ਕੁਨਾਲ ਧੂੜੀਆ
Heavy Rain in Muktsar: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿੱਚ ਬੀਤੇ ਦੋ ਦਿਨ ਲਗਾਤਾਰ ਹੋਈ ਬਾਰਿਸ਼ ਕਾਰਨ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਪਾਣੀ ਭਰ ਗਿਆ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗੁਰੂਹਰਸਹਾਏ ਰੋਡ 'ਤੇ ਸਥਿਤ ਪਿੰਡ ਖੱਪਿਆਂਵਾਲੀ, ਜਵਾਹਰੇਵਾਲਾ, ਅਟਾਰੀ 'ਚ ਇਨ੍ਹਾਂ ਪਾਣੀ ਭਰ ਗਿਆ ਕਿ ਹਾਲਾਤ ਬਦ ਤੋਂ ਬਦਤਰ ਹੋਏ ਹਨ। ਜਿੱਥੇ ਫ਼ਸਲਾਂ ਪੂਰੀ ਤਰ੍ਹਾਂ ਡੁੱਬ ਚੁੱਕੀਆਂ ਹਨ, ਉਥੇ ਪਿੰਡ ਅਟਾਰੀ ਦਾ ਇਹ ਹਾਲ ਹੈ ਕਿ ਪਿੰਡ ਅਟਾਰੀ ਨੂੰ ਲਿੰਕ ਰੋਡਾਂ ਦੇ ਰਾਹੀਂ ਬਾਕੀ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਬਿਲਕੁਲ ਬੰਦ ਹੋ ਚੁੱਕੀਆਂ ਹਨ।
ਪਿੰਡ ਦਾ ਸੰਪਰਕ ਸ਼ਹਿਰ ਨਾਲ ਵੀ ਨਹੀਂ ਰਿਹਾ। ਇਸ ਪਿੰਡ ਦੋ ਪਹੀਆ ਵਾਹਨਾਂ ਦਾ ਜਾਣਾ ਮੁਸ਼ਕਿਲ ਹੈ। ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਾਣੀ ਦਾ ਲੈਵਲ ਵਧਦਾ ਜਾ ਰਿਹਾ ਹੈ ਅਤੇ ਕਿਸੇ ਪਾਸੇ ਵੀ ਨਿਕਾਸੀ ਨਹੀਂ ਹੋ ਰਹੀ।
ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਘਰਾਂ ਵਿੱਚੋਂ ਲੋਕਾਂ ਦਾ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੁਝ ਪਿੰਡਾਂ ਦੀਆਂ ਫਸਲਾਂ ਬਿਲਕੁਲ ਖ਼ਤਮ ਹੋ ਚੁੱਕੀਆਂ ਹਨ ਅਤੇ ਘਰ ਵੀ ਪਾਣੀ ਵਿੱਚ ਡੁੱਬਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲਦ ਇਸ ਪਾਣੀ ਦੀ ਨਿਕਾਸੀ ਨਾ ਹੋਈ ਤਾਂ ਕਈ ਘਰਾਂ ਦਾ ਵੀ ਇਸ ਪਾਣੀ ਨਾਲ ਨੁਕਸਾਨ ਹੋਵੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਲੋਕ ਇਸ ਮੁਸੀਬਤ ਵਿਚੋਂ ਨਿਕਲ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Floods, Heavy rain fall, Muktsar, Punjab Congress, Punjab government