ਮਨੋੋੋਜ ਸ਼ਰਮਾ
ਪਟਿਆਲਾ ਤੋਂ ਅੱਜ ਸੂਬੇਦਾਰ ਕਰਤਾਰ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦਿੱਲੀ ਸੰਘਰਸ਼ ਵਿਚ ਕਿਸਾਨਾਂ ਲਈ 100 ਤੋਂ ਵੱਧ ਸਾਮਾਨ ਦੇ ਨਾਲ ਭਰੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਰੱਖੜਾ ਅਤੇ ਕਈ ਹੋਰ ਅਕਾਲੀ ਆਗੂ ਮੌਜੂਦ ਰਹੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ ਕਿਉਂਕਿ ਕਿਸਾਨਾਂ ਵੱਲੋਂ ਜਿਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉਹ ਕਿਸਾਨਾਂ ਦੇ ਹਿੱਤ ਵਿਚ ਨਹੀਂ ਹਨ ਅਤੇ ਕਿਸਾਨ ਐਨੀ ਠੰਢ ਵਿਚ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਉਥੇ ਡਟੇ ਹੋਏ ਹਨ।
ਜੇ ਹੁਣ ਵੀ ਸਰਕਾਰ ਨੇ ਕ਼ਾਨੂੰਨ ਰੱਦ ਨਾ ਕੀਤੇ ਤਾਂ ਅਸੀਂ ਲੰਬਾ ਸਮਾਂ ਵੀ ਸੰਘਰਸ਼ ਕਰਾਂਗੇ। ਉਨ੍ਹਾਂ ਕਿਹਾ ਕਿ ਅੱਜ ਅਸੀਂ ਰਾਸ਼ਨ, ਫਲ ਦਵਾਈਆਂ, ਤਰਪਾਲਾਂ ਅਤੇ ਹੋਰ ਜਰੂਰੀ ਸਾਮਾਨ ਭੇਜ ਰਹੇ ਹਾਂ।
ਪਟਿਆਲਾ ਤੋਂ ਅੱਜ ਸੂਬੇਦਾਰ ਕਰਤਾਰ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦਿੱਲੀ ਸੰਘਰਸ਼ ਵਿਚ ਕਿਸਾਨਾਂ ਲਈ 100 ਤੋਂ ਵੱਧ ਸਾਮਾਨ ਦੇ ਨਾਲ ਭਰੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest, Kisan andolan