Home /punjab /

ਨਰਮੇ ਦੀ ਫ਼ਸਲ ਦਾ ਚਿੱਟੀ ਮੱਖੀ ਦੇ ਹਮਲੇ ਤੋਂ ਇਸ ਤਰ੍ਹਾਂ ਕਰੋ ਬਚਾਅ, ਦੇਖੋ ਪੂਰੀ ਰਿਪੋਰਟ    

ਨਰਮੇ ਦੀ ਫ਼ਸਲ ਦਾ ਚਿੱਟੀ ਮੱਖੀ ਦੇ ਹਮਲੇ ਤੋਂ ਇਸ ਤਰ੍ਹਾਂ ਕਰੋ ਬਚਾਅ, ਦੇਖੋ ਪੂਰੀ ਰਿਪੋਰਟ    

ਨਰਮੇ ਦੀ ਫ਼ਸਲ ਨੂੰ ਕਿਸ ਤਰ੍ਹਾਂ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਇਆ ਜਾ ਸਕੇਗਾ, ਦੇਖੋ 

ਨਰਮੇ ਦੀ ਫ਼ਸਲ ਨੂੰ ਕਿਸ ਤਰ੍ਹਾਂ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਇਆ ਜਾ ਸਕੇਗਾ, ਦੇਖੋ 

ਸ੍ਰੀ ਮੁਕਤਸਰ ਸਾਹਿਬ: ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 28 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 69 ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਟੀਮਾਂ ਵੱਲੋਂ ਹਫ਼ਤੇ ਵਿੱਚ ਦੋ ਵਾਰ ਮੰਗਲਵਾਰ ਅਤੇ ਵੀਰਵਾਰ ਫ਼ਸਲ ਦਾ ਸਰਵੇਖਣ ਕੀਤਾ ਜਾਂਦਾ ਹੈ। ਨਰਮੇਂ ਦੀ ਫ਼ਸਲ 'ਤੇ ਕੀਤੇ ਗਏ ਸਰਵੇਖਣ ਦੇ ਅਧਾਰ 'ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੀ ਸਿਫਾਰਸ਼ ਕੀਤੀ ਜਾਂਦੀ ਹੈ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ 28 ਪੈਸਟ ਸਰਵੇਲੈਂਸ ਟੀਮਾਂ ਵੱਲੋਂ ਕੁੱਲ 142 ਖੇਤਾਂ ਦਾ ਸਰਵੇਖਣ ਕੀਤਾ ਗਿਆ। ਜਿਸ ਵਿੱਚ ਖੇਤੀਬਾੜੀ ਵਿਭਾਗ ਦੇ ਨਾਲ 2 ਕੇ.ਵੀ.ਕੇ. ਗੋਨਿਆਣਾ ਦੇ ਸਾਇੰਸਦਾਨ ਵੀ ਮੌਜ਼ੂਦ ਸਨ। ਕੁੱਲ ਦੇਖੇ ਗਏ 142 ਖੇਤਾਂ ਵਿੱਚੋਂ ਸਰਵੇਖਣ ਦੌਰਾਨ 61 ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਪਾਇਆ ਗਿਆ ਅਤੇ ਦੇਖੇ ਗਏ ਕੁੱਲ ਖੇਤਾਂ ਵਿੱਚੋਂ ਇੱਕ ਖੇਤ ਵਿਚ ਇੱਕ ਗੁਲਾਬੀ ਸੁੰਡੀ ਦੇਖੀ ਗਈ। ਮੌਕੇ 'ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੇ ਸਪਰੇਅ ਦੀ ਸਿਫਾਰ਼ਸ ਕੀਤੀ ਗਈ।

    ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਦੱਸਿਆ ਕਿ ਚਿੱਟੀ ਮੱਖੀ ਦੇ ਹਮਲੇ ਨੂੰ ਦੇਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਾਇੰਸਦਾਨਾਂ ਵੱਲੋਂ ਇੱਕ ਸਪੈਸ਼ਲ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਜਿਸ ਦੇ ਅਨੁਸਾਰ ਕਿਸਾਨ ਨਰਮੇਂ ਦੀ ਫ਼ਸਲ 'ਤੇ ਚਿੱਟੀ ਮੱਖੀ ਦਾ ਨਿਰੀਖ਼ਣ ਹਰ ਰੋਜ਼ ਸਵੇਰੇ 8 ਵਜੇ ਤੋਂ 10 ਵਜੇ ਤੱਕ ਕਰਨ।

