Home /punjab /

ਵਣ ਵਿਭਾਗ ਦੇ ਕੱਚੇ ਕਾਮਿਆਂ ਦੇ ਘਰ ਚਲਾਉਣੇ ਹੋਏ ਔਖੇ, ਜਾਣੋ ਕੀ ਹੈ ਵਜ੍ਹਾ

ਵਣ ਵਿਭਾਗ ਦੇ ਕੱਚੇ ਕਾਮਿਆਂ ਦੇ ਘਰ ਚਲਾਉਣੇ ਹੋਏ ਔਖੇ, ਜਾਣੋ ਕੀ ਹੈ ਵਜ੍ਹਾ

ਵਣ

ਵਣ ਵਿਭਾਗ ਦੇ ਕੱਚੇ ਕਾਮਿਆਂ ਦੇ ਘਰ ਚਲਾਉਣੇ ਹੋਏ ਔਖੇ, ਸੁਣੋਂ ਕੀ ਕਿਹਾ  

ਸ੍ਰੀ ਮੁਕਤਸਰ ਸਾਹਿਬ: ਵਣ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਣ ਵਿਭਾਗ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਮਿਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਸਰਵਿਸ ਕਰਦੇ ਹੋਏ ਵੀਹ ਵੀਹ ਸਾਲ ਹੋ ਚੁੱਕੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ: ਵਣ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਣ ਵਿਭਾਗ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਮਿਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਸਰਵਿਸ ਕਰਦੇ ਹੋਏ ਵੀਹ ਵੀਹ ਸਾਲ ਹੋ ਚੁੱਕੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ।

    ਉਨ੍ਹਾਂ ਕਿਹਾ ਕਿ ਬੀਤੀਆਂ ਸਰਕਾਰਾਂ ਵੱਲੋਂ ਵੀ ਇਨ੍ਹਾਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਦਾਅਵੇ ਤਾਂ ਬਹੁਤ ਕੀਤੇ ਗਏ ਸਨ ਪਰ ਹੁਣ ਤੱਕ ਕਿਸੇ ਸਰਕਾਰ ਵੱਲੋਂ ਵੀ ਇਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ ਪਿਛਲੇ ਤਿੰਨ ਮਹੀਨਿਆਂ ਤੋਂ ਕਾਮਿਆਂ ਦੀਆਂ ਤਨਖ਼ਾਹਾਂ ਦੀ ਅਦਾਇਗੀ ਨਹੀਂ ਕੀਤੀ ਗਈ।

    ਉਨ੍ਹਾਂ ਕਿਹਾ ਕਿ ਤਨਖਾਹ ਦੀ ਅਦਾਇਗੀ ਨਾ ਆਉਣ ਕਾਰਨ ਉਨ੍ਹਾਂ ਦੇ ਘਰ ਚਲਾਉਣੇ ਬਹੁਤ ਔਖੇ ਹੋ ਚੁੱਕੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਉਨ੍ਹਾਂ ਦੀਆਂ ਤਨਖਾਹਾਂ ਦੀ ਅਦਾਇਗੀ ਕੀਤੀ ਜਾਵੇ ਅਤੇ ਜਲਦ ਇਨ੍ਹਾਂ ਦੀਆਂ ਬਾਕੀ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

    Published by:rupinderkaursab
    First published:

    Tags: Muktsar, Punjab