ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ’ਚ ਦੋ ਹੋਰ ਮੁਲਜ਼ਮਾਂ ਦੀ ਲੁਕੇਸ਼ਨ ਟਰੇਸ ਕਰ ਲਈ ਗਈ ਹੈ। ਗੈਂਗਸਟਰ ਸਚਿਨ ਥਾਪਨ ਦੇ ਅਜ਼ਰਬਾਇਜਾਨ ਅਤੇ ਅਨਮੋਲ ਬਿਸ਼ਨੋਈ ਦੇ ਕੀਨੀਆ ’ਚ ਹੋਣ ਦੀ ਪੁਖਤਾ ਜਾਣਕਾਰੀ ਹੱਥ ਲੱਗੀ ਹੈ।
ਸੂਤਰਾਂ ਮੁਤਾਬਕ ਗੈਂਗਸਟਰ ਸਚਿਨ ਥਾਪਨ ਨੂੰ ਉਥੇ ਗ੍ਰਿਫਤਾਰ ਕਰ ਲਿਆ ਗਿਆ ਹੈ। ਸਚਿਨ ਥਾਪਨ ਨੂੰ ਅਜ਼ਰਬਾਇਜਾਨ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਦੋਵੇਂ ਗੈਂਗਸਟਰ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ ’ਤੇ ਬਾਹਰ ਚਲੇ ਗਏ ਸਨ।
ਸੂਤਰਾਂ ਮੁਤਾਬਕ ਪੰਜਾਬ ਪੁਲਿਸ ਅਤੇ ਵਿਦੇਸ਼ ਮੰਤਰਾਲਾ ਸਚਿਨ ਥਾਪਨ ਦੀ ਹਵਾਲਗੀ ਦੇ ਤੇਜ਼ੀ ਨਾਲ ਯਤਨ ਕਰ ਰਹੇ ਹਨ।
ਉਧਰ, ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਕੀਨੀਆ ’ਚ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਕਿ ਪ੍ਰਮੋਦ ਬਾਨ ਦੀ ਅਗਵਾਈ ਹੇਠਲੀ ਐਂਟੀ ਗੈਂਗਸਟਰ ਟਾਸਕ ਫੋਰਸ, ਜਿਸ ’ਚ ਏਆਈਜੀ ਗੁਰਮੀਤ ਚੌਹਾਨ ਅਤੇ ਡੀਐੱਸਪੀ ਬਿਕਰਮਜੀਤ ਬਰਾੜ ਵੀ ਸ਼ਾਮਲ ਹਨ, ਨੇ ਭਗੌੜਿਆਂ ਦੀ ਸੂਹ ਲਾਈ ਹੈ।
ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਮਾਨਸਾ ਪੁਲਿਸ ਸਚਿਨ ਦੀ ਹਵਾਲਗੀ ਲਈ ਦਸਤਾਵੇਜ਼ ਤਿਆਰ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੀ ਹੱਤਿਆ ਕਰਾਉਣ ’ਚ ਵਿਦੇਸ਼ ’ਚ ਬੈਠੇ ਚਾਰ ਗੈਂਗਸਟਰਾਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ।
ਇਨ੍ਹਾਂ ’ਚ ਸਚਿਨ ਤੇ ਅਨਮੋਲ ਬਿਸ਼ਨੋਈ ਤੋਂ ਇਲਾਵਾ ਗੋਲਡੀ ਬਰਾੜ ਤੇ ਲਿਪਿਲ ਨਹਿਰਾ ਦੇ ਨਾਮ ਸ਼ਾਮਲ ਹਨ। ਗੈਂਗਸਟਰ ਗੋਲਡੀ ਬਰਾੜ ਨੇ ਹੱਤਿਆ ਦੀ ਸਭ ਤੋਂ ਪਹਿਲਾਂ ਜ਼ਿੰਮੇਵਾਰੀ ਲਈ ਸੀ ਜਦਕਿ ਸਚਿਨ ਨੇ ਬਾਅਦ ’ਚ ਪੋਸਟ ਪਾ ਕੇ ਅਤੇ ਮੀਡੀਆ ਨੂੰ ਇੰਟਰਵਿਊ ਦੇ ਕੇ ਮੂਸੇਵਾਲਾ ਦੀ ਹੱਤਿਆ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sidhu Moose Wala, Sidhu Moosewala, Sidhu moosewala murder case, Sidhu moosewala murder update, Sidhu moosewala news update