    ਜੇਕਰ ਨਰਮੇਂ ਦੀ ਫ਼ਸਲ ਉਪਰ ਚਿੱਟੀ ਮੱਖੀ ਦੇ ਬਾਲਗਾਂ ਦੀ ਗਿਣਤੀ ਪ੍ਰਤੀ ਪੱਤਾ 6 ਤੋਂ ਵਧ ਹੋ ਜਾਵੇ ਤਾਂ ਸਪਰੇਅ ਦੀ ਜ਼ਰੂਰਤ ਹੈ। ਜੇ ਚਿੱਟੀ ਮੱਖੀ ਦੇ ਬਾਲਗਾਂ ਦੀ ਗਿਣਤੀ 6 ਤੋਂ 8 ਪ੍ਰਤੀ ਪੱਤਾ ਹੋ ਜਾਵੇ ਤਾਂ ਈਥੀਆਨ 50 ਈ.ਸੀ. 800 ਮਿ:ਲੀ: ਜਾਂ ਡਾਇਨੋਟੈਫੂਰਾਨ 20 ਐਸ.ਜੀ.(ਓਸ਼ੀਨ) 60 ਗ੍ਰਾਮ ਪ੍ਰਤੀ ਏਕੜ ਕੀਤੀ ਜਾਵੇ ਅਤੇ ਇਸ ਤੋਂ ਬਾਅਦ ਦੂਜੀ ਸਪਰੇਅ 10 ਦਿਨਾਂ ਬਾਅਦ ਚਿੱਟੀ ਮੱਖੀ ਦੇ ਬੱਚਿਆਂ ਦੀ ਰੋਕਥਾਮ ਲਈ ਪਾਈਰੀਪਰੋਕਸੀਫਿਨ 10 ਈ.ਸੀ.(ਲੈਨੋ) 500 ਮਿ:ਲੀ: ਪ੍ਰਤੀ ਏਕੜ ਕੀਤੀ ਜਾਵੇ। ਜੇਕਰ ਚਿੱਟੀ ਮੱਖੀ ਦੇ ਬਾਲਗਾਂ ਦੀ ਗਿਣਤੀ 10 ਤੋਂ 20 ਪ੍ਰਤੀ ਪੱਤਾ ਹੋ ਜਾਵੇ ਤਾਂ ਅਫਿਡੋਪਾਇਰੋਪਿਨ 50 ਡੀ.ਸੀ.(ਸਫ਼ੀਨਾ) 400 ਮਿ:ਲੀ: ਪ੍ਰਤੀ ਏਕੜ ਕੀਤੀ ਜਾਵੇ ਅਤੇ ਇਸ ਤੋਂ ਬਾਅਦ ਦੂਜੀ ਸਪਰੇਅ 7 ਦਿਨਾਂ ਬਾਅਦ ਚਿੱਟੀ ਮੱਖੀ ਦੇ ਬੱਚਿਆਂ ਦੀ ਰੋਕਥਾਮ ਲਈ ਪਾਈਰੀਪਰੋਕਸੀਫਿਨ 10 ਈ.ਸੀ.(ਲੈਨੋ) 500 ਮਿ:ਲੀ: ਪ੍ਰਤੀ ਏਕੜ ਕੀਤੀ ਜਾਵੇ।

    ਜੇਕਰ ਚਿੱਟੀ ਮੱਖੀ ਦੇ ਬਾਲਗਾਂ ਦੀ ਗਿਣਤੀ ਬਹੁਤ ਜਿਆਦਾ ਜਾਂ ਅਣਗਿਣਤ ਹੋ ਜਾਵੇ ਤਾਂ ਡਾਇਆਫੈਨਥੂਯੂਰੋਨ 50 ਡਬਲਯੂ.ਪੀ.(ਪੋਲੋ, ਰੂਬੀ, ਕਰੇਜ਼, ਲੂਡੋ, ਸ਼ੋਕੂ) 200 ਗ੍ਰਾਮ ਪ੍ਰਤੀ ਏਕੜ ਕੀਤੀ ਜਾਵੇ ਅਤੇ ਇਸ ਤੋਂ ਬਾਅਦ ਦੂਜੀ ਸਪਰੇਅ 5 ਦਿਨਾਂ ਬਾਅਦ ਚਿੱਟੀ ਮੱਖੀ ਦੇ ਬੱਚਿਆਂ ਦੀ ਰੋਕਥਾਮ ਲਈ ਪਾਈਰੀਪਰੋਕਸੀਫਿਨ 10 ਈ.ਸੀ.(ਲੈਨੋ) 500 ਮਿ:ਲੀ: ਪ੍ਰਤੀ ਏਕੜ ਕੀਤੀ ਜਾਵੇ। ਇਸ ਸਮੇਂ ਨਰਮੇਂ ਦੀ ਫ਼ਸਲ ਨੂੰ ਸੋਕਾ ਨਾ ਲੱਗਣ ਦਿੱਤਾ ਜਾਵੇ ਕਿਉਂਕਿ ਔੜ ਵਿੱਚ ਚਿੱਟੀ ਮੱਖੀ ਅਤੇ ਭੂਰੀ ਜੂੰ ਦਾ ਹਮਲਾ ਵਧ ਜਾਂਦਾ ਹੈ। ਨਰਮੇਂ ਦੀ ਫ਼ਸਲ ਨੂੰ ਸੋਕੇ ਜਾਂ ਲੰਮੀ ਔੜ ਤੋਂ ਬਾਅਦ ਜਦੋਂ ਪਾਣੀ ਲਾਇਆ ਜਾਂਦਾ ਹੈ ਜਾਂ ਭਾਰੀ ਬਾਰਿਸ਼ ਹੋ ਜਾਂਦੀ ਹੈ ਤਾਂ ਪੱਤੇ ਅਚਾਨਕ ਮੁਰਝਾ ਜ਼ਾਂਦੇ ਹਨ, ਇਹ ਪੈਰਾਵਿਲਟ ਬਿਮਾਰੀ ਦੀਆਂ ਨਿਸ਼ਾਨੀਆਂ ਹਨ। ਇਸ ਦੀ ਰੋਕਥਾਮ ਲਈ ਕੋਬਾਲਟ ਕਲੋਰਾਈਡ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

    Published by:rupinderkaursab
    First published:

    Tags: Farmer, Muktsar, Punjab