ਸਿਧਾਰਥ ਅਰੋੜਾ
ਤਰਨ ਤਾਰਨ ਦੇ ਪਿੰਡ ਛਾਪੜੀ ਵਿਖੇ ਅੱਜ ਬਹੁਤ ਹੀ ਮੰਦਭਾਗੀ ਘਟਣਾ ਵਾਪਰੀ ਜਿਸ ਵਿੱਚ ਪਸ਼ੂਆਂ ਲਈ ਟੋਕੇ ਤੇ ਪੱਠੇ ਕੁੱਤਰ ਰਹੇ ਮਾਂ ਅਤੇ ਪੁੱਤ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਮਰਨ ਵਾਲੀ ਔਰਤ ਦਾ ਨਾਮ ਨਿਰਮਲ ਕੌਰ ਅਤੇ ਲੜਕੇ ਦਾ ਨਾਮ ਸੁਰਜੀਤ ਸਿੰਘ ਦੱਸਿਆ ਜਾ ਰਿਹਾ ਹੈ। ਦੋਨੋਂ ਮਾਂ ਪੁੱਤ ਦੀ ਮੌਤ ਦੇ ਗ਼ਮ ਨੂੰ ਨਾ ਸਹਾਰ ਸਕੀ ਨਿਰਮਲ ਕੌਰ ਦੀ ਬੇਟੀ ਨੇ ਵੀ ਮੌਕੇ ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਗਿਆ ਜਿਸ ਨੂੰ ਇਲਾਜ ਲਈ ਤਰਨ ਤਾਰਨ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉੱਧਰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਪਰਿਵਾਰਿਕ ਮੈਂਬਰਾਂ ਨੇ ਘਟਣਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਬਿਜਲੀ ਦਾ ਕਰੰਟ ਲੱਗਣ ਕਾਰਨ ਮਾਂ-ਪੁੱਤ ਦੀ ਮੌਕੇ ਤੇ ਮੌਤ ਹੋ ਗਈ ਹੈ ਤੇ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਨੇ ਪਰ ਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਨਿਰਮਲ ਦਾ ਪਤੀ ਜੋ ਦੁਬਈ ਵਿੱਚ ਹੈ ਉਹ ਵਾਪਸ ਆ ਰਿਹਾ ਹੈ।
ਉੱਧਰ ਘਟਣਾ ਦੀ ਸੂਚਨਾ ਮਿਲਦਿਆਂ ਥਾਣਾ ਗੋਇੰਦਵਾਲ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਜਾਂਚ ਅਧਿਕਾਰੀ ਗੁਰਮੇਜ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਬਿਆਨ ਦਰਜ ਕਰ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Tarn taran