ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਰੋਡਵੇਜ਼, ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਦੇਣ ਦੇ ਰੋਸ ਵਜੋਂ ਅੱਜ ਮੁਕਤਸਰ ਬੱਸ ਸਟੈਂਡ ਦੋ ਘੰਟੇ ਲਈ ਬੰਦ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਵੀ ਕਾਂਗਰਸ ਤੇ ਅਕਾਲੀਆਂ ਦੀ ਸਰਕਾਰ ਵਾਂਗ ਹੀ ਕੱਚੇ ਮੁਲਾਜ਼ਮਾਂ ਨਾਲ ਸਲੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਤਕਰੀਬਨ ਇੱਕ ਮਹੀਨੇ ਤੋਂ ਕਈ ਦਿਨ ਉਤੇ ਹੋ ਚੁੱਕੇ ਹਨ ਤਾਂ ਵੀ ਹੁਣ ਤੱਕ ਤਨਖਾਹ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਜੇਕਰ 23 ਜੂਨ ਤੱਕ ਸਮੂਹ ਕਰਮਚਾਰੀਆਂ ਦੀਆਂ ਤਨਖਾਹਾਂ ਨਾ ਪਾਈਆਂ ਗਈਆਂ ਤਾਂ ਉਨ੍ਹਾਂ ਵੱਲੋਂ ਬਾਅਦ ਦੁਪਹਿਰ ਤੋਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।