ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਭਾਈ ਮਹਾਂ ਸਿੰਘ ਹਾਲ ਵਿਖੇ ਕਿਸਾਨ ਆਗੂਆਂ ਅਤੇ ਖੇਤ ਮਜ਼ਦੂਰ ਯੂਨੀਅਨ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪਾਣੀ ਦੇ ਮੁੱਦੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਜਿਹੜਾ ਉਪਰਾਲਾ ਕੀਤਾ ਗਿਆ ਹੈ ਉਸ ਨਾਲ ਉਹ ਸਹਿਮਤ ਹਨ ਪਰ ਉਨ੍ਹਾਂ ਕਿਹਾ ਕਿ ਇਸ ਨਾਲ ਮਜ਼ਦੂਰਾਂ ਦਾ ਰੁਜ਼ਗਾਰ ਖ਼ਤਮ ਹੋ ਗਿਆ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਨਾਲ ਫੈਕਟਰੀਆਂ ਵਾਲਿਆਂ ਨੂੰ ਵੀ ਪਾਣੀ ਬਚਾਉਣ ਲਈ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਫੈਕਟਰੀਆਂ ਵਿਚ ਲੋੜ ਨਾਲੋਂ ਵੱਧ ਪਾਣੀ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਰਤੇ ਹੋਏ ਪਾਣੀ ਨੂੰ ਦੁਬਾਰਾ ਵਰਤੋਂ ਵਿੱਚ ਲਿਆਇਆ ਜਾ ਸਕਦਾ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ। ਜਿਸ ਨਾਲ ਪਾਣੀ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਵਿੱਚ ਬਣੇ ਛੱਪੜਾਂ ਨੂੰ ਸੋਧਿਆ ਜਾਵੇ ਇਸ ਨਾਲ ਵੀ ਬਾਣੀ ਦਾ ਬਚਾਓ ਕੀਤਾ ਜਾ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Drinking water crisis, Muktsar