Home /punjab /

ਕੋਵਿਡ ਪੋਜ਼ਟਿਵ ਮਰੀਜ਼ 20 ਫਰਵਰੀ ਨੂੰ ਸ਼ਾਮ 5 ਤੋਂ 6 ਵਜੇ ਤੱਕ ਕਰਨਗੇ ਮਤਦਾਨ ਦੀ ਵਰਤੋਂ

  • Share this:
    ਕੁਨਾਲ

    ਕੋਵਿਡ ਪੋਜ਼ਟਿਵ ਮਰੀਜ਼ 20 ਫਰਵਰੀ ਨੂੰ ਸ਼ਾਮ 5 ਤੋਂ 6 ਵਜੇ ਤੱਕ ਕਰਨਗੇ ਮਤਦਾਨ ਦੀ ਵਰਤੋਂ
    ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪਰੀਤ ਸੂਦਨ ਨੇ ਦੱਸਿਆ ਕਿ 20 ਫਰਵਰੀ ਚੋਣ ਵਾਲੇ ਦਿਨ ਨੂੰ ਕੋਵਿਡ ਪੋਜ਼ਟਿਵ ਮਰੀਜ਼ ਸ਼ਾਮ 5 ਤੋਂ 6 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੋਵਿਡ ਮਰੀਜ਼ਾਂ ਨੂੰ ਪੀ.ਪੀ.ਈ ਕਿੱਟਾਂ ਮੁਹੱਇਆ ਕਰਵਾਈਆਂ ਜਾਣਗੀਆਂ ਜਿਸ ਉਪਰੰਤ ਉਹ ਆਪਣੇ ਸਬੰਧਿਤ ਪੋਲਿੰਗ ਸਟੇਸ਼ਨ ਉੱਤੇ ਆਕੇ ਵੋਟ ਪਾਉਣਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹਾ ਮੁਕਤਸਰ ਵਿੱਚ ਜੋ ਕਰੋਨਾ ਪ੍ਰਭਾਵਿਤ ਮਰੀਜ਼ ਹਨ ੳਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵਲੋਂ ਵੋਟ ਪਾਉਣ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ।

    ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਘਰੇਲੂ ਏਕਾਂਤਵਾਸ ਅਧੀਨ ਕੋਵਿਡ ਮਰੀਜ਼ਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਲਿਆਉਣ ਲਈ ਸਿਹਤ ਵਿਭਾਗ ਵਲੋਂ ਐਂਬੂਲੈਂਸਾਂ ਮੁਹੱਇਆ ਕਰਵਾਈਆਂ ਜਾਣਗੀਆਂ ਜਿਸ ਤਹਿਤ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਮਰੀਜ਼ਾਂ ਦੇ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।ਸ਼੍ਰੀ ਸੂਦਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਪੋਲਿੰਗ ਸਟੇਸ਼ਨਾਂ ਤੋਂ ਇਕੱਠੇ ਹੋਏ ਬਾਇਓ ਮੈਡੀਕਲ ਵੇਸਟ ਲਈ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਜਿੱਥੇ ਮੈਡੀਕਲ ਅਫਸਰਾਂ ਨੂੰ ਨੌਡਲ ਅਫਸਰ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਆਸ਼ਾਂ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ਉੱਤੇ ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਉੱਤੇ ਸਟਾਫ ਨੂੰ ਕੋਵਿਡ ਕਿੱਟਾਂ ਵੀ ਮੁਹੱਇਆ ਕਰਵਾਈਆਂ ਗਈਆਂ ਹਨ।
    First published:

    Tags: Assembly Elections 2022, Muktsar, News, Punjab, Punjab Assembly Polls 2022

    ਅਗਲੀ ਖਬਰ