Home /News /punjab /

ਅੰਮ੍ਰਿਤਪਾਲ ਆਤਮ ਸਮਰਪਣ ਨਾ ਕਰੇ, ਰਾਵੀ ਪਾਰ ਕਰ ਪਾਕਿਸਤਾਨ ਭੱਜ ਜਾਵੇ: MP ਸਿਮਰਨਜੀਤ ਮਾਨ

ਅੰਮ੍ਰਿਤਪਾਲ ਆਤਮ ਸਮਰਪਣ ਨਾ ਕਰੇ, ਰਾਵੀ ਪਾਰ ਕਰ ਪਾਕਿਸਤਾਨ ਭੱਜ ਜਾਵੇ: MP ਸਿਮਰਨਜੀਤ ਮਾਨ

ਅੰਮ੍ਰਿਤਪਾਲ ਆਤਮ ਸਮਰਪਣ ਨਾ ਕਰੇ, ਰਾਵੀ ਪਾਰ ਕਰ ਪਾਕਿਸਤਾਨ ਭੱਜ ਜਾਵੇ: MP ਸਿਮਰਨਜੀਤ ਮਾਨ

ਅੰਮ੍ਰਿਤਪਾਲ ਆਤਮ ਸਮਰਪਣ ਨਾ ਕਰੇ, ਰਾਵੀ ਪਾਰ ਕਰ ਪਾਕਿਸਤਾਨ ਭੱਜ ਜਾਵੇ: MP ਸਿਮਰਨਜੀਤ ਮਾਨ

ਐਮ ਪੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ‘ਅੰਮ੍ਰਿਤਪਾਲ ਸਿੰਘ ਦਾ ਪਾਕਿਸਤਾਨ ਭੱਜਣਾ ਸਿੱਖ ਇਤਿਹਾਸ ਅਨੁਸਾਰ ਜਾਇਜ਼ ਹੈ’ ਕਿਉਂਕਿ ਉਸ ਦੀ ਜਾਨ ਖਤਰੇ ਵਿੱਚ ਹੈ ਅਤੇ ਸਰਕਾਰ 'ਸਾਡੇ 'ਤੇ ਜ਼ੁਲਮ ਕਰ ਰਹੀ ਹੈ।'

  • Share this:

ਚੰਡੀਗੜ੍ਹ- ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਖਾਲਿਸਤਾਨੀ ਵੱਖਵਾਦੀ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਨਹੀਂ ਕਰਨਾ ਚਾਹੀਦਾ। ਇਸ ਦੀ ਬਜਾਏ ਅੰਮ੍ਰਿਤਪਾਲ ਨੂੰ ਪਾਕਿਸਤਾਨ ਭੱਜ ਜਾਣਾ ਚਾਹੀਦਾ ਹੈ। ਸਿਮਰਨਜੀਤ ਨੇ ਕਿਹਾ ਕਿ ਅੰਮ੍ਰਿਤਪਾਲ ਰਾਵੀ ਦਰਿਆ ਪਾਰ ਕਰਕੇ ਪਾਕਿਸਤਾਨ ਚਲਾ ਜਾਵੇ। ਸਿਮਰਨਜੀਤ ਮਾਨ ਇੱਥੇ ਹੀ ਨਹੀਂ ਰੁਕੇ ਅਤੇ ਕਿਹਾ ਕਿ ‘ਅਸੀਂ ਤਾਂ 1984 ਵਿਚ ਵੀ ਪਾਕਿਸਤਾਨ ਗਏ ਸੀ, ਠੀਕ ਹੈ?’ ਇਕ ਮੀਡੀਆ ਰਿਪੋਰਟ ਮੁਤਾਬਕ ਉਨ੍ਹਾਂ ਕਿਹਾ ਕਿ ‘ਅੰਮ੍ਰਿਤਪਾਲ ਸਿੰਘ ਦਾ ਪਾਕਿਸਤਾਨ ਭੱਜਣਾ ਸਿੱਖ ਇਤਿਹਾਸ ਅਨੁਸਾਰ ਜਾਇਜ਼ ਹੈ’ ਕਿਉਂਕਿ ਉਸ ਦੀ ਜਾਨ ਖਤਰੇ ਵਿੱਚ ਹੈ ਅਤੇ ਸਰਕਾਰ 'ਸਾਡੇ 'ਤੇ ਜ਼ੁਲਮ ਕਰ ਰਹੀ ਹੈ।'

