ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਕੇਂਦਰ ਸਰਕਾਰ ਵੱਲੋਂ ਅੱਜ ਲਏ ਗਏ ਫ਼ੈਸਲੇ ਅਨੁਸਾਰ ਅਕਸਾਈਜ਼ ਡਿਊਟੀ ਪੈਟਰੋਲ ਅਤੇ ਡੀਜ਼ਲ ਦੇ ਉੱਤੇ ਘਟਾ ਦਿੱਤੀ ਗਈ ਹੈ। ਇਸ ਫ਼ੈਸਲੇ ਅਨੁਸਾਰ ਪੈਟਰੋਲ ਤੇ 8 ਰੁਪਏ ਅਤੇ ਡੀਜ਼ਲ ਤੇ 6 ਰੁਪਏ ਐਕਸਾਈਜ਼ ਡਿਊਟੀ ਘਟਾਈ ਗਈ ਹੈ । ਜਿਸ ਨਾਲ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਤੇ ਫਰਕ ਪਵੇਗਾ, ਇਸ ਨਾਲ ਕੇਂਦਰ ਸਰਕਾਰ ਅਨੁਸਾਰ ਪੈਟਰੋਲ ਦਾ ਰੇਟ ਕਰੀਬ ਸਾਢੇ 9 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦਾ ਰੇਟ ਕਰੀਬ 7 ਰੁਪਏ ਪ੍ਰਤੀ ਲਿਟਰ ਘਟ ਜਾਵੇਗਾ ।
ਸਰਕਾਰ ਦੇ ਇਸ ਫੈਸਲੇ ਤੋਂ ਲੋਕਾਂ ਨੇ ਖੁਸ਼ੀ ਜ਼ਾਹਰ ਕੀਤੀ ਹੈ, ਲੋਕਾਂ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ, ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਦਿਨਾਂ ਦੇ ਵਿੱਚ ਡੀਜ਼ਲ ਦੀ ਲੋੜਾਂ ਅਤੇ ਡੀਜ਼ਲ ਦਾ ਰੇਟ ਘਟਣ ਦੇ ਕਾਰਨ ਉਨ੍ਹਾਂ ਨੂੰ ਕਾਫੀ ਰਾਹਤ ਮਿਲੇਗੀ। ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ ਵੱਖ ਲੋਕਾਂ ਨਾਲ ਕੀਤੀ ਗਈ ਇਸ ਸੰਬੰਧ ਵਿਚ ਗੱਲਬਾਤ ਦੌਰਾਨ ਲੋਕਾਂ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Petrol and diesel, Petrol Price Today, Petrol Price Today In Punjab