ਸੁਖਬੀਰ ਬਾਦਲ ਵੱਲੋਂ ਅਕਾਲੀ ਵਰਕਰਾਂ ਨੂੰ ਦਿੱਲੀ ’ਚ ਚਲ ਰਹੇ ਸੰਘਰਸ਼ ’ਚ ਸ਼ਾਮਲ ਕਿਸਾਨ ਪਰਿਵਾਰਾਂ ਦੀ ਮਦਦ ਦੀ ਅਪੀਲ

News18 Punjabi | News18 Punjab
Updated: December 16, 2020, 7:21 PM IST
share image
ਸੁਖਬੀਰ ਬਾਦਲ ਵੱਲੋਂ ਅਕਾਲੀ ਵਰਕਰਾਂ ਨੂੰ ਦਿੱਲੀ ’ਚ ਚਲ ਰਹੇ ਸੰਘਰਸ਼ ’ਚ ਸ਼ਾਮਲ ਕਿਸਾਨ ਪਰਿਵਾਰਾਂ ਦੀ ਮਦਦ ਦੀ ਅਪੀਲ
ਅਕਾਲੀ ਵਰਕਰਾਂ ਨੂੰ ਦਿੱਲੀ ’ਚ ਚਲ ਰਹੇ ਸੰਘਰਸ਼ ’ਚ ਸ਼ਾਮਲ ਕਿਸਾਨ ਪਰਿਵਾਰਾਂ ਦੀ ਮਦਦ ਦੀ ਅਪੀਲ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਆਖਿਆ ਹੈ ਕਿ ਉਹ ਦਿੱਲੀ ਬਾਰਡਰਾਂ ’ਤੇ ਚਲ ਰਹੇ ਸੰਘਰਸ਼ ਵਿਚ ਸ਼ਾਮਲ ਕਿਸਾਨ ਪਰਿਵਾਰਾਂ ਦੀ ਸਰਗਰਮੀ ਨਾਲ ਮਦਦ ਕਰਨ ਅਤੇ ਉਹਨਾਂ ਦੇ ਖੇਤੀਬਾੜੀ ਦੀ ਸੰਭਾਲ ਦੇ ਨਾਲ ਨਾਲ ਉਹਨਾਂ ਦੇ ਦੁਧਾਰੂ ਪਸ਼ੂਆਂ ਦੀ ਵੀ ਸੰਭਾਲ ਕਰਨ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਅਪੀਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਮਗਰੋਂ ਕੀਤੀ। ਇਸ ਮੀਟਿੰਗ ਵਿਚ ਦੱਸਿਆ ਗਿਆ ਕਿ ਕਿਵੇਂ ਦਿੱਲੀ ਗਏ ਕਿਸਾਨਾਂ ਦੀਆਂ ਕਣਕਾਂ ਨੁੰ ਪਾਣੀ ਲਾਉਣਾ ਤੇ ਖਾਦਾਂ ਪਾਣੀਆਂ ਰਹਿੰਦੀਆਂ ਹਨ । ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਮੁੱਚੇ ਆਗੂਆਂ ਤੇ ਵਰਕਰਾਂ ਨੁੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਮਦਦ ਕਰਨ ਜੋ ਆਪਣੇ ਖੇਤਾਂ ਦੀ ਸੰਭਾਲ ਕਰਨ ਵਿਚ ਅਸਮਰਥ ਹਨ ਕਿਉਂਕਿ ਉਹ ਦਿੱਲੀ ਦੇ ਬਾਰਡਰਾਂ ’ਤੇ ਧਰਨਿਆਂ ਵਿਚ ਡਟੇ ਹਨ।

ਸ੍ਰੀ ਬਾਦਲ ਨੇ ਇਸੇ ਤਰੀਕੇ ਪਾਰਟੀ ਵਰਕਰਾਂ ਨੂੰ ਆਖਿਆ ਕਿ ਉਹ ਦੁਧਾਰੂ ਪਸ਼ੂਆਂ ਦੀ ਸੰਭਾਲ ਵਿਚ ਵੀ ਕਿਸਾਨਾਂ ਦੀ ਮਦਦ ਕਰਨ ਤੇ ਡੰਗਰਾਂ ਨੂੰ ਚਾਰਾ ਪਾਉਣ ਸਮੇਤ ਚੁਆਈ ਆਦਿ ਦੇ ਕੰਮ ਦਾ ਵੀ ਖਿਆਲ ਕਰਨ। ਉਹਨਾਂ ਨੇ ਸਮੁੱਚੇ ਜ਼ਿਲ੍ਹਾ ਪ੍ਰਧਾਨਾਂ, ਸਰਕਲ ਜਕੇਦਾਰਾਂ ਅਤੇ ਹਲਕਾ ਸੇਵਾਦਾਰਾਂ ਨੂੰ ਆਖਿਆ ਕਿ ਉਹ ਇਸ ਬਾਬਤ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨ। ਉਹਨਾਂ ਨੇ ਕਿਸਾਨ ਪਰਿਵਾਰਾਂ ਨੁੰ ਵੀ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਰਾਬਤਾ ਬਣਾਉਣ ਤਾਂ ਜੋ ਇਸ ਅਹਿਮ ਮੌਕੇ ਹਰ ਤਰੀਕੇ ਦੀ ਮਦਦ ਪ੍ਰਾਪਤ ਕੀਤੀ ਜਾ ਸਕੇ।
Published by: Ashish Sharma
First published: December 16, 2020, 7:21 PM IST
ਹੋਰ ਪੜ੍ਹੋ
ਅਗਲੀ ਖ਼ਬਰ