Moosewala Murder Update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਤੋਂ ਤਿੰਨ ਦਿਨ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਮੁੜ ਸਾਹਮਣੇ ਆ ਕੇ ਦਾਅਵਾ ਕੀਤਾ ਹੈ ਕਿ ਉਹ ਕਿਸੇ ਦੀ ਹਿਰਾਸਤ ਵਿੱਚ ਨਹੀਂ ਹੈ। ਨਾ ਹੀ ਨਜ਼ਰਬੰਦ ਹੈ।
ਦੱਸਣਯੋਗ ਹੈ ਕਿ ਬਰਾੜ ਨੇ ਇੱਕ ਯੂ-ਟਿਊਬ ਪੱਤਰਕਾਰ ਨਾਲ ਇੰਟਰਵਿਊ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਮਰੀਕੀ ਪੁਲਿਸ ਨੇ ਹਿਰਾਸਤ ਵਿੱਚ ਨਹੀਂ ਲਿਆ।
ਦੀ ਟ੍ਰਿਬਿਊਨ ਦੀ ਖਬਰ ਮੁਤਾਬਕ ਵੀਡੀਓ ਵਿੱਚ ਆਵਾਜ਼ ਦੀ ਪ੍ਰਮਾਣਿਕਤਾ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਜਾ ਸਕਦੀ।
ਗੋਲਡੀ ਬਰਾੜ ਦਾ ਕਹਿਣਾ ਹੈ ਕਿ CM ਮਾਨ ਵੱਲੋਂ ਉਨ੍ਹਾਂ ਦੀ ਹਿਰਾਸਤ ਬਾਰੇ ਦਾਅਵਾ ਝੂਠਾ ਹੈ। ਉਨ੍ਹਾਂ ਕਿਹਾ ਕਿ ਉਹ ਅਮਰੀਕਾ ਵਿਚ ਵੀ ਨਹੀਂ ਹਨ। ਇਹ ਮਾਨ ਲਈ ਵੱਡੀ ਨਮੋਸ਼ੀ ਵਾਲੀ ਗੱਲ ਸੀ ਕਿ ਉਨ੍ਹਾਂ ਨੇ ਗੁਜਰਾਤ ਵਿੱਚ ਮੀਡੀਆ ਨੂੰ ਦੱਸਿਆ ਸੀ ਕਿ ਬਰਾੜ ਨੂੰ ਅਮਰੀਕਾ ਵਿੱਚ ਨਜ਼ਰਬੰਦ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦੀ ਮੀਡੀਆ ਟੀਮ, ਜਿਸ ਵਿੱਚ ਪੰਜਾਬ ਦੇ ਆਈਏਐਸ ਅਧਿਕਾਰੀ ਵੀ ਸ਼ਾਮਲ ਸਨ, ਨੇ ਪੱਤਰਕਾਰਾਂ ਨੂੰ ਮਾਨ ਦੀ ਇੱਕ ਮਹੱਤਵਪੂਰਨ ਪ੍ਰੈੱਸ ਕਾਨਫਰੰਸ ਵਿੱਚ ਇਹ ਦੱਸਣ ਲਈ ਕਿਹਾ ਸੀ ਕਿ ਬਰਾੜ ਨੂੰ ਕਿਵੇਂ ਹਿਰਾਸਤ ਵਿੱਚ ਲਿਆ ਗਿਆ ਸੀ।
ਹਾਲਾਂਕਿ ਇਹ ਭਾਰਤ ਸਰਕਾਰ ਅਤੇ ਕੇਂਦਰੀ ਏਜੰਸੀਆਂ ਹੀ ਹਨ ਜੋ ਵਿਦੇਸ਼ਾਂ ਵਿੱਚ ਲੋੜੀਂਦੇ ਭਾਰਤੀ ਅਪਰਾਧੀਆਂ ਦੇ ਕੇਸਾਂ ਨਾਲ ਨਜਿੱਠਦੀਆਂ ਹਨ, ਪਰ ਮੂਸੇਵਾਲਾ ਕੇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਦਾਅਵਿਆਂ ਨੇ ਸੂਬਾ ਪੁਲਿਸ ਨੂੰ ਇੱਕ ਹੋਰ ਝਟਕਾ ਦਿੱਤਾ ਹੈ।
ਪ੍ਰਾਪਤ ਜਾਣਕਰੀ ਅਨੁਸਾਰ 2 ਦਸੰਬਰ ਨੂੰ ਪਤਾ ਲੱਗਾ ਸੀ ਕਿ ਗੈਂਗਸਟਰ ਨੂੰ ਅਮਰੀਕੀ ਅਧਿਕਾਰੀਆਂ ਨੇ ਕੈਲੀਫੋਰਨੀਆ ਵਿਚ ਹਿਰਾਸਤ ਵਿਚ ਲਿਆ ਸੀ। ਇਸੇ ਦੌਰਾਨ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਝੂਠ ਬੋਲਿਆ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਇਸ ਦੇ ਨਾਲ ਹੀ ਸ਼ਨੀਵਾਰ ਨੂੰ ਸੂਬੇ ਦੀ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦਾਅਵਾ ਕੀਤਾ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਜਲਦੀ ਹੀ ਭਾਰਤ ਵਾਪਸ ਲਿਆਂਦਾ ਜਾਵੇਗਾ।
ਦੱਸ ਦਈਏ ਕਿ ਬਰਾੜ ਨੇ ਕਥਿਤ ਤੌਰ 'ਤੇ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹੋਰਾਂ ਨਾਲ ਤਾਲਮੇਲ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Goldy brar, Sidhu Moose Wala, Sidhu moosewala murder update