Home /punjab /

ਆਪ ਸਰਕਾਰ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਚੁੱਕੇ ਤੁਰੰਤ ਠੋਸ ਕਦਮ: ਰੋਜ਼ੀ ਬਰਕੰਦੀ  

ਆਪ ਸਰਕਾਰ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਚੁੱਕੇ ਤੁਰੰਤ ਠੋਸ ਕਦਮ: ਰੋਜ਼ੀ ਬਰਕੰਦੀ  

ਆਪ ਸਰਕਾਰ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਚੁੱਕੇ ਤੁਰੰਤ ਠੋਸ ਕਦਮ- ਰੋਜ਼ੀ ਬਰਕੰਦੀ  

ਆਪ ਸਰਕਾਰ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਚੁੱਕੇ ਤੁਰੰਤ ਠੋਸ ਕਦਮ- ਰੋਜ਼ੀ ਬਰਕੰਦੀ  

ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅੱਜ ਪਿੰਡ ਰੋੜਾਂਵਾਲੀ ਵਿਖੇ ਪਹੁੰਚੇ। ਬੀਤੇ ਦੋ ਦਿਨ ਹੋਈ ਲਗਾਤਾਰ ਬਾਰਿਸ਼ ਤੋਂ ਬਾਅਦ ਪਿੰਡ ਰੋੜਾਂਵਾਲੀ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤ ਹਨ। ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ ਦੇ ਹਾਲਾਤ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਤੋਂ ਬਾਅਦ ਖਰਾਬ ਹੋਏ ਹਨ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅੱਜ ਪਿੰਡ ਰੋੜਾਂਵਾਲੀ ਵਿਖੇ ਪਹੁੰਚੇ। ਬੀਤੇ ਦੋ ਦਿਨ ਹੋਈ ਲਗਾਤਾਰ ਬਾਰਿਸ਼ ਤੋਂ ਬਾਅਦ ਪਿੰਡ ਰੋੜਾਂਵਾਲੀ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤ ਹਨ। ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ ਦੇ ਹਾਲਾਤ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਤੋਂ ਬਾਅਦ ਖਰਾਬ ਹੋਏ ਹਨ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਸਬੰਧੀ ਪੁਖਤਾ ਕਦਮ ਤੁਰੰਤ ਚੁੱਕਣੇ ਚਾਹੀਦੇ ਹਨ । ਪਰ ਅਜੇ ਤਕ ਲੋਕ ਆਪਣੇ ਪੱਧਰ 'ਤੇ ਪਾਣੀ ਦੀ ਨਿਕਾਸੀ ਦੇ ਲਈ ਉਪਰਾਲੇ ਕਰ ਰਹੇ ਹਨ। ਜਦਕਿ ਸਰਕਾਰ ਵੱਲੋਂ ਕੁਝ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਬਹੁਤ ਵੱਡਾ ਨੁਕਸਾਨ ਹੋਇਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜ਼ਿਲ੍ਹੇ ਦਾ ਦੌਰਾ ਕਰਕੇ ਉੱਥੋਂ ਦੇ ਲੋਕਾਂ ਦੀ ਰਾਹਤ ਲਈ ਕੋਈ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਖੜ੍ਹਾ ਹੈ ਅਤੇ ਹੁਣ ਵੀ ਇਸ ਘੜੀ 'ਚ ਲੋਕਾਂ ਦੇ ਨਾਲ ਹੈ ਅਤੇ ਜਿੰਨੀ ਮਦਦ ਹੋ ਸਕੀ ਉਹ ਆਪਣੇ ਪੱਧਰ 'ਤੇ ਵੀ ਕਰਨਗੇ।

Published by:rupinderkaursab
First published:

Tags: AAP, AAP Punjab, Muktsar, Rain