Home /punjab /

ਡਿਪਟੀ ਕਮਿਸ਼ਨਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

 ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹੇ ਵਿਚ ਨਸ਼ੇ ਨੂੰ ਖਤਮ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਨਵੇਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਜੋ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਨੂੰ ਘਰ ਦੇ ਨੇੜੇ ਹੀ ਦਵਾਈਆਂ ਮੁਹੱਈਆ ਹੋ ਸਕਣ ਅਤੇ ਉਹ ਨਸ਼ਾ ਛੱਡ ਸਕਣ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾਂ 9 ਸੈਂਟਰ ਚੱਲ ਰਹੇ ਹਨ ਅਤੇ ਹੁਣ 11 ਹੋਰ ਨਵੇਂ ਸੈਂਟਰ ਖੋਲ੍ਹੇ ਗਏ ਹਨ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਉਨ੍ਹਾਂ ਦੱਸਿਆ ਕਿ ਹੁਣ ਕੁੱਲ ਜ਼ਿਲ੍ਹੇ ਵਿਚ 20 ਨਸ਼ਾ ਛੁਡਾਊ ਕੇਂਦਰ ਹਨ। ਇਨ੍ਹਾਂ ਸੈਂਟਰਾਂ ਅਤੇ ਪ੍ਰਾਈਵੇਟ ਸੈਂਟਰਾਂ ਦੀ ਸਮੇਂ ਸਮੇਂ ਸਿਰ ਸਿਹਤ ਵਿਭਾਗ ਵੱਲੋਂ ਮਾਹਿਰਾਂ ਦੀ ਨਿਗਰਾਨੀ ਵਿੱਚ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿਹਤ ਵਿਭਾਗ ਦੀ ਟੀਮ ਦੇ ਨਾਲ ਮਿਲ ਕੇ ਇਨ੍ਹਾਂ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਪ੍ਰਾਈਵੇਟ ਸੈਂਟਰਾਂ ਦੇ ਪਿਛਲੇ ਰਿਕਾਰਡ ਵੀ ਚੈੱਕ ਕੀਤੇ। ਉਨ੍ਹਾਂ ਦੇਖਿਆ ਕਿ ਇਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੈਂਟਰ ਚਲਾਏ ਜਾ ਰਹੇ ਹਨ ਜਾਂ ਨਹੀਂ।

ਉਨ੍ਹਾਂ ਵਲੋਂ ਇਨ੍ਹਾਂ ਸੈਂਟਰਾਂ ਦੇ ਡਾਕਟਰਾਂ ਨੂੰ ਹਦਾਇਤ ਦਿੱਤੀ ਕਿ ਜਿਹੜੇ ਵਿਅਕਤੀ ਨਸ਼ਾ ਛੱਡਣ ਆਉਂਦੇ ਹਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਦਿੱਤੀ ਜਾਵੇ ਅਤੇ ਹਰ ਤਰ੍ਹਾਂ ਦਾ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਉਣ ਤੋਂ ਬਾਅਦ ਮਰੀਜ਼ਾਂ ਨੂੰ ਪ੍ਰੇਰਿਤ ਕਰਕੇ ਪੁਨਰਵਾਸ ਸੈਂਟਰ ਖੇੜੀ ਵਿਖੇ ਭੇਜਿਆ ਜਾਵੇ। ਜਿੱਥੇ ਉਨ੍ਹਾਂ ਲਈ ਖਾਣੇ, ਜਿਮ, ਕਾਉਂਸਲਿੰਗ ਅਤੇ ਟੀਵੀ ਦਾ ਪ੍ਰਬੰਧ ਹੈ ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋ ਸਕਣ।

Published by:rupinderkaursab
First published:

Tags: Muktsar, Punjab