Home /punjab /

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੇਲਾ ਮਾਘੀ ਸੰਬੰਧੀ ਸਮਾਗਮ ਸ਼ੁਰੂ  

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੇਲਾ ਮਾਘੀ ਸੰਬੰਧੀ ਸਮਾਗਮ ਸ਼ੁਰੂ  

ਸ੍ਰੀ

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੇਲਾ ਮਾਘੀ ਸੰਬੰਧੀ ਸਮਾਗਮ ਸ਼ੁਰੂ  

  • Share this:
    ਕੁਨਾਲ

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਚਾਲੀ ਮੁਕਤਿਆਂ ਦੀ ਯਾਦ ਵਿੱਚ ਹਰ ਸਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮਨਾਇਆ ਜਾਂਦਾ ਹੈ, ਇਸ ਸੰਬੰਧ ਵਿਚ ਧਾਰਮਿਕ ਸਮਾਗਮ 12 ਜਨਵਰੀ ਤੋਂ 15 ਜਨਵਰੀ ਤਕ ਚੱਲਣੇ ਹਨ। ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ 14 ਜਨਵਰੀ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਵਿੱਤਰ ਇਸ਼ਨਾਨ ਹੋਵੇਗਾ। 15 ਜਨਵਰੀ ਨੂੰ ਨਗਰ ਕੀਰਤਨ ਦੇ ਨਾਲ ਮੇਲਾ ਮਾਘੀ ਦੀ ਰਸਮੀ ਸਮਾਪਤੀ ਹੋਵੇਗੀ, ਇਨ੍ਹਾਂ ਸਮਾਗਮਾਂ ਨੂੰ ਵੇਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲੰਗਰ ਅਤੇ ਰਿਹਾਇਸ਼ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ।

    ਇਸ ਸਮਾਗਮਾਂ ਦੌਰਾਨ ਦੇਸ਼ ਵਿਦੇਸ਼ ਸੰਗਤਾਂ ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਤੇ ਨਤਮਸਤਕ ਹੋਣ ਪਹੁੰਚਦੀਆਂ ਹਨ, ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਉਹ ਸਥਾਨ ਹੈ ਜਿਸ ਨੂੰ ਸਿੱਖ ਇਤਿਹਾਸ ਵਿੱਚ ਖਿਦਰਾਣੇ ਦੀ ਢਾਬ ਦੇ ਨਾਮ ਨਾਲ ਜਾਣਿਆ ਜਾਂਦਾ ਅਤੇ ਇਸ ਜਗ੍ਹਾ ਤੇ ਖਿਦਰਾਣੇ ਦੀ ਜੰਗ ਲੜ ਕੇ ਚਾਲੀ ਸਿੰਘ ਜੋ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਲਿਖ ਕੇ ਦੇ ਆਏ ਸਨ, ਉਨ੍ਹਾਂ ਦਾ ਬੇਦਾਵਾ ਜੰਗ ਉਪਰੰਤ ਗੁਰੂ ਸਾਹਿਬ ਨੇ ਆਪਣੇ ਹੱਥੀਂ ਪਾੜਿਆ ਸੀ, ਉਹ ਚਾਲੀ ਸਿੰਘ ਇਸ ਅਸਥਾਨ ਤੇ ਸ਼ਹੀਦੀਆਂ ਪ੍ਰਾਪਤ ਕਰ ਗਏ, ਉਨ੍ਹਾਂ ਨੂੰ ਸਿੱਖ ਇਤਿਹਾਸ ਵਿੱਚ ਚਾਲੀ ਮੁਕਤਿਆਂ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸੰਬੰਧਤ ਵੱਖ ਵੱਖ - ਵੱਖ ਇਤਿਹਾਸਕ ਸਥਾਨ ਹਨ।
    First published:

    Tags: Makar Sankranti, Muktsar, Punjab

    ਅਗਲੀ ਖਬਰ