ਕੁਨਾਲ ਧੂੜੀਆ
ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਸਿਟੀ ਹੋਟਲ ਵਿਖੇ ਹੋਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ਪੰਜਾਬ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਪਹੁੰਚੇ। ਇਸ ਮੌਕੇ ਵਿਚਾਰ ਵਟਾਂਦਰੇ ਉਪਰੰਤ ਸੰਬੋਧਨ ਕਰਦਿਆਂ ਦਿਆਲ ਸਿੰਘ ਸੋਢੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀਤੇ ਸਮੇਂ ਦੌਰਾਨ ਜੋ ਨੀਤੀਆਂ ਲਿਆਂਦੀਆਂ ਹਨ ਉਨ੍ਹਾਂ ਤੋਂ ਹਰ ਵਰਗ ਖੁਸ਼ ਹੈ। ਉਨ੍ਹਾਂ ਨੇ ਕਿਹਾ ਕਿ ਅਗਨੀਪਥ ਵੀ ਇੱਕ ਅਜਿਹੀ ਸਕੀਮ ਹੈ ਜਿਸ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੈ ਤੇ ਇਸ ਮਾਮਲੇ ਦੇ ਵਿੱਚ ਜ਼ਿਲ੍ਹਾ ਕਾਰਜਕਰਨੀ 'ਚ ਭਾਜਪਾ ਵੱਲੋਂ ਮਤਾ ਵੀ ਪਾਸ ਕੀਤਾ ਗਿਆ ਹੈ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।