ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ‘‘ਵਿਦਿਆ ਪ੍ਰਕਾਸ਼, ਸਕੂਲ ਵਾਪਸੀ ਦਾ ਆਗਾਜ’’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਿਆਂ ਦਾ ਸੱਭਿਆਚਾਰਕ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਇਹ ਸੱਭਿਆਚਾਰਕ ਪ੍ਰੋਗਰਾਮ ਵਿੱਚ ਉਨ੍ਹਾਂ ਬੱਚਿਆਂ ਨੇ ਹਿੱਸਾ ਲਿਆ ਜਿਹੜੇ ਸਕੂਲ ਜਾਣੋਂ ਹੱਟ ਗਏ ਸਨ ਅਤੇ ਹੁਣ ਜਿਲ੍ਹਾ ਪ੍ਰਸ਼ਾਸਨ ਦੀ ਹੱਲਾਸ਼ੇਰੀ ਨਾਲ ਮੁੜ ਤੋਂ ਸਕੂਲ ਜਾਣ ਲੱਗ ਪਏ ਹਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਵਿਧਾਇਕ ਹਲਕਾ ਲੰਬੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਸਮੂਹ ਮਹਿਮਾਨਾਂ ਵੱਲੋਂ ਸ਼ਮਾ ਰੌਸ਼ਨ ਕਰਕੇ ਸੱਭਿਆਚਾਰਕ ਪ੍ਰੋਗਰਾਮ ਦਾ ਆਗਾਜ ਕੀਤਾ ਗਿਆ।
ਇਸ ਸਮਾਗਮ ਦੌਰਾਨ ਬੱਚਿਆਂ ਵੱਲੋ ਅੱਲਗ ਅੱਲਗ ਵਿਸ਼ੇ ਜਿਵੇਂ ਕਿ ਪਾਣੀ ਬਚਾਓ, ਰੁੱਖ ਲਗਾਓ, ਵਾਤਾਵਰਨ ਬਚਾਓ ਆਦਿ 'ਤੇ ਪੇਸ਼ਕਾਰੀਆਂ ਕੀਤੀਆਂ। ਬੱਚਿਆਂ ਵੱਲੋਂ ਗਿੱਧਾ, ਡਾਂਸ, ਕਵਿਤਾਵਾਂ ਆਦਿ ਨੇ ਹਾਜਰੀਨ ਦਾ ਮਨ ਮੋਹ ਲਿਆ ਅਤੇ ਪ੍ਰੋਗਰਾਮ ਯਾਦਗਾਰ ਹੋ ਨਿਬੜਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਅੰਦਰਲੀ ਕਲਾ ਨਿਖਾਰਨ ਦਾ ਸੁਨਹਿਰੀ ਮੌਕਾ ਹੁੰਦਾ ਹੈ ਅਤੇ ਅੱਜ ਦੀ ਬੱਚਿਆਂ ਦੀ ਕਲਾ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਹਨਾ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆ ਨੂੰ ਨਾ ਕੇਵਲ ਸਿਖਿਆ ਬਲਕਿ ਸਰਵ ਪੱਖੀ ਵਿਕਾਸ ਵਿਚ ਸਹਾਈ ਸਿੱਧ ਹੋਣਗੇ ਅਤੇ ਇਹ ਬੱਚੇ ਅੱਗੇ ਜਾ ਕੇ ਦੇਸ਼ ਦਾ ਭਵਿਖ ਬਨਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।