ਖੇਤੀ ਬਿੱਲਾਂ ਦੀ ਹਮਾਇਤ ਕਰਕੇ ਕਸੂਤੇ ਫਸੇ ਸੰਨੀ ਦਿਓਲ

News18 Punjabi | News18 Punjab
Updated: September 19, 2020, 1:55 PM IST
share image
ਖੇਤੀ ਬਿੱਲਾਂ ਦੀ ਹਮਾਇਤ ਕਰਕੇ ਕਸੂਤੇ ਫਸੇ ਸੰਨੀ ਦਿਓਲ
ਖੇਤੀ ਬਿੱਲਾਂ ਦੀ ਹਮਾਇਤ ਕਰਕੇ ਕਸੂਤੇ ਫਸੇ ਸੰਨੀ ਦਿਓਲ (ਪੁਰਾਣੀ ਫੋਟੋ)

  • Share this:
  • Facebook share img
  • Twitter share img
  • Linkedin share img
ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਮੋਦੀ ਸਰਕਾਰ ਦੇ ਖੇਤੀ ਬਿੱਲਾਂ ਦੀ ਹਮਾਇਤ ਕਰਕੇ ਕਸੂਤੇ ਫਸ ਗਏ ਹਨ। ਬਿੱਲਾਂ ਨੂੰ ਲੈ ਕੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਸੰਨੀ ਦਿਓਲ ਦੇ ਦੁਆਲੇ ਹੋ ਗਈਆਂ ਹਨ ਤੇ ਅਸਤੀਫੇ ਦੀ ਮੰਗ ਕੀਤੀ ਹੈ।

ਜਥੇਬੰਦੀਆਂ ਦਾ ਕਹਿਣਾ ਹੈ ਕਿ ਸਾਰਾ ਪੰਜਾਬ ਇਨ੍ਹਾਂ ਵਿਵਾਦਿਤ ਬਿੱਲਾਂ ਖਿਲਾਫ ਡਟਿਆ ਹੋਇਆ ਹੈ ਜਦ ਕਿ ਪੰਜਾਬ ਤੋਂ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਸੰਨੀ ਦਿਓਲ ਇਨ੍ਹਾਂ ਬਿੱਲਾਂ ਦੇ ਸੋਹਲੇ ਗਾ ਰਹੇ ਹਨ।
ਕਿਸਾਨ ਮਜ਼ਦੂਰ ਸੰਘਰਸ਼ ਸੰਮਤੀ ਨੇ ਸੰਨੀ ਦਿਓਲ ਦਾ ਅਸਤੀਫਾ ਮੰਗਿਆ ਹੈ। ਇਸ ਤੋਂ ਇਲਾਵਾ ਭਾਜਪਾ ਸੰਸਦ ਮੈਂਬਰ ਦੇ ਪੁਤਲੇ ਵੀ ਸਾੜੇ ਗਏ।

ਜ਼ਿਲ੍ਹਾ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਅੱਜ ਕਿਸਾਨਾਂ ਨੇ ਬੀ. ਕੇ. ਯੂ. ਰਾਜੇਵਾਲ ਦੇ ਝੰਡੇ ਹੇਠ ਕਿਸਾਨ ਆਗੂ ਹਰਜੀਤ ਸਿੰਘ ਮੰਗਵਾਲ ਦੀ ਅਗਵਾਈ 'ਚ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਵੋਟਾਂ ਲੈ ਕੇ ਕਿਸਾਨਾਂ ਦਾ ਵਿਰੋਧ ਕਰਨ ਵਾਲੇ ਸੰਨੀ ਦਿਓਲ ਨੂੰ ਪੰਜਾਬ 'ਚ ਨਹੀਂ ਵੜਨ ਦਿੱਤਾ ਜਾਵੇਗਾ।

ਦੱਸ ਦਈਏ ਕਿ ਪੰਜਾਬ ਦਾ ਕਿਸਾਨ ਖੇਤੀਬਾੜੀ ਆਰਡੀਨੈਂਸਾਂ ਖ਼ਿਲਾਫ਼ ਸੜਕਾਂ ’ਤੇ ਆ ਗਿਆ ਹੈ ਤੇ ਜ਼ਹਿਰ ਖਾ ਰਿਹਾ ਹੈ ਪਰ ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦਾ ਵਿਰੋਧ ਕਰ ਦਿੱਤਾ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ 'ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਆਪਣੇ ਖੇਤੀ ਉਤਪਾਦਾਂ ਨੂੰ ਆਪਣੀ ਪਸੰਦ ਦੀ ਜਗ੍ਹਾ 'ਤੇ ਬਿਹਤਰ ਕੀਮਤ 'ਤੇ ਵੇਚ ਸਕਦੇ ਹਨ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਸੰਖਿਆ ਵਧੇਗੀ। ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਸ਼ੁੱਕਰਵਾਰ ਨੂੰ ਵਿਵਾਦਪੂਰਨ ਖੇਤੀਬਾੜੀ ਆਰਡੀਨੈਂਸਾਂ ਦਾ ਸਮਰਥਨ ਕੀਤਾ ਹੈ।

ਉਸ ਨੇ ਟਵੀਟ ਕੀਤਾ, ’ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਬੇਹਤਰ ਮੁੱਲ ’ਤੇ ਖੇਤੀ ਉਤਪਾਦ ਨੂੰ ਆਪਣੀ ਮਨਪਸੰਦ ਥਾਂ ’ਤੇ ਵੇਚ ਸਕਦਾ ਹੈ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਗਿਣਤੀ ਵਧੇਗੀ। ਜੈ ਕਿਸਾਨ, ਅਤਮਨਿਰਭਰ ਕ੍ਰਿਸ਼ੀ।’
Published by: Gurwinder Singh
First published: September 19, 2020, 1:55 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading