ਕੁਨਾਲ ਧੂੜੀਆ
ਮਲੋਟ: ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਮਿਮਿਟ ਕਾਲਜ ਦੇ ਵਿੱਚ ਅੱਜ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਰੁਜ਼ਗਾਰ ਵਿਭਾਗ ਦੇ ਵੱਲੋਂ ਰੋਜ਼ਗਾਰ ਮੇਲਾ ਲਾਇਆ ਗਿਆ। ਭਾਵੇਂ ਕਿ ਇਸ ਮੌਕੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸ ਰੁਜਗਾਰ ਮੇਲੇ ਦੇ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਕਾਰੋਬਾਰ ਦੇਣ ਲਈ ਵੱਡੇ ਪੱਧਰ 'ਤੇ ਪ੍ਰਾਈਵੇਟ ਕੰਪਨੀਆਂ ਦੇ ਪਹੁੰਚਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਗੱਲ ਕੀਤੀ।
ਇਸ ਮੌਕੇ ਪਹੁੰਚੇ ਜ਼ਿਆਦਾਤਰ ਨੌਜਵਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਰੁਜਗਾਰ ਮੇਲੇ ਦੇ ਵਿੱਚ ਨੌਜਵਾਨਾਂ ਨੂੰ ਪੱਕੇ ਤੌਰ 'ਤੇ ਰੁਜ਼ਗਾਰ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜੋ ਰੁਜ਼ਗਾਰ ਮੇਲਾ ਲਗਾਇਆ ਗਿਆ ਸੀ ਉਸ ਵਿਚ ਵੀ ਕੰਪਨੀਆਂ ਮਹਿਜ਼ ਸੱਤ ਤੋਂ ਅੱਠ ਹਜਾਰ ਰੁਪਏ ਮਹੀਨਾ ਤੇ ਤਨਖ਼ਾਹ ਦੇਣ ਦੀ ਗੱਲ ਕਰਦੀਆਂ ਸਨ। ਜਦੋਂ ਕਿ ਕੁਝ ਕੰਪਨੀਆਂ ਟਾਰਗੇਟ ਬੇਸ 'ਤੇ ਰੁਜ਼ਗਾਰ ਦੇਣ ਦੀ ਗੱਲ ਕਰ ਰਹੀਆਂ ਹ। ਉਨ੍ਹਾਂ ਨੇ ਕਿਹਾ ਕਿ ਇਹ ਰੁਜ਼ਗਾਰ ਮੇਲੇ ਨੌਜਵਾਨਾਂ ਲਈ ਕੋਈ ਬਹੁਤੇ ਕਾਰਗਰ ਨਹੀਂ ਸਾਬਤ ਹੋ ਰਹੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Muktsar, Punjab