ਐਮਪੀ ਭਗਵੰਤ ਮਾਨ ਨੇ ਲਿਆ ਜ਼ਿਲ੍ਹਾ ਬਰਨਾਲਾ ’ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

Ashish Sharma | News18 Punjab
Updated: December 22, 2020, 7:05 PM IST
share image
ਐਮਪੀ ਭਗਵੰਤ ਮਾਨ ਨੇ ਲਿਆ ਜ਼ਿਲ੍ਹਾ ਬਰਨਾਲਾ ’ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ
ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਕੀਤੀ ਬੈਠਕ

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਕੀਤੀ ਬੈਠਕ

  • Share this:
  • Facebook share img
  • Twitter share img
  • Linkedin share img
ਸੰਗਰੂਰ ਦੇ ਮੈਂਬਰ ਪਾਰਲੀਮੈਂਟ ਸ਼੍ਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਬੈਠਕ ’ਚ ਜ਼ਿਲ੍ਹਾ ਬਰਨਾਲਾ ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ’ਚ ਕਰਵਾਏ ਜਾ ਰਹੇ ਕੰਮਾਂ ਅਤੇ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਲਿਆ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ, ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਖੇਤਰਾਂ ਵਿਚ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਮੀਟਿੰਗ ਦੌਰਾਨ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਸੜਕਾਂ ਦਾ ਕੰਮ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹਰ ਇਕ ਪਿੰਡ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਵਾਟਰ ਸਪਲਾਈ ਵਿਭਾਗ ਵਲੋਂ ਦੂਜੇ ਗੇੜ ਹੇਠ ਸਾਂਝੇ ਪਖਾਨੇ ਬਣੂੰ ਦਾ ਕੰਮ ਪਿੰਡ ਪੱਧਰ ਉੱਤੇ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਉਨ੍ਹਾਂ ਨੇ ਸਿੱਖਿਆ ਵਿਭਾਗ, ਖੇਡ ਵਿਭਾਗ, ਬੁਢਾਪਾ ਅਤੇ ਹੋਰ ਪੈਨਸ਼ਨਾਂ ਸਬੰਧੀ, ਸੀਵਰੇਜ ਦੀ ਸਮੱਸਿਆ, ਸਵੱਛ ਭਾਰਤ ਮਿਸ਼ਨ ਤਹਿਤ ਹੋਣ ਵਾਲੇ ਕੰਮ, ਪ੍ਰਧਾਨ ਮੰਤਰੀ ਆਵਾਸ਼ ਯੋਜਨਾ ਤਹਿਤ ਬਣਨ ਵਾਲੇ ਮਕਾਨਾਂ ਆਦਿ ਕੰਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।

ਉਨ੍ਹਾਂ ਅਫਸਰਾਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣਾ ਕੰਮ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ । ਉਨ੍ਹਾਂ ਕਿਹਾ ਕਿ ਐਮ.ਪੀ. ਲੈਡ ਸਬੰਧੀ ਵਰਤੋਂ ਸਰਟੀਫਿਕੇਟ ਸਮੇਂ-ਸਿਰ ਜਮ੍ਹਾਂ ਕਰਵਾਏ ਜਾਣ।

ਇਸ ਮੌਕੇ ਵਿਧਾਇਕ ਬਰਨਾਲਾ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ , ਵਿਧਾਇਕ ਭਦੌੜ ਸ਼੍ਰੀ ਪਿਰਮਲ ਸਿੰਘ ਖਾਲਸਾ, ਵਿਧਾਇਕ ਮਹਿਲ ਕਲਾਂ ਸ਼੍ਰੀ ਕੁਲਵੰਤ ਸਿੰਘ ਪੰਡੋਰੀ, ਮੈਂਬਰ ਮਾਸਟਰ ਪ੍ਰੇਮ ਕੁਮਾਰ, ਰਾਜੇਸ਼ ਗੋਇਲ,  ਜਗਦੇਸ਼ ਸਿੰਘ, ਕੁਲਦੀਪ ਸਹਿਗਲ, ਬਲਬੀਰ ਸਿੰਘ, ਲਾਭ ਸਿੰਘ, ਨਰੇਸ਼ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਆਦਿਤਿਆ ਡੇਚਲਵਾਲ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਤਪਾ ਸ਼੍ਰੀ ਵਰਜੀਤ ਵਾਲੀਆ, ਐਸ.ਪੀ.ਸ਼੍ਰੀਮਤੀ ਹਰਵੰਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Published by: Ashish Sharma
First published: December 22, 2020, 6:32 PM IST
ਹੋਰ ਪੜ੍ਹੋ
ਅਗਲੀ ਖ਼ਬਰ