Home /punjab /

Sri Muktsar Sahib: ਕੋਆਪਰੇਟਿਵ ਬੈਂਕ ਦੇ ਮੁਲਾਜ਼ਮਾਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

Sri Muktsar Sahib: ਕੋਆਪਰੇਟਿਵ ਬੈਂਕ ਦੇ ਮੁਲਾਜ਼ਮਾਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

ਕੋਆਪਰੇਟਿਵ ਬੈਂਕ ਦੇ ਮੁਲਾਜ਼ਮਾਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

ਕੋਆਪਰੇਟਿਵ ਬੈਂਕ ਦੇ ਮੁਲਾਜ਼ਮਾਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

ਹੜਤਾਲੀ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀ ਇਹ ਹਡ਼ਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ। ਜਦ ਤਕ ਉਨ੍ਹਾਂ ਦੇ ਉੱਚ ਅਧਿਕਾਰੀ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਨਹੀਂ ਕਰਦੇ ਉਦੋਂ ਤੱਕ ਹੜਤਾਲ ਤੇ ਬੈਠੇ ਮੁਲਾਜ਼ਮ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

  • Share this:
    ਕੁਨ‍ਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ: ਕੋਆਪਰੇਟਿਵ ਬੈਂਕਾਂ ਦੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚਲੇ ਮੁਲਾਜ਼ਮ ਹੜਤਾਲ 'ਤੇ ਰਹੇ। ਸਥਾਨਕ ਕੋਟਕਪੂਰਾ ਰੋਡ ਸਥਿਤ ਕੋਆਪਰੇਟਿਵ ਬੈਂਕ ਵਿਖੇ ਹੜਤਾਲ 'ਤੇ ਗਏ ਮੁਲਾਜ਼ਮਾਂ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਛੇਵਾਂ ਤਨਖਾਹ ਕਮਿਸ਼ਨ ਨਹੀਂ ਦਿੱਤਾ ਗਿਆ।

    ਜਦਕਿ ਕਾਂਗਰਸ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਦਾ ਐਲਾਨ ਕਰਨ ਤੋਂ ਬਾਅਦ ਬਹੁਤ ਸਾਰੇ ਕੋਆਪਰੇਟਿਵ ਬੈਂਕਾਂ ਦੇ ਵਿਚ ਵੱਖ ਵੱਖ ਜ਼ਿਲ੍ਹਿਆਂ ਨੇ ਆਪਣੇ ਮੁਲਾਜ਼ਮਾਂ ਨੂੰ ਇਹ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਦੇ ਦਿੱਤੇ ਹਨ।ਪਰ ਸ੍ਰੀ ਮੁਕਤਸਰ ਸਾਹਿਬ ਵਿੱਚ ਬੋਰਡ ਵੱਲੋਂ ਪਾਸ ਕੀਤੇ ਜਾਣ ਤੋਂ ਬਾਅਦ ਵੀ ਇਹ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਮੁਲਾਜ਼ਮਾਂ ਤਕ ਨਹੀ ਮਿਲੇ।

    ਹੜਤਾਲੀ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀ ਇਹ ਹਡ਼ਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ। ਜਦ ਤਕ ਉਨ੍ਹਾਂ ਦੇ ਉੱਚ ਅਧਿਕਾਰੀ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਨਹੀਂ ਕਰਦੇ ਉਦੋਂ ਤੱਕ ਹੜਤਾਲ ਤੇ ਬੈਠੇ ਮੁਲਾਜ਼ਮ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
    Published by:Amelia Punjabi
    First published:

    Tags: Bank Strike, Muktsar

    ਅਗਲੀ ਖਬਰ