱਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਸਤਕ ਦੇਵੇਗਾ। ਅਜਿਹੇ 'ਚ ਆਉਣ ਵਾਲੇ 3 ਦਿਨਾਂ 'ਚ ਲਗਾਤਾਰ ਮੀਂਹ ਪਵੇਗਾ, ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ 'ਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਪੰਜਾਬ ਦੇ ਪੂਰਵੀ ਇਲਾਕੇ ਪਠਾਨਕੋਟ ਹੁਸ਼ਿਆਰਪੁਰ, ਜਲੰਧਰ, ਰੋਪੜ ਅਤੇ ਚੰਡੀਗੜ੍ਹ ਦੇ ਨੇੜਲੇ ਖੇਤਰ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਹੈ। ਇਸ ਤੋ ਸੂਬੇ ਦੇ ਸੈਂਟਰਲ ਜਿਲ੍ਹੇ ਲੁਧਿਆਣਾ ਤੇ ਜਲੰਧਰ ਦੇ ਕੁੱਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਪਵੇਗਾ। ਅਗਲੇ ਤਿੰਨਾਂ ਵਿੱਚ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਵੇਗੀ ਪਰ ਬਠਿੰਡਾ ਤੇ ਫਾਜਿਲਕਾ ਵਿੱਚ ਮੀਂਹ ਤਾਂ ਪਵੇਗਾ ਭਾਰੀ ਬਾਰਸ਼ ਨਹੀਂ ਹੋਵੇਗੀ। ਇਸ ਤੋਂ ਇਲਾਵਾ ਹਰਿਆਣਾ ਦੇ ਕਈ ਜਿਲ੍ਹੇ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ।
ਤਿੰਨ ਦਿਨ ਤੱਕ ਬਾਰਿਸ਼ ਹੋਵੇਗੀ ਫਿਰ ਪੰਜਵੇਂ ਦਿਨ ਬਾਰਿਸ਼ ਵਿੱਚ ਕਮੀ ਰਹੇਗੀ। ਫੇਰ ਦੋ-ਤਿੰਨ ਵਿੱਚ ਮੌਨਸੂਨ ਦੇ ਐਕਟਿਵ ਉੱਤੇ ਮੁੜ ਤੋਂ ਬਾਰਸ਼ ਹੋਵੇਗੀ। ਮੌਨਸਨ ਦੇ ਹੁੰਦੇ ਇਹ ਪੜਾਅ ਚੱਲਦਾ ਰਹੇਗਾ। ਆਮ ਤੌਰ ਤੇ ਮੌਨਸੂਨ ਜੁਲਾਈ ਤੇ ਅਗਸਤ ਵਿੱਚ ਬਾਰਸ਼ ਹੁੰਦੀ ਹੈ। ਜੁਲਾਈ ਵਿੱਚ ਪੰਜਾਬ ਤੇ ਹਰਿਆਣਾ ਵਿੱਚ ਦੇ ਆਉਣ ਵਾਲੇ ਦਿਨ ਚੰਗੀ ਬਾਰਸ਼ ਹੋਵੇਗੀ।
ਵੇਅ ਆਫ ਬੰਗਾਲ ਦੀ ਵਜ੍ਹਾ ਨਾਲ ਮੌਨਸੂਨ ਹਵਾਵਾਂ ਚੱਲਣ ਨਾਲ ਮੌਸਮ ਵਿੱਚ ਬਹੁਤ ਹੂੰਮਸ ਹੈ। ਹੁੰਮਸ ਨਾਲ ਤਾਪਮਾਨ ਵਿੱਚ ਵਾਧਾ ਹੋਣਾ ਸੁਭਾਵਿਕ ਹੈ। ਪਰ ਮੌਨਸੂਨ ਦੀ ਬਾਰਿਸ਼ ਨਾਲ ਆਉਣ ਵਾਲੇ ਦਿਨਾਂ ਵਿੱਚ ਗਰਮੀ ਅਤੇ ਹੁੰਮਸ ਭਰੇ ਦਿਨਾਂ ਤੋਂ ਰਾਹਤ ਮਿਲੇਗੀ।
ਦੱਸ ਦੇਈਏ ਕਿ ਚੰਡੀਗੜ੍ਹ ਸਮੇਤ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਬੁੱਧਵਾਰ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ 'ਚ ਸਵੇਰ ਤੋਂ ਪੈ ਰਹੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਮਾਨਸੂਨ ਹਮੇਸ਼ਾ 30 ਜੂਨ ਤੱਕ ਸਿਟੀ ਬਿਊਟੀਫੁੱਲ ਵਿੱਚ ਆ ਜਾਂਦਾ ਹੈ। ਇਸ ਵਾਰ ਸਥਿਤੀ ਅਜਿਹੀ ਬਣ ਰਹੀ ਸੀ ਕਿ 2 ਜੁਲਾਈ ਤੋਂ ਬਾਅਦ ਮਾਨਸੂਨ ਆਉਣ ਦੀ ਸੰਭਾਵਨਾ ਸੀ। ਹਾਲਾਂਕਿ 24 ਘੰਟਿਆਂ 'ਚ ਮੌਸਮ 'ਚ ਬਦਲਾਅ ਤੋਂ ਬਾਅਦ ਇਕ ਦਿਨ ਪਹਿਲਾਂ ਹੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਇਸ ਵਾਰ ਮੌਸਮ ਵਿਭਾਗ ਨੇ ਜੁਲਾਈ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Monsoon