Home /News /punjab /

MP ਸਿਮਰਨਜੀਤ ਸਿੰਘ ਮਾਨ ਮੁੜ ਵਿਵਾਦਾਂ 'ਚ, 'ਹਰਮੰਦਿਰ ਸਹਿਬ 'ਚੋਂ ਹਟਾਈ ਜਾਵੇ ਭਗਤ ਸਿੰਘ ਦੀ ਤਸਵੀਰ'

ਮਹਾਨ ਕ੍ਰਾਂਤੀਕਾਰੀ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਅਕਾਲੀ ਦਲ (ਅੰਮ੍ਰਿਤਸਰ) ਦੇ ਸੁਪਰੀਮੋ ਸਿਮਰਨਜੀਤ ਸਿੰਘ ਮਾਨ ਨੇ ਜਨਤਕ ਤੌਰ 'ਤੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਦਿੱਲੀ ਭਾਜਪਾ ਦੇ ਇੱਕ ਆਗੂ ਨੇ ਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੀ ਕਥਿਤ ਤੌਰ 'ਤੇ ਅੱਤਵਾਦੀ ਨਾਲ ਤੁਲਨਾ ਕੀਤੀ ਗਈ ਹੈ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ- ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਹੁਣ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਤੋਂ ਉਨ੍ਹਾਂ ਦੀ ਤਸਵੀਰ ਹਟਾਉਣ ਦੀ ਮੰਗ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਦੀ ਅਗਵਾਈ ਵਿਚ ਇਕ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਕਿਉਂਕਿ ਭਗਤ ਸਿੰਘ ਆਪਣੇ ਆਪ ਨੂੰ ਨਾਸਤਿਕ ਸਮਝਦੇ ਸੀ, ਇਸ ਲਈ ਉਨ੍ਹਾਂ ਦੀ ਤਸਵੀਰ ਅਜਾਇਬ ਘਰ ਤੋਂ ਹਟਾਈ ਜਾਵੇ। ਸਾਂਸਦ ਬਣਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੇ ਬਿਆਨ ਇੱਕ ਤੋਂ ਬਾਅਦ ਇੱਕ ਵਿਵਾਦਾਂ ਦੇ ਘੇਰੇ ਵਿੱਚ ਹਨ।

  ਮਹਾਨ ਕ੍ਰਾਂਤੀਕਾਰੀ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਅਕਾਲੀ ਦਲ (ਅੰਮ੍ਰਿਤਸਰ) ਦੇ ਸੁਪਰੀਮੋ ਸਿਮਰਨਜੀਤ ਸਿੰਘ ਮਾਨ ਨੇ ਜਨਤਕ ਤੌਰ 'ਤੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਦਿੱਲੀ ਭਾਜਪਾ ਦੇ ਇੱਕ ਆਗੂ ਨੇ ਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੀ ਕਥਿਤ ਤੌਰ 'ਤੇ ਅੱਤਵਾਦੀ ਨਾਲ ਤੁਲਨਾ ਕੀਤੀ ਗਈ ਹੈ।

  ਮਾਨ ਹਾਲੇ ਵੀ ਆਪਣੇ ਸ਼ਬਦਾਂ 'ਤੇ ਕਾਇਮ

  ਮਾਨ ਨੇ ਕਿਹਾ ਸੀ ਕਿ ਉਹ ਆਪਣੇ ਸ਼ਬਦਾਂ 'ਤੇ ਕਾਇਮ ਹਨ ਅਤੇ ਮੁਆਫੀ ਨਹੀਂ ਮੰਗਣਗੇ। ਪਰ ਜਦੋਂ ਮਾਮਲਾ ਤੂਲ ਫੜ ਗਿਆ ਤਾਂ ਮਾਨ ਨੇ ਆਪਣੇ ਸ਼ਬਦਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਇਆ ਅਤੇ ਦਿੱਲੀ ਵਿੱਚ ਹੀ ਕਾਊਂਟਰ ਐਫ.ਆਈ.ਆਰ. ਦਰਜ ਕਰਵਾਈ।

  ਜਨਰਲ ਡਾਇਰ ਬਾਰੇ ਕਹੀ ਸੀ ਇਹ ਗੱਲ

  ਉਨ੍ਹਾਂ ਜਨਰਲ ਡਾਇਰ ਨੂੰ ਆਪਣੇ ਨਾਨਕੇ ਵੱਲੋਂ ਸਿਰੋਪਾਓ ਸੌਂਪਣ ਨੂੰ ਵੀ ਜਾਇਜ਼ ਠਹਿਰਾਇਆ। ਉਨ੍ਹਾਂ ਕਿਹਾ ਸੀ ਕਿ ਉਸਦੇ ਨਾਨੇ ਨੇ ਜਨਰਲ ਡਾਇਰ ਨੂੰ ਸ਼ਾਂਤ ਕਰਨ ਲਈ ਅਜਿਹਾ ਕੀਤਾ ਸੀ। ਕਿਉਂਕਿ ਉਹ ਹਰਿਮੰਦਰ ਸਾਹਿਬ 'ਤੇ ਹਮਲਾ ਕਰਨਾ ਚਾਹੁੰਦਾ ਸੀ। ਉਨ੍ਹਾਂ ਦੇ ਨਾਨੇ ਨੇ ਉਸ ਸਮੇਂ ਸਿੱਖਾਂ ਦੇ ਹਿੱਤਾਂ ਦੀ ਰਾਖੀ ਕੀਤੀ ਸੀ। ਜ਼ਿਕਰਯੋਗ ਹੈ ਕਿ ਕਰਨਾਲ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਦੋਂ ਸਿਮਰਨਜੀਤ ਸਿੰਘ ਮਾਨ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਭਗਤ ਸਿੰਘ ਨੂੰ 'ਅੱਤਵਾਦੀ' ਕਿਉਂ ਕਿਹਾ ਸੀ। ਕਿਉਂਕਿ ਉਹ ਮਹਾਨ ਸ਼ਹੀਦ ਹੈ? ਤਾਂ ਮਾਨ ਨੇ ਕਿਹਾ ਸੀ ਕਿ ਲੋਕਾਂ ਨੂੰ ਮਾਰਨਾ ਅਤੇ ਪਾਰਲੀਮੈਂਟ ਵਿੱਚ ਬੰਬ ਸੁੱਟਣਾ ਸ਼ਰਮ ਵਾਲੀ ਗੱਲ ਹੈ? ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਭਗਤ ਸਿੰਘ ਨੇ ਆਜ਼ਾਦੀ ਲਈ ਅੰਗਰੇਜ਼ਾਂ ਨਾਲ ਲੜਾਈ ਲੜੀ ਸੀ ਤਾਂ ਉਨ੍ਹਾਂ ਕਿਹਾ ਕਿ ਇਹ ਤੁਹਾਡੀ ਸੋਚ ਹੈ। ਉਨ੍ਹਾਂ ਕਿਹਾ ਕਿ ਉਹ ਜੋ ਵੀ ਹਨ, ਉਹ ਅੱਤਵਾਦੀ ਹਨ।

  Published by:Ashish Sharma
  First published:

  Tags: Amritsar, Bhagat singh, Darbar Sahib, Golden Temple, Simranjit Singh Mann