ਅੰਮ੍ਰਿਤਸਰ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਚਾਰ ਸ਼ੂਟਰ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿੱਚ ਜਗਰੂਪ ਰੂਪਾ ਅਤੇ ਮਨਪ੍ਰੀਤ ਮਨੂੰ ਗੈਂਗਸਟਰ ਸ਼ਾਮਲ ਹਨ ਜੋ ਫ਼ਰਾਰ ਸਨ। ਇਸ ਦੇ ਨਾਲ ਹੀ ਦੋ ਹੋਰ ਬਦਮਾਸ਼ਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ, ਹਾਲਾਂਕਿ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਕੀ ਇਹ ਦੋਵੇਂ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਸਨ। ਇਹ ਮੁਕਾਬਲਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਟਾਰੀ ਵਿੱਚ ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਚੀਚਾ ਭਕਨਾ ਵਿੱਚ ਕਰੀਬ 6 ਘੰਟੇ ਚੱਲਿਆ। ਇਸ ਦੌਰਾਨ 3 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।
ਮੁਕਾਬਲੇ ਤੋਂ ਬਾਅਦ ਟਾਸਕ ਫੋਰਸ ਦੇ ਮੁਖੀ ਅਤੇ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਪ੍ਰਮੋਦ ਬਾਨ ਨੇ ਦੱਸਿਆ ਕਿ ਜਿਸ ਘਰ ਤੋਂ ਇਹ ਗੈਂਗਸਟਰ ਲੁਕੇ ਹੋਏ ਸਨ, ਉਸ ਤੋਂ ਏਕੇ-47 ਰਾਈਫ਼ਲ ਅਤੇ ਪਿਸਤੌਲ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇਕ ਬੈਗ ਵੀ ਮਿਲਿਆ ਹੈ, ਜਿਸ ਨੂੰ ਫੋਰੈਂਸਿਕ ਜਾਂਚ ਤੋਂ ਬਾਅਦ ਖੋਲ੍ਹਿਆ ਜਾਵੇਗਾ। ਸਾਡੀ ਫੋਰੈਂਸਿਕ ਜਾਂਚ ਟੀਮ ਘਟਨਾ ਸਥਾਨ ਦਾ ਦੌਰਾ ਕਰੇਗੀ।
ਪੰਜਾਬ ਪੁਲਿਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮ ਨੇ ਦੋਵਾਂ ਸ਼ੂਟਰਾਂ ਨੂੰ ਆਤਮਸਮਰਪਣ ਕਰਨ ਲਈ ਆਖਿਆ ਸੀ ਪਰ ਉਨ੍ਹਾਂ ਵੱਲੋਂ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿਚ ਤਿੰਨ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਹ ਇਨਕਾਊਂਟਰ ਕਰੀਬ ਸਾਢੇ ਚਾਰ ਘੰਟੇ ਤੱਕ ਚਲਿਆ। ਦੋਵੇਂ ਸ਼ੂਟਰ ਮਾਰੇ ਗਏ। ਜਦੋਂ ਸਿੱਧੂਮੂਸੇਵਾਲਾ ਦਾ ਕਤਲ ਹੋਇਆ ਸੀ, ਸਾਡੀ ਟੀਮਾਂ ਇਨ੍ਹਾਂ ਦਾ ਪਿੱਛਾ ਕਰ ਰਹੀਆਂ ਸਨ।
ਏਡੀਜੀਪੀ ਨੇ ਕਿਹਾ ਕਿ ਪੰਜਾਬ ਦੇ ਗੈਂਗਸਟਰਾਂ ਨੂੰ ਵੱਡਾ ਸੁਨੇਹਾ ਹੈ ਕਿ ਸੂਬੇ ਵਿੱਚ ਪੁਲਿਸ ਕਦੇ ਵੀ ਗੈਂਗਸਟਰਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਐਨਕਾਊਂਟਰ ਵਿੱਚ ਸ਼ਾਮਿਲ ਹਰ ਪੁਲਿਸ ਮੁਲਾਜ਼ਮ ਤੇ ਅਧਿਕਾਰੀ ਦਾ ਸਨਮਾਨ ਕੀਤਾ ਜਾਵੇਗਾ। ਸ਼ੂਟਰਾਂ ਕੋਲ ਏਕੇ 47 ਕਿੱਥੋਂ ਆਈ, ਇਸ ਦੀ ਵੀ ਜਾਂਚ ਕੀਤੀ ਜਾਵੇਗੀ। ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਮੌਜੂਦ ਹਥਿਆਰਾਂ ਬਾਰੇ ਜਾਣਨ ਲਈ ਸਾਰੇ ਹਥਿਆਰਾਂ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ।
ਗੋਲਡੀ ਬਰਾੜ ਅਤੇ ਲੌਰੇਸ਼ ਬਿਸ਼ਨੋਈ ਦਾ ਸਭ ਤੋਂ ਵਫ਼ਾਦਾਰ ਅਤੇ ਖ਼ਤਰਨਾਕ ਨਿਸ਼ਾਨੇਬਾਜ਼ ਮਨਪ੍ਰੀਤ ਉਰਫ਼ ਮਨੂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖੁੱਸਾ ਦਾ ਵਸਨੀਕ ਹੈ। ਮਨਪ੍ਰੀਤ ਮਨੂੰ ਨੇ ਮੂਸੇਵਾਲਾ ਦੇ ਕਤਲ ਦੌਰਾਨ ਇੱਕ ਏਕੇ-47 ਤੋਂ ਪਹਿਲੀ ਗੋਲੀ ਚਲਾਈ ਸੀ। ਬਾਕੀ ਸ਼ੂਟਰਾਂ ਨੇ ਅਤਿ-ਆਧੁਨਿਕ ਹਥਿਆਰਾਂ ਨਾਲ ਮ੍ਰਿਤਕ ਸਿੱਧੂ ਮੂਸੇਵਾਲਾ 'ਤੇ ਗੋਲੀਆਂ ਚਲਾਈਆਂ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Punjab Police, Sidhu moosewala murder case, Sidhu moosewala murder update