ਕੁਨਾਲ ਧੂੜੀਆ
Farmer Suicide in Channu: ਮਲੋਟ ਸਬ ਡਿਵੀਜ਼ਨ ਵਿੱਚ ਪੈਂਦੇ ਪਿੰਡ ਚਨੂੰ ਦੇ ਵਾਸੀ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ (Kisan suicide in Muktsar) ਕਰ ਲਈ ਗਈ। ਸਿਵਲ ਹਸਪਤਾਲ ਮਲੋਟ ਵਿਖੇ ਮ੍ਰਿਤਕ ਦਾ ਪੋਸਟਮਾਰਟਮ ਕਰਨ ਉਪਰੰਤ ਥਾਣਾ ਲੰਬੀ ਪੁਲਿਸ ਵੱਲੋਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਭੁਪਿੰਦਰ ਸਿੰਘ ਚਨੂੰ ਤੇ ਮਨੋਹਰ ਸਿੰਘ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਅੱਜ ਮਲੋਟ ਦੇ ਐਸ .ਡੀ.ਐਮ ਨੂੰ ਦਿੱਤੇ ਮੰਗ ਪੱਤਰ ਵਿਚ ਦੱਸਿਆ ਹੈ ਕਿ ਮ੍ਰਿਤਕ ਕਿਸਾਨ ਬਲਕਰਨ ਸਿੰਘ (36)ਪੁੱਤਰ ਗੁਰਇਕਬਾਲ ਸਿੰਘ ਵਾਸੀ ਪਿੰਡ ਚਨੂੰ ਪਾਸ ਸਿਰਫ਼ 2 ਕਨਾਲ ਜ਼ਮੀਨ ਸੀ ਅਤੇ ਉਸ ਨੇ ਆਪਣੀ ਜ਼ਮੀਨ ਅਤੇ ਮਕਾਨ ਗਿਰਵੀ ਰੱਖ ਕੇ ਬੈਂਕਾਂ ਤੋਂ ਕਰਜ਼ਾ ਲਿਆ ਹੋਇਆ ਸੀ। ਉਸ ਨੇ ਸੋਨੇ ਦੇ ਗਹਿਣੇ ਵੀ ਗਿਰਵੀ ਰੱਖ ਕੇ ਲੋਨ ਲਿਆ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਕੁੱਲ 6 ਲੱਖ ਰੁਪਏ ਦਾ ਕਰਜ਼ ਦੇਣਾ ਸੀ, ਜਿਸ ਕਾਰਨ ਉਹ ਬਹੁਤ ਪਰੇਸ਼ਾਨ ਰਹਿੰਦਾ ਸੀ ਅਤੇ ਮਜ਼ਦੂਰੀ ਕਰਕੇ ਆਪਣਾ ਅਤੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਕਰਜ਼ੇ ਦਾ ਬੋਝ ਦਿਨੋ-ਦਿਨ ਵਧਦਾ ਦੇਖ ਕੇ ਉਸ ਦੀਆਂ ਪ੍ਰੇਸ਼ਾਨੀਆਂ ਵਧਦੀਆਂ ਜਾ ਰਹੀਆਂ ਸਨ ਇਸ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਆਪਣੇ ਮੰਗ ਪੱਤਰ ਵਿਚ ਮ੍ਰਿਤਕ ਕਿਸਾਨ ਦਾ ਕਰਜ਼ਾ ਮੁਆਫ਼ ਕਰਨ ਅਤੇ ਉਸ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Farmer suicide, Punjab farmers, Suicide