ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮੌੜ 'ਚ ਪੰਚਾਇਤ ਵਿਭਾਗ ਨੇ ਛੁਡਵਾਇਆ ਨਾਜਾਇਜ਼ ਕਬਜ਼ਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਗਰਾਮ ਪੰਚਾਇਤਾਂ ਦੀਆਂ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਸਬੰਧੀ ਚਲਾਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਦੀ ਗਰਾਮ ਪੰਚਾਇਤ ਮੌੜ ਵਿਖੇ 3 ਏਕੜ 7 ਕਨਾਲ 14 ਮਰਲੇ ਦਾ ਨਜਾਇਜ਼ ਕਬਜ਼ਾ ਛੁਡਵਾ ਕੇ ਗਰਾਮ ਪੰਚਾਇਤ ਨੂੰ ਦਿੱਤਾ ਗਿਆ।
ਇਸ ਮੌਕੇ 'ਤੇ ਸੁਰਿੰਦਰ ਸਿੰਘ ਧਾਲੀਵਾਲ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਮੁਕਤਸਰ ਸਾਹਿਬ, ਸੁਖਵਿੰਦਰ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ, ਗੁਰਚਰਨ ਸਿੰਘ ਨਾਇਬ ਤਹਿਸੀਲਦਾਰ ਲੱਖੇਵਾਲੀ, ਐਸ.ਐਚ.ਓ. ਸਦਰ ਜਗਸੀਰ ਸਿੰਘ, ਚਰਨਜੀਤ ਕੁਮਾਰ, ਐਸ.ਈ.ਪੀ.ਓ. ਅਤੇ ਸੁਖਜੀਤ ਸਿੰਘ ਪਟਵਾਰੀ ਅਤੇ ਗਰਾਮ ਪੰਚਾਇਤ ਮੌੜ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Illegal occupancy, Muktsar