ਸਿਮਰਨਜੀਤ ਸਿੰਘ ਮਾਨ ਦੀ ਟਿੱਪਣੀ 1984 ਦੀਆਂ ਘਟਨਾਵਾਂ ਵੱਲ ਇਸ਼ਾਰਾ ਕਰਦੀ ਹੈ ਜੋ ਆਖਰਕਾਰ ਸਿੱਖ ਵਿਰੋਧੀ ਦੰਗਿਆਂ ਦਾ ਕਾਰਨ ਬਣੀਆਂ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Indira Gandhi) ਨੇ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਅਤੇ ਹੋਰ ਖਾਲਿਸਤਾਨੀ ਅੱਤਵਾਦੀਆਂ ਨੂੰ ਖਤਮ ਕਰਨ ਲਈ ਸਾਕਾ ਨੀਲਾ ਤਾਰਾ (Operation Blue Star) ਦਾ ਹੁਕਮ ਦਿੱਤਾ ਸੀ। ਬਾਅਦ ਵਿੱਚ ਇੰਦਰਾ ਗਾਂਧੀ ਦੀ ਉਸਦੇ ਸਿੱਖ ਅੰਗ ਰੱਖਿਅਕਾਂ ਨੇ ਹੱਤਿਆ ਕਰ ਦਿੱਤੀ। ਉਸ ਦੀ ਮੌਤ 'ਤੇ ਗੁੱਸੇ ਕਾਰਨ 1984 ਵਿਚ ਦਿੱਲੀ ਅਤੇ ਕਈ ਹੋਰ ਸ਼ਹਿਰਾਂ ਵਿਚ ਸਿੱਖ ਵਿਰੋਧੀ ਦੰਗੇ ਹੋਏ। ਜਿਸ ਵਿੱਚ ਹਜ਼ਾਰਾਂ ਸਿੱਖ ਸ਼ਹੀਦ ਹੋਏ।

ਕਾਬਲੇਗੌਰ ਹੈ ਕਿ ਖੁਫੀਆ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਪਾਲ ਵਿਸਾਖੀ ਦੀ ਪੂਰਵ ਸੰਧਿਆ ਤੋਂ ਪਹਿਲਾਂ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਜਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਰੂਪਨਗਰ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਵਿਖੇ ਆਤਮ ਸਮਰਪਣ ਕਰ ਸਕਦਾ ਹੈ। ਅਜਿਹੇ ਸਮੇਂ 'ਚ ਸਿਮਰਨਜੀਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਪੁਲਿਸ 18 ਮਾਰਚ ਤੋਂ ਖਾਲਿਸਤਾਨੀ ਵੱਖਵਾਦੀਆਂ ਦਾ ਪਿੱਛਾ ਕਰ ਰਹੀ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਘੱਟੋ-ਘੱਟ ਚਾਰ ਵੱਖ-ਵੱਖ ਰਾਜਾਂ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਸ਼ਰਨ ਲੈਣ ਲਈ ਮਜਬੂਰ ਹੋਣਾ ਪਿਆ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਯੂ-ਟਿਊਬ 'ਤੇ ਇਕ ਵੀਡੀਓ ਜਾਰੀ ਕਰਕੇ ਦੁਨੀਆ ਭਰ ਦੇ ਸਿੱਖਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਇਹ ਵੀਡੀਓ ਉੱਤਰ ਪ੍ਰਦੇਸ਼ ਵਿੱਚ ਸ਼ੂਟ ਕੀਤਾ ਗਿਆ ਸੀ ਅਤੇ ਯੂਕੇ ਦੇ ਹੈਂਡਲਸ ਦੁਆਰਾ ਸਾਂਝਾ ਕੀਤਾ ਗਿਆ ਸੀ।

Published by:Ashish Sharma
First published:

Tags: Amritpal singh, Nsa on amritpal singh, Operation Amritpal, Simranjit Singh Mann