ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧਤ ਪੰਜਾਬ ਦੇ ਲੋੜੀਂਦੇ ਦੋ ਸ਼ਾਰਪ ਸ਼ੂਟਰਾਂ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਅੰਮ੍ਰਿਤਸਰ ਦੇ ਐਨਕਾਊਂਟਰ ਦੀ ਖਬਰ ਹੈ।
ਸੂਤਰਾਂ ਮੁਤਾਬਕ ਇਸ ਮੁਕਾਬਲੇ ਵਿੱਚ ਜਗਰੂਪ ਰੂਪਾ ਮਾਰਿਆ ਗਿਆ ਹੈ ਅਤੇ ਮੰਨੂ ਕੁੱਸਾ ਲਗਾਤਾਰ ਏ.ਕੇ.-47 ਨਾਲ ਗੋਲੀਬਾਰੀ ਕਰ ਰਿਹਾ ਹੈ। ਇਸ ਮੁਕਾਬਲੇ 'ਚ ਤਿੰਨ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਸੂਤਰਾਂ ਮੁਤਾਬਕ ਪੁਲਿਸ ਨੇ ਦੋਵਾਂ ਨੂੰ ਘੇਰਿਆ ਹੋਇਆ ਹੈ ਤੇ ਫਾਇਰਿੰਗ ਜਾਰੀ ਹੈ। ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਆਖਿਆ ਸੀ ਪਰ ਉਨ੍ਹਾਂ ਨੇ ਗੋਲੀ ਚਲਾ ਦਿੱਤੀ।
ਅੰਮ੍ਰਿਤਸਰ ਦੇ ਪਿੰਡ ਭਕਨਾ ਵਿਚ ਮੁਕਾਬਲਾ ਹੋ ਰਿਹਾ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰਿਆ ਹੋਇਆ ਹੈ। ਪਿੰਡ ਦੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਲਈ ਆਖਿਆ ਜਾ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਅੰਮ੍ਰਿਤਸਰ ਦੀ ਕਸਬਾ ਸਮਾਲਸਰ ਵਿੱਚ ਇਕ ਸ਼ੱਕੀ ਤਸਵੀਰ ਸਾਹਮਣੇ ਆਈ ਸੀ।
ਦੋਵਾਂ ਦੀ ਤਸਵੀਰ ਸਾਹਮਣੇ ਆਉਣ ਮਗਰੋਂ ਪੁਲਿਸ ਨੇ ਕਸਬੇ ਤੋਂ ਇਲਾਵਾ ਮੋਗਾ, ਲੁਧਿਆਣਾ, ਤਰਨਤਾਰਨ, ਅੰਮ੍ਰਿਤਸਰ ਸਮੇਤ ਦੋ ਹੋਰ ਜ਼ਿਲ੍ਹਿਆਂ ਵਿੱਚ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਸੀ।
ਪੁਲਿਸ ਨੂੰ ਸ਼ੱਕ ਹੈ ਕਿ ਪੰਜਾਬ ਦੇ ਇਹ ਦੋਵੇਂ ਸ਼ੂਟਰ ਉਪਰੋਕਤ ਜ਼ਿਲ੍ਹਿਆਂ ਵਿੱਚ ਹੀ ਲੁਕੇ ਹੋਏ ਹਨ। ਇਸ ਦੀ ਪੁਸ਼ਟੀ ਹਰਿਆਣਾ ਦੇ ਸ਼ੂਟਰ ਪ੍ਰਿਆਵਰਤ ਫੌਜੀ ਸਮੇਤ ਅੰਕਿਤ ਸੇਰਸਾ ਵੱਲੋਂ ਵੀ ਕੀਤੀ ਗਈ ਦੱਸੀ ਜਾਂਦੀ ਹੈ। ਇਸ ਪਿੱਛੋਂ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਪਿੰਡ ਭਕਨਾ ਵਿਚ ਦੋਵਾਂ ਨੂੰ ਘੇਰ ਲਿਆ ਹੈ। ਮੁਕਾਬਲਾ ਜਾਰੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sidhu Moose Wala, Sidhu Moosewala, Sidhu moosewala murder case, Sidhu moosewala murder update, Sidhu moosewala news update